27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਹਰੀਕੇ ਪੱਤਣ, 26 ਅਕਤੂਬਰ (ਸੰਜੀਵ ਕੁੰਦਰਾ)-ਚੀਫ਼ ਖਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਮੂਲ ਮੰਤਰ ਦਾ ਪਾਠ ਤੇ ਗੁਰਬਾਣੀ ਸ਼ਬਦ ਕੀਰਤਨ ਕੀਤਾ ਗਿਆ।

ਅਜੀਤ ਡੈਸਕ 27-10-2026
ਹਰੀਕੇ ਪੱਤਣ, 26 ਅਕਤੂਬਰ (ਸੰਜੀਵ ਕੁੰਦਰਾ)-ਚੀਫ਼ ਖਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਮੂਲ ਮੰਤਰ ਦਾ ਪਾਠ ਤੇ ਗੁਰਬਾਣੀ ਸ਼ਬਦ ਕੀਰਤਨ ਕੀਤਾ ਗਿਆ। ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ। ਸਕੂਲ ਦੇ ਧਾਰਮਿਕ ਅਧਿਆਪਕ ਤਸਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਓਂਦੇ ਹੋਏ ਉਨ੍ਹਾਂ ਵਲੋਂ ਸਮਾਜ ਭਲਾਈ ਦੇ ਕੀਤੇ ਕਾਰਜਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੰਪਲਜੀਤ ਨੇ ਵਿਦਿਆਰਥੀਆਂ ਨੂੰ ਗੁਰੂ ਰਾਮਦਾਸ ਸਾਹਿਬ ਵਲੋਂ ਬਖਸ਼ਿਸ਼ ਕੀਤੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਲਾਗੂ ਕਰਕੇ ਸੁਚੱਜਾ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਸਕੂਲ ਵਿਚ ਵਿਦਿਆਰਥੀਆਂ ਦੇ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਨਾਲ ਸੰਬੰਧਿਤ ਕੁੱਇਜ਼ ਮੁਕਾਬਲੇ ਕਰਵਾਏ ਗਏ। ਚੀਫ਼ ਖਾਲਸਾ ਦੀਵਾਨ ਦੀ ਲੋਕਲ ਕਮੇਟੀ ਤਰਨ ਤਾਰਨ ਦੇ ਆਨਰੇਰੀ ਸਕੱਤਰ ਤੇ ਸਕੂਲ ਦੇ ਮੈਂਬਰ ਇੰਚਾਰਜ਼ ਰਵਿੰਦਰ ਸਿੰਘ, ਸਕੂਲ ਦੇ ਮੈਂਬਰ ਇੰਚਾਰਜ਼ ਕਵਰਦੀਪ ਸਿੰਘ ਅਤੇ ਬਲਦੇਵ ਸਿੰਘ ਨੇ ਆਪਣੇ ਸੰਦੇਸ਼ ਰਾਹੀਂ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਮਨੁੱਖਤਾ, ਸਮਾਨਤਾ ਅਤੇ ਭਾਈਚਾਰੇ ਦਾ ਮਾਰਗ ਦਿਖਾਉਂਦੀਆਂ ਹਨ - ਸਕੱਤਰ ਸਿੰਘ ਸੰਧੂ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 14 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਸੁਰਿੰਦਰ ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।