27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੁਰੂ ਹਰਿਗੋਬਿੰਦ ਸਾਹਿਬ ਸਕੂਲ ਦੇ ਬੱਚਿਆਂ ਵਲੋਂ ਟੂਰ ਲਗਾਇਆ

ਫਤਿਆਬਾਦ, 26 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਪਿੰਡ ਜਾਮਾਰਾਏ ਵਿਖੇ ਬਾਬਾ ਬਿਧੀ ਚੰਦ ਜੀ ਦੀ ਸੇਵਾ ਸੰਸਥਾ ਮੁੰਡਾ ਪਿੰਡ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਦੇ ਵਿਦਿਆਰਥੀਆਂ ਲਈ ਇੱਕ ਮਨੋਰੰਜਕ ਅਤੇ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਦੌਰਾਨ ਪਹਿਲੀ ਤੋ ਬਾਰਵੀਂ ਜਮਾਤ ਦੇ ਲੜਕੇ ਅਤੇ ਲੜਕੀਆਂ ਨੇ ਕੰਗ ਨਿਰਵਾਣਾ ਰਿਜ਼ੋਰਟ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਖੂਬ ਆਨੰਦ ਮਾਣਿਆ।

ਅਜੀਤ ਡੈਸਕ 27-10-2026
ਫਤਿਆਬਾਦ, 26 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਪਿੰਡ ਜਾਮਾਰਾਏ ਵਿਖੇ ਬਾਬਾ ਬਿਧੀ ਚੰਦ ਜੀ ਦੀ ਸੇਵਾ ਸੰਸਥਾ ਮੁੰਡਾ ਪਿੰਡ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਦੇ ਵਿਦਿਆਰਥੀਆਂ ਲਈ ਇੱਕ ਮਨੋਰੰਜਕ ਅਤੇ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਦੌਰਾਨ ਪਹਿਲੀ ਤੋ ਬਾਰਵੀਂ ਜਮਾਤ ਦੇ ਲੜਕੇ ਅਤੇ ਲੜਕੀਆਂ ਨੇ ਕੰਗ ਨਿਰਵਾਣਾ ਰਿਜ਼ੋਰਟ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਖੂਬ ਆਨੰਦ ਮਾਣਿਆ। ਇਸ ਟੂਰ ਦੌਰਾਨ ਬੱਚਿਆਂ ਨੇ ਵੱਖ-ਵੱਖ ਐਡਵੈਂਚਰ ਗਤੀਵਿਧੀਆਂ, ਵਾਟਰ ਪਾਰਕ ਅਤੇ ਹੋਰ ਮਨੋਰੰਜਕ ਖੇਡਾਂ ਵਿਚ ਭਾਗ ਲਿਆ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਸਰੀਰਕ ਕਸਰਤ ਕਰਨ, ਨਵੀਆਂ ਚੀਜ਼ਾਂ ਸਿੱਖਣ, ਆਪਸੀ ਸਹਿਯੋਗ ਦੀ ਭਾਵਨਾ ਵਿਕਸਿਤ ਕਰਨ ਅਤੇ ਆਤਮ-ਵਿਸ਼ਵਾਸ ਵਧਾਉਣ ਦਾ ਮੌਕਾ ਮਿਲਿਆ। ਸਕੂਲ ਪ੍ਰਬੰਧਕਾਂ ਅਨੁਸਾਰ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਮਾਨਸਿਕ, ਸਰੀਰਕ ਅਤੇ ਸਮਾਜਿਕ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਤੇ ਸਕੂਲ ਦੇ ਮੈਨੇਜਰ ਡਾਇਰੈਕਟਰ ਹਰਪ੍ਰੀਤ ਕੌਰ ਸੰਧੂ, ਕੁਆਰਡੀਨੇਟਰ ਸੁਖਵਿੰਦਰ ਕੌਰ, ਗੁਰਦੀਪ ਸਿੰਘ, ਛਿੰਦਰ ਸਿੰਘ, ਸਰਬਜੀਤ ਕੌਰ, ਅਰਸ਼ਦੀਪ ਕੌਰ, ਸਮੂਹ ਸਟਾਫ਼ ਅਤੇ ਬੱਚੇ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਵਲੋਂ ਫਰੀ ਆਯੁਰਵੈਦਿਕ ਨਸ਼ਾ ਛੁਡਾਊ ਕੈਂਪ ਅਗਲੀ ਖ਼ਬਰ ਹਰਜੀਤ ਸਿੰਘ ਸੰਧੂ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਜਾਈ ਸ਼ੋਭਾ ਯਾਤਰਾ ’ਚ ਕੀਤੀ ਸ਼ਮੂਲੀਅਤ ਸਮੂਹ ਸ਼ਹਿਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।