.ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਹੁਕਮਨਾਮੇ ਦੀ ਕਥਾ ਆਰੰਭ
ਅੰਮ੍ਰਿਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)- ਉੱਘੇ ਸਿੱਖ ਵਿਦਵਾਨ ਤੇ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਵਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਨੂੰ ਬੀਤੇ ਦਿਨ ਤੋਂ ਹੁਕਮਨਾਮੇ ਦੀ ਕਥਾ ਅਤੇ ਗੁਰਮਤਿ ਵਿਚਾਰਾਂ ਸਰਵਨ ਕਰਾਉਣ ਦੀ ਸੇਵਾ ਆਰੰਭ ਕੀਤੀ ਗਈ ਹੈ। ਭਾਈ ਨਰਿੰਦਰਪਾਲ ਸਿੰਘ ਪਾਲੀ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਅਮਰੀਕਾ ਤੋਂ ਉਚੇਚੇ ਤੌਰ ’ਤੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਪੁੱਜੇ ਭਾਈ ਪਿੰਦਰਪਾਲ ਸਿੰਘ ਬੰਦੀ ਛੋੜਿ ਦਿਵਸ ਦੀਵਾਲੀ ਤੋਂ ਅਗਲੇ ਦਿਨ, ਭਾਵ 9 ਨਵੰਬਰ ਤੱਕ ਲਗਾਤਾਰ ਸਵੇਰ ਸਮੇਂ 7.
ਭ
ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਵਿਚਾਰਾਂ ਸਰਵਨ ਕਰਾਉਂਦੇ ਹੋਏ।ਅਜੀਤ ਤਸਵੀਰ
27-10-2026
ਅੰਮ੍ਰਿਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)- ਉੱਘੇ ਸਿੱਖ ਵਿਦਵਾਨ ਤੇ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਵਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਨੂੰ ਬੀਤੇ ਦਿਨ ਤੋਂ ਹੁਕਮਨਾਮੇ ਦੀ ਕਥਾ ਅਤੇ ਗੁਰਮਤਿ ਵਿਚਾਰਾਂ ਸਰਵਨ ਕਰਾਉਣ ਦੀ ਸੇਵਾ ਆਰੰਭ ਕੀਤੀ ਗਈ ਹੈ। ਭਾਈ ਨਰਿੰਦਰਪਾਲ ਸਿੰਘ ਪਾਲੀ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਅਮਰੀਕਾ ਤੋਂ ਉਚੇਚੇ ਤੌਰ ’ਤੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਪੁੱਜੇ ਭਾਈ ਪਿੰਦਰਪਾਲ ਸਿੰਘ ਬੰਦੀ ਛੋੜਿ ਦਿਵਸ ਦੀਵਾਲੀ ਤੋਂ ਅਗਲੇ ਦਿਨ, ਭਾਵ 9 ਨਵੰਬਰ ਤੱਕ ਲਗਾਤਾਰ ਸਵੇਰ ਸਮੇਂ 7.45 ਤੋਂ ਕਰੀਬ 9 ਵਜੇ ਤੱਕ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸਰਵਨ ਕਰਾਉਣਗੇ। ਇਸੇ ਦੌਰਾਨ ਭਾਈ ਸਾਹਿਬ ਦੀ ਆਮਦ ’ਤੇ ਗੁਰਮਤਿ ਵਿਚਾਰਾਂ ਸਰਵਨ ਕਰਨ ਲਈ ਦੂਰੋਂ ਨੇੜਿਓਂ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੁੱਜ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕੱਲ੍ਹ ਪ੍ਰਕਾਸ਼ ਪੁਰਬ ਵਾਲੇ ਦਿਨ ਵੀ ਭਾਈ ਪਿੰਦਰਪਾਲ ਸਿੰਘ ਰਾਤ 7 ਤੋਂ 9 ਵਜੇ ਦੌਰਾਨ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਵਿਚਾਰਾਂ ਸਰਵਨ ਕਰਾਉਣਗੇ ਤੇ ਭਾਈ ਦਵਿੰਦਰ ਸਿੰਘ ਖ਼ਾਲਸਾ ਖੰਨੇ ਵਾਲੇ ਸ਼ਬਦ ਕੀਰਤਨ ਗਾਇਣ ਕਰਨਗੇ। ਇਸੇ ਦੌਰਾਨ ਭਾਈ ਪਿੰਦਰਪਾਲ ਸਿੰਘ ਵਲੋਂ 9 ਅਕਤੂਬਰ ਤੱਕ ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹਿਆਂ ਵਿਚ ਵੀ ਵੱਖ ਵੱਖ ਥਾਵਾਂ ’ਤੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮ ਸਮੇਂ ਗੁਰਮਤਿ ਵਿਚਾਰਾਂ ਸਰਵਨ ਕਰਾਈਆਂ ਜਾ ਰਹੀਆਂ ਹਨ ।