28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਮਤਾ ਨਿਕੇਤਨ ਸਕੂਲ ਤਰਨ ਤਾਰਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਤਰਨ ਤਾਰਨ, 27 ਅਕਤੂਬਰ (ਪਰਮਜੀਤ ਜੋਸ਼ੀ)—ਮਮਤਾ ਨਿਕੇਤਨ ਸਕੂਲ ਤਰਨ ਤਾਰਨ ਦੇ ਵਿਦਿਆਰਥੀ ਸੱਭਿਆਚਾਰਕ ਗਤੀਵਿਧੀਆਂ ਦੇ ਨਾਲ-ਨਾਲ ਧਾਰਮਿਕ ਗਤੀਵਿਧੀਆਂ ਵਿਚ ਵੀ ਪਹਿਲ ਕਦਮੀ ਕਰਦੇ ਰਹੇ ਹਨ। ਇਸੇ ਲਈ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਵਿਦਿਆਰਥੀਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਪਣੀ ਧਾਰਮਿਕ ਸ਼ਰਧਾ ਅਤੇ ਪ੍ਰੇਮ ਦਾ ਪ੍ਰਗਟਾਵਾ ਕੀਤਾ ਅਤੇ ਸਵੇਰ ਦੀ ਪ੍ਰਾਰਥਨਾ ਸਭਾ ਵਿਚ ਵਿਦਿਆਰਥਣਾਂ ਦੁਆਰਾ ‘ਧੰਨ ਧੰਨ ਰਾਮਦਾਸ ਗੁਰ’ ਸ਼ਬਦ ਗਾਇਨ ਕੀਤਾ ਗਿਆ।

ਅਜੀਤ ਡੈਸਕ 28-10-2026
ਤਰਨ ਤਾਰਨ, 27 ਅਕਤੂਬਰ (ਪਰਮਜੀਤ ਜੋਸ਼ੀ)—ਮਮਤਾ ਨਿਕੇਤਨ ਸਕੂਲ ਤਰਨ ਤਾਰਨ ਦੇ ਵਿਦਿਆਰਥੀ ਸੱਭਿਆਚਾਰਕ ਗਤੀਵਿਧੀਆਂ ਦੇ ਨਾਲ-ਨਾਲ ਧਾਰਮਿਕ ਗਤੀਵਿਧੀਆਂ ਵਿਚ ਵੀ ਪਹਿਲ ਕਦਮੀ ਕਰਦੇ ਰਹੇ ਹਨ। ਇਸੇ ਲਈ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਵਿਦਿਆਰਥੀਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਪਣੀ ਧਾਰਮਿਕ ਸ਼ਰਧਾ ਅਤੇ ਪ੍ਰੇਮ ਦਾ ਪ੍ਰਗਟਾਵਾ ਕੀਤਾ ਅਤੇ ਸਵੇਰ ਦੀ ਪ੍ਰਾਰਥਨਾ ਸਭਾ ਵਿਚ ਵਿਦਿਆਰਥਣਾਂ ਦੁਆਰਾ ‘ਧੰਨ ਧੰਨ ਰਾਮਦਾਸ ਗੁਰ’ ਸ਼ਬਦ ਗਾਇਨ ਕੀਤਾ ਗਿਆ। ਇਸ ਉਪਰੰਤ ਬੱਚਿਆਂ ਨੂੰ ਵਾਹਿਗੁਰੂ ਦਾ ਜਾਪ ਵੀ ਕਰਵਾਇਆ ਗਿਆ। ਕਲਾਸਾਂ ਵਿਚ ਵੀ ਨਰਸਰੀ ਤੋਂ ਦੂਸਰੀ ਕਲਾਸ ਦੇ ਵਿਦਿਆਰਥੀਆਂ ਦੁਆਰਾ ਮੂਲਮੰਤਰ ਅਤੇ ਤੀਸਰੀ ਕਲਾਸ ਤੋਂ ਪੰਜਵੀਂ ਤੱਕ ਦੀਆਂ ਕਲਾਸਾਂ ਵਿਚ ਜਪੁਜੀ ਸਾਹਿਬ ਦੀਆਂ ਪਹਿਲੀਆਂ ਪੰਜ ਪੌੜੀਆਂ ਦਾ ਪਾਠ ਕਰਵਾਇਆ ਗਿਆ। ਇਸ ਤੋਂ ਇਲਾਵਾ ਅਧਿਆਪਕਾਂ ਦੁਆਰਾ ਵੀ ਬੱਚਿਆਂ ਨੂੰ ਗੁਰੂ ਰਾਮਦਾਸ ਜੀ ਦੇ ਸੱਚੇ- ਸੁੱਚੇ ਜੀਵਨ ਤੋਂ ਰੂ- ਬ- ਰੂ ਕਰਵਾਇਆ ਗਿਆ ਤਾਂ ਜੋ ਉਨ੍ਹਾਂ ਦੇ ਜੀਵਨ ਨੂੰ ਸਹੀ ਸੇਧ ਦਿੱਤੀ ਜਾ ਸਕੇ। ਇਸ ਪਵਿੱਤਰ ਦਿਹਾੜੇ ਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਗੁਰਚਰਨ ਕੌਰ ਨੇ ਵਿਦਿਆਰਥੀਆਂ ਦੀ ਆਪਣੇ ਧਰਮ ਪ੍ਰਤੀ ਸ਼ਰਧਾ ਭਾਵਨਾ ਦੇਖਦਿਆਂ ਪ੍ਰਸੰਨਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਧਰਮ ਮਨੁੱਖੀ ਜੀਵਨ ਦੀ ਅਜਿਹੀ ਅਧਾਰਸਿਲਾ ਹੈ, ਜੋ ਸਾਡੇ ਜੀਵਨ ਨੂੰ ਸਹੀ ਸੇਧ ਦਿੰਦੀ ਹੈ। ਸਾਨੂੰ ਆਪਣੇ ਗੁਰੂ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨਾ ਚਾਹੀਦਾ ਹੈ ਅਤੇ ਪਰਮਾਤਮਾ ਦੀਆਂ ਦਾਤਾਂ ਦਾ ਸਦਾ ਸ਼ੁੱਕਰਾਨਾ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਤਰਨ ਤਾਰਨ ਦੀਆਂ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਕੈਰੋਂ ਵਿਖੇ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।