ਹਲਕੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੇ - ਚੇਅਰਮੈਨ ਹਰਵੰਤ ਸਿੰਘ
ਝਬਾਲ, 27 ਅਕਤੂਬਰ (ਸੁਖਦੇਵ ਸਿੰਘ)–ਸ਼੍ਰੋਮਣੀ ਅਕਾਲੀ ਦਲ ਨੂੰ ਹਲਕੇ ਅੰਦਰ ਲਗਾਤਾਰ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਸਾਫ ਜ਼ਾਹਰ ਹੈ ਕਿ ਹਲਕੇ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਖੜੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਚੇਅਰਮੈਨ ਹਰਵੰਤ ਸਿੰਘ ਝਬਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ ਇਕ ਅਜਿਹੀ ਪਾਰਟੀ ਹੈ, ਜਿਸਨੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕੀਤੀ ਹੈ।
ਝਬਾਲ, 27 ਅਕਤੂਬਰ (ਸੁਖਦੇਵ ਸਿੰਘ)–ਸ਼੍ਰੋਮਣੀ ਅਕਾਲੀ ਦਲ ਨੂੰ ਹਲਕੇ ਅੰਦਰ ਲਗਾਤਾਰ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਸਾਫ ਜ਼ਾਹਰ ਹੈ ਕਿ ਹਲਕੇ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਖੜੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਚੇਅਰਮੈਨ ਹਰਵੰਤ ਸਿੰਘ ਝਬਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ ਇਕ ਅਜਿਹੀ ਪਾਰਟੀ ਹੈ, ਜਿਸਨੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਾਰਟੀ ਦਿਨ-ਦੁੱਗਣੀ ਰਾਤ-ਚੌਗੁਣੀ ਤਰੱਕੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਵਲੋਂ ਭਾਵੇਂ ਅਕਾਲੀ ਦਲ ਖਿਲਾਫ਼ ਕਿੰਨੇ ਵੀ ਭਰਮ ਭੁਲੇਖੇ ਫੈਲਾਏ ਜਾ ਰਹੇ ਹਨ ਪਰ ਜ਼ਮੀਨੀ ਪੱਧਰ ’ਤੇ ਲੋਕ ਸਭ ਜਾਣਦੇ ਹਨ ਕਿ ਜੋ ਵਿਕਾਸ ਕਾਰਜ ਅਕਾਲੀ ਦਲ ਦੇ ਰਾਜ ਵਿਚ ਹੋਇਆ ਹੈ, ਉਹ ਕਿਸੇ ਹੋਰ ਸਰਕਾਰ ਵਿਚ ਨਹੀਂ ਹੋਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰੇਕ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਸੂਬੇ ਵਿਚ ਅਮਨ ਕਾਨੂੰਨ ਦਾ ਜਨਾਜਾ ਨਿਕਲ ਚੁੱਕਾ ਹੈ। ਉਨ੍ਹਾਂ ਨੇ ਸਮੂਹ ਵਰਕਰਾਂ ਨੂੰ ਘਰ-ਘਰ ਜਾ ਕੇ ਪਾਰਟੀ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਗਿਆਨੀ ਨਿਸ਼ਾਨ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਮਨਜਿੰਦਰ ਸਿੰਘ ਐਮਾ, ਦਲਜੀਤ ਸਿੰਘ ਐਮਾ, ਹਰਦਿਆਲ ਸਿੰਘ ਝਬਾਲ, ਚੇਅਰਮੈਨ ਗੁਰਬੀਰ ਸਿੰਘ ਝਬਾਲ, ਰਵੇਲ ਸਿੰਘ ਜੌਹਲ ਅਤੇ ਅਕਾਲੀ ਵਰਕਰ ਹਾਜ਼ਰ ਸਨ।