28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਹਰਮਨਦੀਪ ਸਿੰਘ ਕੱਲਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣਨ ’ਤੇ ਭਰੋਵਾਲ ਨੇ ਕੀਤਾ ਸਨਮਾਨਿਤ

ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)–ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਅਤੇ ਹਲਕਾ ਖਡੂਰ ਸਾਹਿਬ ਦੇ ਮੁੱਖ ਸੇਵਾਦਾਰ ਰਮਨਦੀਪ ਸਿੰਘ ਭਰੋਵਾਲ ਨੇ ਹਰਮਨਦੀਪ ਸਿੰਘ ਕੱਲਾ ਨੂੰ ਭਾਜਪਾ ਦੀ ਤਰਨ ਤਾਰਨ ਜ਼ਿਲ੍ਹੇ ਦੀ ਨਵ-ਨਿਯੁਕਤ ਟੀਮ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ’ਤੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਭਰੋਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਜਿਹੀ ਪਾਰਟੀ ਹੈ, ਜੋ ਆਪਣੇ ਹਰ ਮਿਹਨਤੀ ਅਤੇ ਸਮਰਪਿਤ ਵਰਕਰ ਦੀ ਕਦਰ ਕਰਦੀ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਬਣਦਾ ਮਾਣ-ਸਤਿਕਾਰ ਦਿੰਦੀ ਹੈ।

ਹਰਮਨਦੀਪ ਸਿੰਘ ਕੱਲਾ ਦਾ ਸਨਮਾਨ ਕਰਦੇ ਹੋਏ ਰਮਨਦੀਪ ਸਿੰਘ ਭਰੋਵਾਲ ਅਤੇ ਉਨ੍ਹਾਂ ਨਾਲ ਹੋਰ ਆਗੂ। ਤਸਵੀਰ–ਲਵਲੀ 28-10-2026
ਤਰਨ ਤਾਰਨ, 27 ਅਕਤੂਬਰ (ਹਰਿੰਦਰ ਸਿੰਘ)–ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਅਤੇ ਹਲਕਾ ਖਡੂਰ ਸਾਹਿਬ ਦੇ ਮੁੱਖ ਸੇਵਾਦਾਰ ਰਮਨਦੀਪ ਸਿੰਘ ਭਰੋਵਾਲ ਨੇ ਹਰਮਨਦੀਪ ਸਿੰਘ ਕੱਲਾ ਨੂੰ ਭਾਜਪਾ ਦੀ ਤਰਨ ਤਾਰਨ ਜ਼ਿਲ੍ਹੇ ਦੀ ਨਵ-ਨਿਯੁਕਤ ਟੀਮ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ’ਤੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਭਰੋਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਜਿਹੀ ਪਾਰਟੀ ਹੈ, ਜੋ ਆਪਣੇ ਹਰ ਮਿਹਨਤੀ ਅਤੇ ਸਮਰਪਿਤ ਵਰਕਰ ਦੀ ਕਦਰ ਕਰਦੀ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਬਣਦਾ ਮਾਣ-ਸਤਿਕਾਰ ਦਿੰਦੀ ਹੈ। ਭਰੋਵੈਲ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਵਿਚ ਵਰਕਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ, ਜੋ ਦਿਨ-ਰਾਤ ਮਿਹਨਤ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਂਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਹਰਮਨਦੀਪ ਸਿੰਘ ਕੱਲਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ । ਇਸ ਮੌਕੇ ਗੋਇੰਦਵਾਲ ਸਾਹਿਬ ਸਰਕਲ ਦੇ ਪ੍ਰਧਾਨ ਨਰਿੰਦਰ ਸਿੰਘ, ਸਰਬਜੀਤ ਸਿੰਘ, ਜਰਨੈਲ ਸਿੰਘ , ਹਰਜੀਤ ਸਿੰਘ ਕੰਗ, ਮਨਜਿੰਦਰ ਸਿੰਘ ਖਾਰਾ ਆਦਿ ਆਗੂ ਹਾਜ਼ਰ ਸਨ । ਅੰਤ ਵਿਚ ਭਰੋਵਾਲ ਨੇ ਹਰਮਨਦੀਪ ਸਿੰਘ ਕੱਲਾ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ।
ਪਿਛਲੀ ਖ਼ਬਰ ਪੱਟੀ ਤੋਂ ਪ੍ਰਿੰਗੜੀ ਰੋਡ ਦਾ ਨਿਰਮਾਣ ਕਾਰਜ ਸ਼ੁਰੂ, ਲੋਕਾਂ ਦੀ ਚਿਰਾਂ ਤੋਂ ਲਟਕਦੀ ਮੰਗ ਹੋਈ ਪੂਰੀ - ਜੱਸਾ ਪੱਟੀ ਅਗਲੀ ਖ਼ਬਰ ਰਾਹੁਲ ਗਾਂਧੀ ਵਲੋਂ ਆਰੰਭੀ ‘ਵੋਟ ਬਚਾਓ–ਦੇਸ਼ ਬਚਾਓ’ ਮੁਹਿੰਮ ਦਾ ਮਕਸਦ ਹਰ ਯੋਗ ਨਾਗਰਿਕ ਦੀ ਵੋਟ ਦੀ ਰੱਖਿਆ ਕਰਨਾ - ਰਾਜਬੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।