29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸਾਲ ਬਾਅਦ ਵੀ ਸੜਕ ’ਤੇ ਲੁੱਕ ਨਾ ਪਈ, ਬੱਜਰ ਪਾ ਕੇ ਸੁੱਤਾ ਮਹਿਕਮਾ

ਝਬਾਲ, 28 ਅਕਤੂਬਰ (ਸੁਖਦੇਵ ਸਿੰਘ)-ਮਾਝੇ ਦੇ ਪ੍ਰਸਿੱਧ ਇਤਿਹਾਸਕ ਅਤੇ ਧਾਰਮਿਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਨੂੰ ਜਾਣ ਵਾਲੇ ਸ਼ਰਧਾਲੂਆਂ ਅਤੇ ਆਮ ਰਾਹਗੀਰਾਂ ਦੀ ਸਹੂਲਤ ਲਈ ਪੁਲ ਬਘਿਆੜੀ ਤੋਂ ਸੂਏ ਦੇ ਨਾਲ-ਨਾਲ ਬਣਾਈ ਜਾ ਰਹੀ ਨਵੀਂ ਸੜਕ ਦੀ ਉਸਾਰੀ ਦਾ ਕੰਮ ਮਹਿਕਮੇਂ ਦੇ ਅਧਿਕਾਰੀਆਂ ਦੀ ਕਥਿਤ ਲਾਪ੍ਰਵਾਹੀ ਕਾਰਨ ਸਵਾਲਾਂ ਦੇ ਘੇਰੇ ਵਿਚ ਆ ਗਿਆ ਹੈ। ਸੜਕ ’ਤੇ ਮੋਟਾ ਬੱਜਰ ਪਾ ਕੇ ਲੁੱਕ ਪਾਉਣ ਦਾ ਕੰਮ ਅਧੂਰਾ ਛੱਡੇ ਜਾਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਸੜਕ ਨੂੰ ਮੁਕੰਮਲ ਕਰਨ ਸੰਬੰਧੀ ਦਿੱਤੇ ਗਏ ਭਰੋਸੇ ਵੀ ਅਜੇ ਤੱਕ ਪੂਰੇ ਨਹੀਂ ਹੋਏ।

ਸੜਕ ’ਤੇ ਸੁੱਟੇ ਗਏ ਬੱਜਰ ਦਾ ਦ੍ਰਿਸ਼। ਤਸਵੀਰ : ਸੁਖਦੇਵ ਸਿੰਘ 29-10-2026
ਝਬਾਲ, 28 ਅਕਤੂਬਰ (ਸੁਖਦੇਵ ਸਿੰਘ)-ਮਾਝੇ ਦੇ ਪ੍ਰਸਿੱਧ ਇਤਿਹਾਸਕ ਅਤੇ ਧਾਰਮਿਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਨੂੰ ਜਾਣ ਵਾਲੇ ਸ਼ਰਧਾਲੂਆਂ ਅਤੇ ਆਮ ਰਾਹਗੀਰਾਂ ਦੀ ਸਹੂਲਤ ਲਈ ਪੁਲ ਬਘਿਆੜੀ ਤੋਂ ਸੂਏ ਦੇ ਨਾਲ-ਨਾਲ ਬਣਾਈ ਜਾ ਰਹੀ ਨਵੀਂ ਸੜਕ ਦੀ ਉਸਾਰੀ ਦਾ ਕੰਮ ਮਹਿਕਮੇਂ ਦੇ ਅਧਿਕਾਰੀਆਂ ਦੀ ਕਥਿਤ ਲਾਪ੍ਰਵਾਹੀ ਕਾਰਨ ਸਵਾਲਾਂ ਦੇ ਘੇਰੇ ਵਿਚ ਆ ਗਿਆ ਹੈ। ਸੜਕ ’ਤੇ ਮੋਟਾ ਬੱਜਰ ਪਾ ਕੇ ਲੁੱਕ ਪਾਉਣ ਦਾ ਕੰਮ ਅਧੂਰਾ ਛੱਡੇ ਜਾਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਸੜਕ ਨੂੰ ਮੁਕੰਮਲ ਕਰਨ ਸੰਬੰਧੀ ਦਿੱਤੇ ਗਏ ਭਰੋਸੇ ਵੀ ਅਜੇ ਤੱਕ ਪੂਰੇ ਨਹੀਂ ਹੋਏ। ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਹੋਣ ਤੋਂ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਸਬੰਧਤ ਮਹਿਕਮੇ ਦੀ ਨੀਂਦ ਨਹੀਂ ਖੁੱਲ੍ਹੀ। ਸੜਕ ’ਤੇ ਮੋਟਾ ਬੱਜਰ ਪਾ ਕੇ ਲੁੱਕ ਪਾਉਣ ਦਾ ਕੰਮ ਅਧੂਰਾ ਛੱਡ ਦੇਣ ਨਾਲ ਇਸ ਰਸਤੇ ਰਾਹੀਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਸੰਬੰਧਿਤ ਅਧਿਕਾਰੀਆਂ ਵਲੋਂ ਬਾਬਾ ਬੁੱਢਾ ਜੀ ਦੇ ਸਾਲਾਨਾ ਜੋੜ ਮੇਲੇ ਤੋਂ ਪਹਿਲਾਂ ਸੜਕ ’ਤੇ ਲੁੱਕ ਪਾਉਣ ਦਾ ਭਰੋਸਾ ਦਿੱਤਾ ਗਿਆ ਸੀ, ਤਾਂ ਜੋ ਸੰਗਤਾਂ ਨੂੰ ਆਉਣ-ਜਾਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਪਰ ਜੋੜ ਮੇਲਾ ਵੀ ਲੰਘ ਗਿਆ ਅਤੇ ਇਸ ਦੇ ਬਾਵਜੂਦ ਸੜਕ ’ਤੇ ਲੁੱਕ ਪਾਉਣ ਦਾ ਕੰਮ ਮੁਕੰਮਲ ਨਹੀਂ ਕੀਤਾ ਗਿਆ। ਲੋਕਾਂ ਨੇ ਸੰਬੰਧਿਤ ਮਹਿਕਮੇ ਦੇ ਉੱਚ ਅਧਿਕਾਰੀ ਕੋਲੋਂ ਪੁਲ ਬਘਿਆੜੀ ਤੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੱਕ ਸੂਏ ਦੇ ਨਾਲ ਬਣਾਈ ਜਾ ਰਹੀ ਸੜਕ ’ਤੇ ਲੁੱਕ ਪਾਉਣ ਦੀ ਮੰਗ ਕੀਤੀ ਹੈ । ਇਸ ਸੰਬੰਧੀ ਜਦੋਂ ਮੰਡੀਕਰਨ ਬੋਰਡ ਦੇ ਐਸ.ਡੀ.ਓ. ਮਨਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਲੁੱਕ ਦੀ ਕਮੀ ਕਾਰਨ ਸੜਕ ਦਾ ਕੰਮ ਰੁਕਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸੜਕ ’ਤੇ ਲੁੱਕ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਵਿਚ ਬੱਚਿਆਂ ਨੂੰ ਜਾਗਰੂਕ ਕਰਨ ਲਈ ਕਰਵਾਇਆ ਸੈਮੀਨਾਰ ਅਗਲੀ ਖ਼ਬਰ ਲੋਕਾਂ ਨੂੰ ਜਾਗਰੂਕ ਕਰਨ ਲਈ ਪੱਟੀ ਡਾਕਘਰ ਵਿਖੇ ‘ਡਾਕ ਚੌਪਾਲ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।