01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਅੱਜ ਮੁੜ ਔਰਤਾਂ ਦੇ ਬੈਂਕ ਖਾਤਿਆਂ ਵਿਚ ਪਹੁੰਚੇਗੀ ਸਤਿਕਾਰ ਰਾਸ਼ੀ, ਭਗਵੰਤ ਮਾਨ ਸਰਕਾਰ ਨੇ ਆਪਣਾ ਵਾਅਦਾ ਨਿਭਾਇਆ - ਸਕੱਤਰ ਸਿੰਘ ਸੰਧੂ

ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 1 ਨਵੰਬਰ ਨੂੰ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਅਗਲੀ ਕਿਸ਼ਤ ਪਹੁੰਚਾਉਣ ਦੇ ਕੀਤੇ ਐਲਾਨ ਦਾ ਸਵਾਗਤ ਕਰਦਿਆਂ ਸਕੱਤਰ ਸਿੰਘ ਸੰਧੂ ਡਾਇਰੈਕਟਰ ਐਨ. ਆਰ.

ਅਜੀਤ ਡੈਸਕ 01-11-2026
ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 1 ਨਵੰਬਰ ਨੂੰ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਅਗਲੀ ਕਿਸ਼ਤ ਪਹੁੰਚਾਉਣ ਦੇ ਕੀਤੇ ਐਲਾਨ ਦਾ ਸਵਾਗਤ ਕਰਦਿਆਂ ਸਕੱਤਰ ਸਿੰਘ ਸੰਧੂ ਡਾਇਰੈਕਟਰ ਐਨ.ਆਰ.ਆਈ ਕਮਿਸ਼ਨ ਪੰਜਾਬ ਨੇ ਇਸ ਨੂੰ ਪੰਜਾਬ ਦੀਆਂ ਮਾਵਾਂ-ਭੈਣਾਂ ਦੇ ਆਰਥਿਕ ਸਸ਼ਕਤੀਕਰਨ ਵੱਲ ਅਹਿਮ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਪੰਜਾਬ ਦੀਆਂ ਮਹਿਲਾਵਾਂ ਨਾਲ ਆਰਥਿਕ ਸਹਾਇਤਾ ਦਾ ਜੋ ਵਾਅਦਾ ਕੀਤਾ ਸੀ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਉਸ ਨੂੰ ਅਮਲੀ ਰੂਪ ਦੇ ਰਹੀ ਹੈ। ਇਸ ਯੋਜਨਾ ਤਹਿਤ ਆਮ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਉਨ੍ਹਾਂ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ 1 ਅਕਤੂਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮੁੱਖ ਮੰਤਰੀ ਵੱਲੋਂ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਕਰਦਿਆਂ 36,87,677 ਮਹਿਲਾਵਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਰਾਸ਼ੀ ਵਜੋਂ ਲਗਪਗ 1,262 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਸਨ। ਹੁਣ 1 ਨਵੰਬਰ ਨੂੰ ਅਗਲੀ ਕਿਸ਼ਤ ਸਬੰਧੀ ਮੁੱਖ ਮੰਤਰੀ ਦੇ ਐਲਾਨ ਨਾਲ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਆਤਮਨਿਰਭਰ ਬਣਾਉਣਾ ਅਤੇ ਉਨ੍ਹਾਂ ਨੂੰ ਆਪਣੇ ਫੈਸਲੇ ਖੁਦ ਲੈਣ ਦੇ ਯੋਗ ਬਣਾਉਣਾ ਸਰਕਾਰ ਦੀ ਲੋਕ-ਪੱਖੀ ਸੋਚ ਨੂੰ ਦਰਸਾਉਂਦਾ ਹੈ।
ਪਿਛਲੀ ਖ਼ਬਰ ਧੋਖਾਧੜੀ ਕਰਨ ’ਤੇ ਵਿਅਹੁਤਾ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਜ਼ਿਲ੍ਹੇ ਵਿਚ ਤਿਉਹਾਰਾਂ ਤੋਂ ਪਹਿਲਾਂ ਭੋਜਨ ਸੁਰੱਖਿਆ ਸੰਬੰਧੀ ਵਿਸ਼ੇਸ਼ ਮੁਹਿੰਮ ਜਾਰੀ - ਜ਼ਿਲ੍ਹਾ ਸਿਹਤ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।