01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨੌਜਵਾਨ ਦੀ ਲੱਤ ਵਿਚ ਮਾਰੀ ਗੋਲੀ, 9 ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)—ਝਗੜੇ ਦੌਰਾਨ ਨੌਜਵਾਨਾਂ ਨਾਲ ਕੁੱਟਮਾਰ ਕਰਨ ਅਤੇ ਇਕ ਨੌਜਵਾਨ ਦੀ ਲੱਤ ਵਿਚ ਗੋਲੀ ਮਾਰ ਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਮਾਮਲੇ ਵਿਚ ਥਾਣਾ ਝਬਾਲ ਦੀ ਪੁਲਿਸ ਨੇ 2 ਵਿਅਕਤੀਆਂ ਤੋਂ ਇਲਾਵਾ 7 ਅਣਪਛਾਤੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗਿ੍ਰਫ਼ਤਾਰੀ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਥਾਣਾ ਝਬਾਲ ਵਿਖੇ ਗੁਰਇੰਦਰਜੀਤ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਗੰਡੀਵਿੰਡ ਹਾਲ ਵਾਸੀ ਬਾਬਾ ਜੱਲਣ ਕਾਲੋਨੀ ਝਬਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਤਰਨ ਤਾਰਨ ਰੋਡ ਅੱਡਾ ਝਬਾਲ ਤੇ ਫਾਸਟ ਫੂਡ ਦੀ ਦੁਕਾਨ ਤੇ ਉਹ ਤੇ ਮੰਨਛ ਸ਼ਰਮਾ ਕੁਝ ਖਾਣ ਲਈ ਗਏ ਸੀ ਤਾਂ ਉਥੇ ਪ੍ਰਮਜੀਤ ਸਿੰਘ ਉਰਫ ਰਾਜਾ ਪੁੱਤਰ ਮਹਿਲ ਸਿੰਘ, ਜਸਕਰਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਅਨ ਬੁਰਜ 195 ਨੇ ਸਾਨੂੰ ਪਹਿਲਾਂ ਗਾਲਾਂ ਕੱਢੀਆ ਅਤੇ ਜਦੋਂ ਅਸੀਂ ਉਨ੍ਹਾਂ ਨੂੰ ਗਾਲ੍ਹਾਂ ਕੱਢਣ ਸੰਬੰਧੀ ਪੁੱਛਿਆ ਤਾਂ ਉਕਤ ਵਿਅਕਤੀਆਂ ਨੇ 6-7 ਹੋਰ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਸਾਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਪਰਮਜੀਤ ਸਿੰਘ ਉਰਫ ਰਾਜਾ ਨੇ ਮੇਰੀ ਲੱਤ ਵਿਚ ਗੋਲੀ ਮਾਰੀ ਦਿੱਤੀ ਅਤੇ ਜਸਕਰਨ ਸਿੰਘ ਨੇ ਉਸਦੇ ਸਿਰ ਵਿਚ ਇੱਟ ਮਾਰ ਦਿੱਤੀ ਅਤੇ ਮੇਰੇ ਦੋਸਤ ਮੰਨਛ ਨਾਲ ਉਕਤ ਵਿਅਕਤੀਆਂ ਨੇ ਬਹੁਤ ਕੁੱਟਮਾਰ ਕੀਤੀ ਹੈ।

ਅਜੀਤ ਡੈਸਕ 01-11-2026
ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)—ਝਗੜੇ ਦੌਰਾਨ ਨੌਜਵਾਨਾਂ ਨਾਲ ਕੁੱਟਮਾਰ ਕਰਨ ਅਤੇ ਇਕ ਨੌਜਵਾਨ ਦੀ ਲੱਤ ਵਿਚ ਗੋਲੀ ਮਾਰ ਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਮਾਮਲੇ ਵਿਚ ਥਾਣਾ ਝਬਾਲ ਦੀ ਪੁਲਿਸ ਨੇ 2 ਵਿਅਕਤੀਆਂ ਤੋਂ ਇਲਾਵਾ 7 ਅਣਪਛਾਤੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗਿ੍ਰਫ਼ਤਾਰੀ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਥਾਣਾ ਝਬਾਲ ਵਿਖੇ ਗੁਰਇੰਦਰਜੀਤ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਗੰਡੀਵਿੰਡ ਹਾਲ ਵਾਸੀ ਬਾਬਾ ਜੱਲਣ ਕਾਲੋਨੀ ਝਬਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਤਰਨ ਤਾਰਨ ਰੋਡ ਅੱਡਾ ਝਬਾਲ ਤੇ ਫਾਸਟ ਫੂਡ ਦੀ ਦੁਕਾਨ ਤੇ ਉਹ ਤੇ ਮੰਨਛ ਸ਼ਰਮਾ ਕੁਝ ਖਾਣ ਲਈ ਗਏ ਸੀ ਤਾਂ ਉਥੇ ਪ੍ਰਮਜੀਤ ਸਿੰਘ ਉਰਫ ਰਾਜਾ ਪੁੱਤਰ ਮਹਿਲ ਸਿੰਘ, ਜਸਕਰਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਅਨ ਬੁਰਜ 195 ਨੇ ਸਾਨੂੰ ਪਹਿਲਾਂ ਗਾਲਾਂ ਕੱਢੀਆ ਅਤੇ ਜਦੋਂ ਅਸੀਂ ਉਨ੍ਹਾਂ ਨੂੰ ਗਾਲ੍ਹਾਂ ਕੱਢਣ ਸੰਬੰਧੀ ਪੁੱਛਿਆ ਤਾਂ ਉਕਤ ਵਿਅਕਤੀਆਂ ਨੇ 6-7 ਹੋਰ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਸਾਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਪਰਮਜੀਤ ਸਿੰਘ ਉਰਫ ਰਾਜਾ ਨੇ ਮੇਰੀ ਲੱਤ ਵਿਚ ਗੋਲੀ ਮਾਰੀ ਦਿੱਤੀ ਅਤੇ ਜਸਕਰਨ ਸਿੰਘ ਨੇ ਉਸਦੇ ਸਿਰ ਵਿਚ ਇੱਟ ਮਾਰ ਦਿੱਤੀ ਅਤੇ ਮੇਰੇ ਦੋਸਤ ਮੰਨਛ ਨਾਲ ਉਕਤ ਵਿਅਕਤੀਆਂ ਨੇ ਬਹੁਤ ਕੁੱਟਮਾਰ ਕੀਤੀ ਹੈ। ਜਾਂਚ ਅਧਿਕਾਰੀ ਐੱਸ.ਆਈ. ਅਕਾਸ਼ਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਏ ਜਾਣ ’ਤੇ ਦਲਜੀਤ ਸਿੰਘ ਲਾਲਪੁਰਾ ਨੇ ਸੁਖਬੀਰ ਬਾਦਲ ਅਤੇ ਲੀਡਰਸ਼ਿਪ ਦਾ ਕੀਤਾ... ਅਗਲੀ ਖ਼ਬਰ ਨੌਜਵਾਨ ਵਲੋਂ ਜਾਲਸ਼ਾਜੀ ਕਰਦਿਆਂ ਲੈਟਰਪੈਡ ਤੇ ਮੋਹਰ ਬਣਾਈ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।