02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸੰਗਤਾਂ ਨੇ ਸਰਫ਼ ਨਾਲ ਧੁਆਈ ਦੀ ਸੇਵਾ ਕੀਤੀ ਸ਼ੁਰੂ

ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)—ਪੰਜਵੀਂ ਪਾਤਿਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸਰਫ਼ ਨਾਲ ਧੁਆਈ ਦੀ ਸੇਵਾ ਸੰਗਤਾਂ ਵਲੋਂ ਕੀਤੀ ਗਈ। ਇਹ ਸੇਵਾ ਸ਼ਾਮ ਦੀ ਸਮਾਪਤੀ ਤੋਂ ਬਾਅਦ ਸ਼ੁਰੂ ਕੀਤੀ ਗਈ।

ਅਜੀਤ ਡੈਸਕ 02-11-2026
ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)—ਪੰਜਵੀਂ ਪਾਤਿਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸਰਫ਼ ਨਾਲ ਧੁਆਈ ਦੀ ਸੇਵਾ ਸੰਗਤਾਂ ਵਲੋਂ ਕੀਤੀ ਗਈ। ਇਹ ਸੇਵਾ ਸ਼ਾਮ ਦੀ ਸਮਾਪਤੀ ਤੋਂ ਬਾਅਦ ਸ਼ੁਰੂ ਕੀਤੀ ਗਈ। ਸੇਵਾ ਕਰਨ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਵੱਖ-ਵੱਖ ਪਿੰਡਾਂ ਜਿਨ੍ਹਾਂ ਵਿਚ ਮੁਗਲਚੱਕ, ਕੱਦਗਿੱਲ, ਮੱਲੀਆਂ, ਪਲਾਸੌਰ, ਕੱਕਾ ਕੰਡਿਆਲਾ, ਤਰਨ ਤਾਰਨ ਤੇ ਹੋਰ ਦੂਰ ਦੁਰਾਡੇ ਪਿੰਡਾਂ ਤੋਂ ਆਈਆ ਸੰਗਤਾਂ ਨੇ ਸੇਵਾ ਵਿਚ ਆਪਣੀ ਹਾਜ਼ਰੀ ਲਗਵਾਈ। ਸੇਵਾ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨ ਵੀ ਮੌਜੂਦ ਸਨ ਅਤੇ ਵਾਹਿਗੁਰੂ ਦਾ ਜਾਪ ਕਰਦਿਆਂ ਸੰਗਤਾਂ ਵਲੋਂ ਸ਼ਰਫ ਨਾਲ ਧੁਆਈ ਦੀ ਸੇਵਾ ਕੀਤੀ ਜਾ ਰਹੀ ਸੀ। ਇਸ ਮੌਕੇ ਸੰਗਤਾਂ ਦੱਸਿਆ ਕਿ ਉਨ੍ਹਾਂ ਵਲੋਂ ਹਰ ਸਾਲ ਵੱਖ-ਵੱਖ ਗੁਰਧਾਮਾਂ ਵਿਚ ਸਰਫ਼ ਨਾਲ ਧੁਆਈ ਸੇਵਾ ਕੀਤੀ ਜਾਂਦੀ ਹੈ, ਜੋ ਕਿ ਲਗਾਤਾਰ ਕਈ ਸਾਲਾਂ ਤੋਂ ਜਾਰੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਬਾਅਦ ਤਰਨ ਤਾਰਨ ਸ਼ਹਿਰ ਵਿਚਲੇ ਦੂਸਰੇ ਗੁਰਦੁਆਰਾ ਸਾਹਿਬਾਨਾਂ ਵਿਚ ਜਾ ਕੇ ਇਹ ਸੇਵਾ ਕੀਤੀ ਜਾਵੇਗੀ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਚੱਲ ਰਹੀ ਸੇਵਾ ਵਿਚ ਆ ਕੇ ਹਿੱਸਾ ਲੈ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਪਿਛਲੀ ਖ਼ਬਰ ਕਾਂਗਰਸੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਵਲੋਂ ਹਲਕੇ ਵਿਚ ਕਾਂਗਰਸ ਦੀ ਮਜ਼ਬੂਤੀ ਲਈ ਮੀਟਿੰਗਾਂ ਸ਼ੁਰੂ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਯੂ.ਕੇ. ਪੰਜਾਬ ਟਵਿੰਨਿੰਗ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।