03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਹਲਕਾ ਪੱਟੀ ’ਚ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਿੱਢੀ ਮਿਸ਼ਨ 2027 ਦੀ ਤਿਆਰੀ

ਪੱਟੀ, 2 ਨਵੰਬਰ (ਕੁਲਵਿੰਦਰਪਾਲ ਸਿੰਘ, ਕਾਲੇਕੇ ਅਵਤਾਰ ਸਿੰਘ ਖਹਿਰਾ)– ਹਲਕਾ ਪੱਟੀ ਵਿਚ ਆਮ ਆਦਮੀ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਮਿਸ਼ਨ 2027 ਦੀ ਤਿਆਰੀ ਨੂੰ ਨਵੀਂ ਦਿਸ਼ਾ ਦੇਣ ਲਈ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਪਿੰਡ ਪੱਧਰੀ ਮੀਟਿੰਗਾਂ ਅਤੇ ਵਰਕਰਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿੰਡ ਖਾਰਾ ਸੁਸਾਇਟੀ ਦੇ ਪ੍ਰਧਾਨ ਅਮਰੀਕ ਸਿੰਘ ਦੇ ਗ੍ਰਹਿ ਵਿਖੇ ਮੌਜੂਦਾ ਸਰਪੰਚ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਮੌਜੂਦਾ ਮੈਂਬਰ ਗੁਰਸੇਵਕ ਸਿੰਘ, ਮੈਂਬਰ ਸੁਖਦੇਵ ਸਿੰਘ, ਮੈਂਬਰ ਕੁਲਦੀਪ ਸਿੰਘ, ਮੈਂਬਰ ਜਸਬੀਰ ਸਿੰਘ, ਮੈਂਬਰ ਕਸ਼ਮੀਰ ਸਿੰਘ ਮੌਜੂਦਾ ਬਲਾਕ ਸੰਮਤੀ ਮੈਂਬਰ ਜਸਬੀਰ ਸਿੰਘ ਤੇ ਗੁਰਬਿੰਦਰ ਸਿੰਘ ਬਿੱਟੂ, ਗੁਰਪਾਲ ਸਿੰਘ ਮਾਹ ਅੱਜ ਪਿੰਡ ਖਾਰਾ ਪੱਟੀ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਹੋਰ ਆਗੂ। ਤਸਵੀਰ–ਕਾਲੇਕੇ 03-11-2026
ਪੱਟੀ, 2 ਨਵੰਬਰ (ਕੁਲਵਿੰਦਰਪਾਲ ਸਿੰਘ, ਕਾਲੇਕੇ ਅਵਤਾਰ ਸਿੰਘ ਖਹਿਰਾ)– ਹਲਕਾ ਪੱਟੀ ਵਿਚ ਆਮ ਆਦਮੀ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਮਿਸ਼ਨ 2027 ਦੀ ਤਿਆਰੀ ਨੂੰ ਨਵੀਂ ਦਿਸ਼ਾ ਦੇਣ ਲਈ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਪਿੰਡ ਪੱਧਰੀ ਮੀਟਿੰਗਾਂ ਅਤੇ ਵਰਕਰਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿੰਡ ਖਾਰਾ ਸੁਸਾਇਟੀ ਦੇ ਪ੍ਰਧਾਨ ਅਮਰੀਕ ਸਿੰਘ ਦੇ ਗ੍ਰਹਿ ਵਿਖੇ ਮੌਜੂਦਾ ਸਰਪੰਚ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਮੌਜੂਦਾ ਮੈਂਬਰ ਗੁਰਸੇਵਕ ਸਿੰਘ, ਮੈਂਬਰ ਸੁਖਦੇਵ ਸਿੰਘ, ਮੈਂਬਰ ਕੁਲਦੀਪ ਸਿੰਘ, ਮੈਂਬਰ ਜਸਬੀਰ ਸਿੰਘ, ਮੈਂਬਰ ਕਸ਼ਮੀਰ ਸਿੰਘ ਮੌਜੂਦਾ ਬਲਾਕ ਸੰਮਤੀ ਮੈਂਬਰ ਜਸਬੀਰ ਸਿੰਘ ਤੇ ਗੁਰਬਿੰਦਰ ਸਿੰਘ ਬਿੱਟੂ, ਗੁਰਪਾਲ ਸਿੰਘ ਮਾਹ ਅੱਜ ਪਿੰਡ ਖਾਰਾ ਪੱਟੀ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪਾਰਟੀ ਦੇ ਸਾਥੀਆਂ ਨਾਲ ਸੰਪਰਕ ਕਰਕੇ ਜਥੇਬੰਦਕ ਮਜ਼ਬੂਤੀ, ਲੋਕਾਂ ਨਾਲ ਸਿੱਧੇ ਸੰਵਾਦ ਅਤੇ ਆਉਣ ਵਾਲੀਆਂ ਸਿਆਸੀ ਸਰਗਰਮੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਪਾਰਟੀ ਦੇ ਵਰਕਰਾਂ ਨੂੰ ਇੱਕਜੁੱਟ ਕਰਨਾ ਅਤੇ ਹਲਕਾ ਪੱਟੀ ਵਿੱਚ ਲੋਕਾਂ ਨਾਲ ਆਪਣੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣਾ ਹੈ। ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਮੀਟਿੰਗਾਂ ਦੌਰਾਨ ਸਾਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਕਿਸੇ ਵੀ ਪਾਰਟੀ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰ ਅਤੇ ਲੋਕਾਂ ਨਾਲ ਉਸ ਦਾ ਸਿੱਧਾ ਸੰਪਰਕ ਹੁੰਦੇ ਹਨ। ਇਸ ਲਈ ਪਿੰਡਾਂ ਵਿਚ ਲਗਾਤਾਰ ਮੀਟਿੰਗਾਂ ਕਰਕੇ ਲੋਕਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਉਮੀਦਾਂ ਨੂੰ ਸੁਣਨਾ ਜ਼ਰੂਰੀ ਹੈ।ਉਨ੍ਹਾਂ ਦੀ ਅਗਵਾਈ ਹੇਠ ਮਿਸ਼ਨ 2027 ਨੂੰ ਮੁੱਖ ਰੱਖਦਿਆਂ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਵਿਸਥਾਰ ਦੇਣ ਅਤੇ ਹਲਕੇ ਦੇ ਹਰ ਪਿੰਡ ਵਿਚ ਵਰਕਰਾਂ ਨਾਲ ਤਾਲਮੇਲ ਬਣਾਈ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਵਲੋਂ ਵਰਕਰਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਆਪਣੇ ਇਲਾਕੇ ਦੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਜਨਤਕ ਮੁੱਦਿਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ। ਹਲਕਾ ਪੱਟੀ ਵਿੱਚ ਜਾਰੀ ਇਹ ਮੀਟਿੰਗਾਂ ਦਾ ਸਿਲਸਿਲਾ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗਾ। ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਪਾਰਟੀ ਵੱਲੋਂ ਮਿਸ਼ਨ 2027 ਦੇ ਮੱਦੇਨਜ਼ਰ ਜਥੇਬੰਦਕ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਵਾਦ ਬਣਾਈ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਨੇ ਚੇਅਰਮੈਨ ਰੁਪਿੰਦਰ ਕੌਰ ਸੰਧੂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਦਾਣਾ ਮੰਡੀ ਝਬਾਲ ਵਿਖੇ ਝੋਨੇ ਦੇ ਲੱਗੇ ਅੰਬਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।