06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਥਾਣਾ ਖਾਲੜਾ ਅਤੇ ਸਰਾਏ ਅਮਾਨਤ ਖਾਂ ਪੁਲਿਸ ਵਲੋਂ ਡਰੋਨ ਅਤੇ ਪਿਸਟਲ ਬਰਾਮਦ

ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਸਰਹੱਦੀ ਖੇਤਰ ਖਾਲ਼ੜਾ ਵਿਖੇ ਪੁਲਿਸ ਨੇ ਤਿੰਨ ਡਰੋਨ ਬਰਾਮਦ ਕਰਨ ਤੋਂ ਇਲਾਵਾ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੂੰ ਸਰਹੱਦ ਨਜ਼ਦੀਕ ਤੋਂ ਇਕ ਪਿਸਟਲ ਬਰਾਮਦ ਮਿਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 06-11-2026
ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਸਰਹੱਦੀ ਖੇਤਰ ਖਾਲ਼ੜਾ ਵਿਖੇ ਪੁਲਿਸ ਨੇ ਤਿੰਨ ਡਰੋਨ ਬਰਾਮਦ ਕਰਨ ਤੋਂ ਇਲਾਵਾ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੂੰ ਸਰਹੱਦ ਨਜ਼ਦੀਕ ਤੋਂ ਇਕ ਪਿਸਟਲ ਬਰਾਮਦ ਮਿਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਐੱਸ.ਆਈ. ਅਰਵਿੰਦ ਕੰਬੋਜ ਨੂੰ ਸੂਚਨਾ ਮਿਲੀ ਕਿ ਕੁਲਵਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਮਾੜੀ ਕੰਬੋਕੇ ਦੇ ਖੇਤਾਂ ਵਿਚ ਇਕ ਡਰੋਨ ਡਿੱਗਾ ਪਿਆ ਹੈ ਤਾਂ ਤੁਰੰਤ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਇਕ ਡਰੋਨ ਟੁੱਟੇ ਹੋਏ ਹਾਲਤ ਵਿਚ ਮਿਲਿਆ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਵਾਂ ਤਾਰਾ ਸਿੰਘ ਨਜ਼ਦੀਕ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਖੇਤਾਂ ਵਿਚ ਵਿਚ ਡਰੋਨ ਡਿੱਗਾ ਹੋਇਆ ਹੈ ਤਾਂ ਤੁਰੰਤ ਮੌਕੇ ’ਤੇ ਪਹੁੰਚੇ ਇਕ ਡਰੋਨ ਬਰਾਮਦ ਕੀਤਾ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ.ਸਿੰਗਾਰਾ ਨੂੰ ਸੂਚਨਾ ਮਿਲੀ ਕਿ ਪੱਤੀ ਪਲੋ ਰਾਜੇਕੇ ਨਜ਼ਦੀਕ ਖੇਤਾਂ ਵਿਚ ਇਕ ਡਰੋਨ ਡਿੱਗਾ ਪਿਆ ਹੈ ਤਾਂ ਤੁਰੰਤ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਇਕ ਡਰੋਨ ਟੁੱਟੀ ਹਾਲਤ ਵਿਚ ਬਰਾਮਦ ਕੀਤਾ। ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਵਿਖੇ ਬੀ.ਐੱਸ.ਐੱਫ. ਦੇ ਇੰਸਪੈਕਟਰ ਐੱਸ.ਖੌਂਗਸਾਈੰ ਨੇ ਸੂਚਨਾ ਦਿੱਤੀ ਕਿ ਉਨ੍ਹਾਂ ਨੂੰ ਪਿੰਡ ਛੀਨਾਬਿੱਧੀ ਚੰਦ ਨਜਦੀਕ ਤੋਂ ਇਕ ਪੀਲਾ ਪਾਰਸਲ ਮਿਲਿਆ ਹੈ, ਜਿਸ ਨੂੰ ਜਦੋਂ ਖੋਲ ਕੇ ਚੈਕ ਕੀਤਾ ਗਿਆ ਤਾਂ ਉਸ ਵਿਚੋਂ ਇਕ ਪਿਸਟਲ ਸਮੇਤ 2 ਮੈਗਜੀਨ ਬਰਾਮਦ ਹੋਏ ਹਨ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਖਾਲੜਾ ਅਤੇ ਥਾਣਾ ਸਰਾਏ ਅਮਾਨਤ ਖਾਂ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲੇ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਸਖ਼ਤ ਹਦਾਇਤਾਂ ਜਾਰੀ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।