07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਚੋਹਲਾ ਸਾਹਿਬ ਵਿਖੇ ਸੀਵਰੇਜ ਸਿਸਟਮ ਦਾ ਬੁਰਾ ਹਾਲ, ਗਲੀਆਂ-ਬਾਜ਼ਾਰਾਂ ’ਚ ਗੰਦਾ ਪਾਣੀ ਭਰਨ ਕਾਰਨ ਲੋਕ ਪ੍ਰੇਸ਼ਾਨ

ਚੋਹਲਾ ਸਾਹਿਬ, 6 ਨਵੰਬਰ (ਬਲਵਿੰਦਰ ਸਿੰਘ) –ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਸੀਵਰੇਜ ਸਿਸਟਮ ਦੀ ਮਾੜੀ ਕਾਰਗੁਜ਼ਾਰੀ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਬਾਜ਼ਾਰ ਦੇ ਨਜ਼ਦੀਕ ਇੱਕ ਗਲੀ ਵਿੱਚ ਸੀਵਰੇਜ ਬੰਦ ਹੋਣ ਕਾਰਨ ਗੰਦਾ ਪਾਣੀ ਗਲੀਆਂ ਅਤੇ ਬਾਜ਼ਾਰਾਂ ਵਿੱਚ ਫੈਲ ਰਿਹਾ ਹੈ, ਜਿਸ ਨਾਲ ਨਾ ਸਿਰਫ਼ ਦੁਕਾਨਦਾਰਾਂ ਸਗੋਂ ਆਮ ਰਾਹਗੀਰਾਂ ਦੀਆਂ ਮੁਸ਼ਕਲਾਂ ਵੀ ਵਧ ਗਈਆਂ ਹਨ।

ਅਜੀਤ ਡੈਸਕ 07-11-2026
ਚੋਹਲਾ ਸਾਹਿਬ, 6 ਨਵੰਬਰ (ਬਲਵਿੰਦਰ ਸਿੰਘ) –ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਸੀਵਰੇਜ ਸਿਸਟਮ ਦੀ ਮਾੜੀ ਕਾਰਗੁਜ਼ਾਰੀ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਬਾਜ਼ਾਰ ਦੇ ਨਜ਼ਦੀਕ ਇੱਕ ਗਲੀ ਵਿੱਚ ਸੀਵਰੇਜ ਬੰਦ ਹੋਣ ਕਾਰਨ ਗੰਦਾ ਪਾਣੀ ਗਲੀਆਂ ਅਤੇ ਬਾਜ਼ਾਰਾਂ ਵਿੱਚ ਫੈਲ ਰਿਹਾ ਹੈ, ਜਿਸ ਨਾਲ ਨਾ ਸਿਰਫ਼ ਦੁਕਾਨਦਾਰਾਂ ਸਗੋਂ ਆਮ ਰਾਹਗੀਰਾਂ ਦੀਆਂ ਮੁਸ਼ਕਲਾਂ ਵੀ ਵਧ ਗਈਆਂ ਹਨ। ਸਥਿਤੀ ਇਹ ਬਣੀ ਹੋਈ ਹੈ ਕਿ ਸੀਵਰੇਜ ਦਾ ਗੰਦਾ ਪਾਣੀ ਗਲੀ ਵਿਚੋਂ ਨਿਕਲ ਕੇ ਮੁੱਖ ਬਾਜ਼ਾਰਾਂ ਵੱਲ ਵਹਿ ਰਿਹਾ ਹੈ। ਸਥਾਨਕ ਬੱਸ ਅੱਡੇ ਤੋਂ ਲੈ ਕੇ ਰੂੜੀਵਾਲਾ ਬਾਜ਼ਾਰ ਤੱਕ ਦੇ ਇਲਾਕੇ ਵਿੱਚ ਗੰਦੇ ਪਾਣੀ ਦੀ ਭਰਮਾਰ ਹੋਣ ਕਾਰਨ ਲੋਕਾਂ ਨੂੰ ਆਪਣੇ ਕੱਪੜੇ ਚੁੱਕ ਕੇ ਪਾਣੀ ਵਿਚੋਂ ਲੰਘਣਾ ਪੈ ਰਿਹਾ ਹੈ। ਬਾਜ਼ਾਰਾਂ ਵਿਚ ਖਰੀਦਦਾਰੀ ਕਰਨ ਆਉਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਲਈ ਇਹ ਸਥਿਤੀ ਵੱਡੀ ਸਿਰਦਰਦੀ ਬਣੀ ਹੋਈ ਹੈ। ਦੀਵਾਲੀ ਦਾ ਤਿਉਹਾਰ ਨਜ਼ਦੀਕ ਹੋਣ ਕਾਰਨ ਕਸਬੇ ਵਿਚ ਲੋਕਾਂ ਦੀ ਆਵਾਜਾਈ ਕਾਫ਼ੀ ਵਧੀ ਹੋਈ ਹੈ। ਇਸ ਤੋਂ ਇਲਾਵਾ ਚੋਹਲਾ ਸਾਹਿਬ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਦੇ ਦਰਸ਼ਨਾਂ ਲਈ ਵੀ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚਦੀਆਂ ਹਨ। ਅਜਿਹੇ ਮੌਕੇ ਬਾਜ਼ਾਰਾਂ ਵਿਚ ਸੀਵਰੇਜ ਦਾ ਗੰਦਾ ਪਾਣੀ ਫੈਲਣਾ ਲੋਕਾਂ ਲਈ ਭਾਰੀ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ। ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਲਾਕੇ ਵਿੱਚ ਬਦਬੂ ਫੈਲਣ ਅਤੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਇਸ ਸਮੱਸਿਆ ਸਬੰਧੀ ਉਹ ਕਈ ਵਾਰ ਪੰਚਾਇਤ ਨੂੰ ਜਾਣੂ ਕਰਵਾ ਚੁੱਕੇ ਹਨ। ਪੰਚਾਇਤ ਵਲੋਂ ਹਰ ਵਾਰ ਜਲਦੀ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਜਾਂਦਾ ਹੈ ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ। ਸੀਵਰੇਜ ਦਾ ਗੰਦਾ ਪਾਣੀ ਇਲਾਕੇ ਵਿੱਚੋਂ ਨਿਕਲ ਕੇ ਬਾਹਰ ਬਣੇ ਵੱਡੇ ਟੋਇਆਂ ਵਿੱਚ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਰਹੀਆਂ ਹਨ। ਦੀਵਾਲੀ ਦੇ ਤਿਉਹਾਰ ਤੋਂ ਠੀਕ ਪਹਿਲਾਂ ਬਾਜ਼ਾਰਾਂ ਦੀ ਇਹ ਮਾੜੀ ਹਾਲਤ ਲੋਕਾਂ ਵਿਚ ਭਾਰੀ ਰੋਸ ਦਾ ਕਾਰਨ ਬਣੀ ਹੋਈ ਹੈ। ਲੋਕਾਂ ਦਾ ਕਹਿਣਾ ਹੈ ਕਿ ਤਿਉਹਾਰਾਂ ਦੇ ਮੌਕੇ ਜਿੱਥੇ ਬਾਜ਼ਾਰਾਂ ਵਿਚ ਸਾਫ਼-ਸਫ਼ਾਈ ਅਤੇ ਸੁਚੱਜੇ ਪ੍ਰਬੰਧ ਹੋਣੇ ਚਾਹੀਦੇ ਹਨ, ਉੱਥੇ ਸੀਵਰੇਜ ਦੇ ਗੰਦੇ ਪਾਣੀ ਨੇ ਪੂਰੇ ਇਲਾਕੇ ਦੀ ਹਾਲਤ ਬਦਤਰ ਕਰ ਦਿੱਤੀ ਹੈ। ਲੋਕਾਂ ਨੇ ਪੰਚਾਇਤ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਸੀਵਰੇਜ ਦੀ ਬੰਦ ਪਈ ਨਿਕਾਸੀ ਨੂੰ ਤੁਰੰਤ ਦਰੁਸਤ ਕਰਵਾਇਆ ਜਾਵੇ ਅਤੇ ਬਾਜ਼ਾਰਾਂ ਵਿਚ ਫੈਲੇ ਗੰਦੇ ਪਾਣੀ ਦੀ ਸਫ਼ਾਈ ਕਰਵਾਈ ਜਾਵੇ, ਤਾਂ ਜੋ ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਅਤੇ ਬਾਹਰੋਂ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਪਿਛਲੀ ਖ਼ਬਰ ਪੰਜਾਬ ਦੇ ਨੌਜਵਾਨਾਂ ਨੂੰ ਅਫ਼ਸਰ ਬਣਾਉਣ ਦਾ ਸੁਪਨਾ ਦੇਖ ਰਹੀ ਸਰਕਾਰ, ਅਕਾਲੀ ਦਲ ਦੀ ਸੋਚ ਅਜੇ ਵੀ ਪੁਰਾਣੀ ਸਿਆਸਤ ਤੱਕ ਸੀ... ਅਗਲੀ ਖ਼ਬਰ ਦਿਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀਆਂ ਖੁਸ਼ੀਆਂ ਸਾਂਝ ਤੇ ਸਦਭਾਵਨਾ ਨਾਲ ਮਨਾਈਆਂ ਜਾਣ - ਰਣਜੀਤ ਸਿੰਘ ਵਿਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।