10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸਕੂਲ ਜਾਮਾਰਾਏ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਫਤਿਆਬਾਦ, 9 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਜਾਮਾਰਾਏ ਵਿਖੇ ਬਾਬਾ ਬਿਧੀ ਚੰਦ ਜੀ ਦੀ ਸੇਵਾ ਸੰਸਥਾ ਮੁੰਡਾ ਪਿੰਡ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸਕੈਂਡਰੀ ਸਕੂਲ ਜਾਮਾਰਾਏ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵੱਖ-ਵੱਖ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 10-11-2026
ਫਤਿਆਬਾਦ, 9 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਜਾਮਾਰਾਏ ਵਿਖੇ ਬਾਬਾ ਬਿਧੀ ਚੰਦ ਜੀ ਦੀ ਸੇਵਾ ਸੰਸਥਾ ਮੁੰਡਾ ਪਿੰਡ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸਕੈਂਡਰੀ ਸਕੂਲ ਜਾਮਾਰਾਏ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵੱਖ-ਵੱਖ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਤਹਿਤ ਪਹਿਲੀ ਤੋਂ ਚੌਥੀ ਜਮਾਤ ਤੱਕ ਆਰਟ ਐਂਡ ਕਰਾਫਟ, ਪੰਜਵੀਂ ਤੋਂ ਸੱਤਵੀਂ ਜਮਾਤ ਤੱਕ ਦੀਵਾ ਸਜਾਵਟ, ਅੱਠਵੀਂ ਤੋਂ ਦਸਵੀਂ ਜਮਾਤ ਤੱਕ ਪਿੰਨ ਬੋਰਡ ਸਜਾਵਟ ਅਤੇ ਗਿਆਰਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਰੰਗੋਲੀ ਮੁਕਾਬਲਾ ਕਰਵਾਇਆ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਦੀਵਾਲੀ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਅਤੇ ਸ਼ਬਦ ਗਾਇਨ ਦਾ ਵੀ ਆਯੋਜਨ ਕੀਤਾ ਗਿਆ। ਸਮਾਗਮ ਵਿਚ ਬਾਬਾ ਨੰਦ ਸਿੰਘ ਅਤੇ ਬੀਬੀ ਦਲਬੀਰ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬਾਬਾ ਨੰਦ ਸਿੰਘ ਅਤੇ ਬੀਬੀ ਦਲਬੀਰ ਕੌਰ ਵਲੋਂ ਸਕੂਲ ਦੇ ਸਮੂਹ ਅਧਿਆਪਕਾਂ, ਕਰਮਚਾਰੀਆਂ ਅਤੇ ਡਰਾਈਵਰਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਨੇਜਰ ਡਾਇਰੈਕਟਰ ਹਰਪ੍ਰੀਤ ਕੌਰ ਸੰਧੂ, ਕੁਆਰਡੀਨੇਟਰ ਸੁਖਵਿੰਦਰ ਕੌਰ, ਸਰਬਜੀਤ ਕੌਰ ਅਤੇ ਗੁਰਦੀਪ ਸਿੰਘ, ਛਿੰਦਰ ਸਿੰਘ, ਸਮੂਹ ਸਟਾਫ ਤੇ ਬੱਚੇ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਸਵਾਮੀ ਪ੍ਰਕਾਸ਼ਾਨੰਦ ਆਸ਼ਰਮ ਠਾਕੁਰ ਦੁਆਰਾ ਮੰਦਰ ਵਿਖੇ ਦੀਵਾਲੀ ਦਾ ਮੇਲਾ ਧੂਮਧਾਮ ਨਾਲ ਮਨਾਇਆ - ਸਵਾਮੀ ਆਸ਼ੂ ਗਿਰੀ ਅਗਲੀ ਖ਼ਬਰ ਸੁਪਰਡੈਂਟ ਦਲਜੀਤ ਸਿੰਘ ਭੋਜੀਆ ਦੀ ਮੌਤ ’ਤੇ ਵੱਖ-ਵੱਖ ਆਗੂਆਂ ਨੇ ਦੁੱਖ ਪ੍ਰਗਟਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।