10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਐੱਸ.ਬੀ.ਐੱਸ. ਪੌਲੀਟੈਕਨਿਕ ਕਾਲਜ ਪੱਟੀ ਵਿਖੇ ਵਿਸ਼ਵਕਰਮਾ ਪੂਜਾ ਸ਼ਰਧਾ ਨਾਲ ਮਨਾਈ

ਪੱਟੀ, 9 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)–ਐੱਸ. ਬੀ.

ਭਗਵਾਨ ਵਿਸ਼ਵਕਰਮਾ ਜੀ ਦੀ ਪੂਜਾ ਅਰਚਨਾ ਕਰਦੇ ਹੋਏ ਡਾਕਟਰ ਰਾਜੇਸ਼ ਭਾਰਦਵਾਜ ਅਤੇ ਹੋਰ। ਤਸਵੀਰ–ਕਾਲੇਕੇ 10-11-2026
ਪੱਟੀ, 9 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)–ਐੱਸ.ਬੀ.ਐੱਸ. ਪੌਲੀਟੈਕਨਿਕ ਕਾਲਜ ਪੱਟੀ ਵਿਖੇ ਭਗਵਾਨ ਵਿਸ਼ਵਕਰਮਾ ਜੀ ਦੀ ਪੂਜਾ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਪਵਿੱਤਰ ਮੌਕੇ ’ਤੇ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਭਗਵਾਨ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੋ ਕੇ ਗਿਆਨ, ਬੁੱਧੀ, ਹੁਨਰ, ਤਕਨੀਕੀ ਮੁਹਾਰਤ, ਨਵੀਨਤਾ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਹ ਸਮਾਗਮ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਗਰੁੱਪ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਐਗਜ਼ੀਕਿਊਟਿਵ ਮੈਨੇਜਿੰਗ ਡਾਇਰੈਕਟਰ ਡਾ. ਮ੍ਰਿਦੁਲਾ ਭਾਰਦਵਾਜ, ਡਾਇਰੈਕਟਰ ਸਤਿਅਮ ਭਾਰਦਵਾਜ, ਸ੍ਰੀਮਤੀ ਸ਼ੁਭੀ ਭਾਰਦਵਾਜ ਅਤੇ ਕਾਲਜ ਦੇ ਪ੍ਰਿੰਸੀਪਲ ਕਪਿਲ ਦੇਵ ਸ਼ਰਮਾ ਦੀ ਦੂਰਅੰਦੇਸ਼ੀ ਅਗਵਾਈ ਅਤੇ ਸੁਚੱਜੇ ਮਾਰਗਦਰਸ਼ਨ ਹੇਠ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਭਗਵਾਨ ਵਿਸ਼ਵਕਰਮਾ ਜੀ ਦੀ ਪੂਜਾ-ਅਰਚਨਾ ਕੀਤੀ ਗਈ। ਸਮੂਹ ਹਾਜ਼ਰੀਨ ਨੇ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਸੰਸਥਾ ਦੀ ਨਿਰੰਤਰ ਤਰੱਕੀ, ਸਫਲਤਾ, ਆਪਸੀ ਸਦਭਾਵਨਾ ਅਤੇ ਸਰਬਪੱਖੀ ਖੁਸ਼ਹਾਲੀ ਲਈ ਕਾਮਨਾ ਕੀਤੀ। ਇਸ ਮੌਕੇ ਸਮੁੱਚੇ ਕਾਲਜ ਦਾ ਮਾਹੌਲ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ। ਭਗਵਾਨ ਵਿਸ਼ਵਕਰਮਾ ਜੀ ਨੂੰ ਸ੍ਰਿਸ਼ਟੀ ਦੇ ਮਹਾਨ ਸ਼ਿਲਪਕਾਰ, ਨਿਰਮਾਣ ਕਲਾ, ਤਕਨੀਕੀ ਗਿਆਨ ਅਤੇ ਇੰਜੀਨੀਅਰਿੰਗ ਦੇ ਪ੍ਰਤੀਕ ਵਜੋਂ ਪੂਜਿਆ ਜਾਂਦਾ ਹੈ। ਉਨ੍ਹਾਂ ਦਾ ਜੀਵਨ ਅਤੇ ਸਿੱਖਿਆ ਸਾਨੂੰ ਮਿਹਨਤ, ਸਿਰਜਣਾਤਮਕਤਾ, ਲਗਨ, ਹੁਨਰ ਅਤੇ ਨਿਰੰਤਰ ਨਵੀਨਤਾ ਦੀ ਪ੍ਰੇਰਣਾ ਦਿੰਦੇ ਹਨ। ਤਕਨੀਕੀ ਸਿੱਖਿਆ ਨਾਲ ਜੁੜੀ ਸੰਸਥਾ ਲਈ ਇਸ ਦਿਹਾੜੇ ਦੀ ਵਿਸ਼ੇਸ਼ ਮਹੱਤਤਾ ਹੈ, ਕਿਉਂਕਿ ਇਹ ਵਿਦਿਆਰਥੀਆਂ ਨੂੰ ਆਪਣੇ ਤਕਨੀਕੀ ਗਿਆਨ ਅਤੇ ਵਿਹਾਰਕ ਹੁਨਰਾਂ ਨੂੰ ਹੋਰ ਨਿਖਾਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਐੱਸ.ਬੀ.ਐੱਸ. ਪੌਲੀਟੈਕਨਿਕ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਤਕਨੀਕੀ ਸਿੱਖਿਆ ਦੇ ਨਾਲ-ਨਾਲ ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ ਅਤੇ ਵਿਹਾਰਕ ਗਿਆਨ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਭਵਿੱਖ ਵਿੱਚ ਇੱਕ ਕਾਬਲ, ਆਤਮ-ਵਿਸ਼ਵਾਸੀ ਅਤੇ ਜ਼ਿੰਮੇਵਾਰ ਨਾਗਰਿਕ ਬਣ ਸਕਣ। ਸਮਾਗਮ ਦੌਰਾਨ ਸਟਾਫ਼ ਮੈਂਬਰਾਂ ਨੇ ਆਪਸੀ ਸਹਿਯੋਗ ਅਤੇ ਸਮੂਹਿਕ ਭਾਗੀਦਾਰੀ ਰਾਹੀਂ ਇਸ ਪਵਿੱਤਰ ਦਿਹਾੜੇ ਨੂੰ ਯਾਦਗਾਰੀ ਬਣਾਇਆ।
ਪਿਛਲੀ ਖ਼ਬਰ ਮੂੰਹ ’ਚ ਵਾਰ-ਵਾਰ ਛਾਲੇ ਹੋਣ ’ਤੇ ਲਾਪ੍ਰਵਾਹੀ ਨਾ ਵਰਤੋ - ਡਾ. ਰੰਧਾਵਾ ਅਗਲੀ ਖ਼ਬਰ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਵਿਚ ਸੰਗਤਾਂ ਨੇ ਹਾਜ਼ਰੀ ਭਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।