10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਕੱਤਕ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ

ਤਰਨ ਤਾਰਨ, 9 ਨਵੰਬਰ (ਹਰਿੰਦਰ ਸਿੰਘ)— ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਸਾਏ ਪਵਿੱਤਰ ਸ਼ਹਿਰ ਤਰਨ ਤਾਰਨ ਵਿਖੇ ਸ਼ੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਕੱਤਕ ਮਹੀਨੇ ਦੀ ਚੌਦਸ ਅਤੇ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮੈਨੇਜਰ ਹਰਜਿੰਦਰ ਸਿੰਘ ਦੇ ਯੋਗ ਪ੍ਰਬੰਧਾਂ ਹੇਠ ਮਨਆਇਆ ਗਿਆ। ਲੱਖਾਂ ਦੀ ਗਿਣਤੀ ਵਿਚ ਗੁਰੂ ਨਾਨਕ ਨਾਮਲੇਵਾ ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ੍ਰੀ ਦਰਬਾਰ ਸਾਹਿਬ ਅੰਦਰ ਨਤਮਸਤਕ ਹੋ ਕੇ ਮਨ ਬਿਰਤੀ ਇਕਾਗਰ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ।

ਅਜੀਤ ਡੈਸਕ 10-11-2026
ਤਰਨ ਤਾਰਨ, 9 ਨਵੰਬਰ (ਹਰਿੰਦਰ ਸਿੰਘ)— ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਸਾਏ ਪਵਿੱਤਰ ਸ਼ਹਿਰ ਤਰਨ ਤਾਰਨ ਵਿਖੇ ਸ਼ੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਕੱਤਕ ਮਹੀਨੇ ਦੀ ਚੌਦਸ ਅਤੇ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮੈਨੇਜਰ ਹਰਜਿੰਦਰ ਸਿੰਘ ਦੇ ਯੋਗ ਪ੍ਰਬੰਧਾਂ ਹੇਠ ਮਨਆਇਆ ਗਿਆ। ਲੱਖਾਂ ਦੀ ਗਿਣਤੀ ਵਿਚ ਗੁਰੂ ਨਾਨਕ ਨਾਮਲੇਵਾ ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ੍ਰੀ ਦਰਬਾਰ ਸਾਹਿਬ ਅੰਦਰ ਨਤਮਸਤਕ ਹੋ ਕੇ ਮਨ ਬਿਰਤੀ ਇਕਾਗਰ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ। ਹਜੂਰੀ ਰਾਗੀ ਜਥਿਆਂ ਵਲੋਂ ਸਾਰਾ ਦਿਨ ਗੁਰਬਾਣੀ ਦੇ ਰਸਭਿੰਨੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਲੰਗਰ ਹਾਲ ਵਿਚ ਚਾਹ-ਪਕੌੜੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਦੇ ਰਹੇ। ਜਿਸ ਵਿਚ ਢਾਡੀ, ਕਵੀਸ਼ਰੀ ਅਤੇ ਪ੍ਰਚਾਰਕ ਸਿੰਘਾਂ ਵਲੋਂ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ। ਸਮਾਗਮ ਦੌਰਾਨ ਹਰਜਿੰਦਰ ਸਿੰਘ ਮੈਨੇਜਰ, ਗੁਰਪ੍ਰੀਤ ਸਿੰਘ ਮੀਤ ਮੈਨੇਜਰ, ਦਿਲਬਾਗ ਸਿੰਘ ਅਕਾਊਟੈਂਟ, ਰਣਜੀਤ ਸਿੰਘ ਰਿਕਾਰਡ ਕੀਪਰ ਨਾਲ ਸਮੇਤ ਸਮੂਹ ਸਟਾਫ ਮੌਜੂਦ ਸੀ।
ਪਿਛਲੀ ਖ਼ਬਰ ਬਿਰਧ ਘਰ ਤੇ ਕੁਸ਼ਟ ਆਸ਼ਰਮ ਵਿਚ ਮਠਿਆਈਆਂ ਵੰਡ ਕੇ ਖੁਸ਼ੀਆਂ ਕੀਤੀਆਂ ਸਾਂਝੀਆਂ ਅਗਲੀ ਖ਼ਬਰ ਢਿੱਲੋਂ ਫੈਬਰੀਕੇਸ਼ਨ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਵਿਸ਼ਵਕਰਮਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।