10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਿਰਧ ਘਰ ਤੇ ਕੁਸ਼ਟ ਆਸ਼ਰਮ ਵਿਚ ਮਠਿਆਈਆਂ ਵੰਡ ਕੇ ਖੁਸ਼ੀਆਂ ਕੀਤੀਆਂ ਸਾਂਝੀਆਂ

ਤਰਨ ਤਾਰਨ, 9 ਨਵੰਬਰ (ਇਕਬਾਲ ਸਿੰਘ ਸੋਢੀ)— ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ ਵਲੋਂ ਭਾਈ ਵੀਰ ਸਿੰਘ ਬਿਰਧ ਘਰ ਅਤੇ ਕੁਸ਼ਟ ਆਸ਼ਰਮ ਵਿਚ ਦੀਵਾਲੀ ਅਤੇ ਬੰਦੀਛੋੜ ਦਿਵਸ ਮਨਾਇਆ ਗਿਆ। ਇਸ ਸੰਬੰਧੀ ਸੇਵਾ ਸੁਸਾਇਟੀ ਦੇ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਖਾਲਸਾ ਨੇ ਕਿਹਾ ਕਿ ਮਾਤਾ-ਪਿਤਾ ਦਾ ਦਰਜਾ ਦੁਨੀਆ ਵਿਚ ਸਭ ਤੋਂ ਉੱਚਾ ਹੈ।

ਅਜੀਤ ਡੈਸਕ 10-11-2026
ਤਰਨ ਤਾਰਨ, 9 ਨਵੰਬਰ (ਇਕਬਾਲ ਸਿੰਘ ਸੋਢੀ)— ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ ਵਲੋਂ ਭਾਈ ਵੀਰ ਸਿੰਘ ਬਿਰਧ ਘਰ ਅਤੇ ਕੁਸ਼ਟ ਆਸ਼ਰਮ ਵਿਚ ਦੀਵਾਲੀ ਅਤੇ ਬੰਦੀਛੋੜ ਦਿਵਸ ਮਨਾਇਆ ਗਿਆ। ਇਸ ਸੰਬੰਧੀ ਸੇਵਾ ਸੁਸਾਇਟੀ ਦੇ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਖਾਲਸਾ ਨੇ ਕਿਹਾ ਕਿ ਮਾਤਾ-ਪਿਤਾ ਦਾ ਦਰਜਾ ਦੁਨੀਆ ਵਿਚ ਸਭ ਤੋਂ ਉੱਚਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਆਧੁਨਿਕ ਯੁੱਗ ਵਿਚ ਜਿਥੇ ਪਰਿਵਾਰਕ ਮੈਂਬਰ ਰਿਸ਼ਤਿਆਂ ਵਿਚ ਦੂਰੀਆਂ ਵੱਧ ਰਹੀਆਂ ਹਨ, ਉਥੇ ਬਜੁਰਗ ਮਾਤਾ-ਪਿਤਾ ਦੀ ਸੇਵਾ ਅਤੇ ਸਤਿਕਾਰ ਕਰਨਾ ਹਰ ਇਨਸਾਨ ਦਾ ਫਰਜ ਬਣਦਾ ਹੈ। ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਆਪਣੇ ਘਰ ਤੋਂ ਦੂਰ ਬੈਠੇ ਮਾਤਾ-ਪਿਤਾ ਨਾਲ ਸਾਂਝ ਪਾਈ ਅਤੇ ਕਿਹਾ ਕਿ ਅਸੀਂ ਵੀ ਤੁਹਾਡਾ ਪਰਿਵਾਰ ਹਾਂ। ਕਈ ਬਜੁਰਗ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਯਾਦ ਕਰਕੇ ਭਾਵੁਕ ਹੋਏ। ਦੀਵਾਲੀ ਦੇ ਤਿਉਹਾਰ ਮੌਕੇ ਸੁਸਾਇਟੀ ਮੈਂਬਰਾਂ ਵਲੋਂ ਬਜੁਰਗ ਮਾਤਾ-ਪਿਤਾ ਨੂੰ ਫਲ, ਮਠਿਆਈਆਂ ਤੇ ਹੋਰ ਖਾਣ ਪੀਣ ਵਾਲੀਆਂ ਵਸਤੂਆਂ ਭੇਂਟ ਕੀਤੀਆਂ ਗਈਆਂ। ਇਸ ਤੋਂ ਇਲਾਵਾ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਕੁਸ਼ਟ ਆਸ਼ਰਮ ਵਿਚ ਜਾ ਕੇ ਵੀ ਉਨ੍ਹਾਂ ਨੂੰ ਫਲ ਅਤੇ ਮਠਿਆਈਆਂ ਵੰਡੀਆਂ ਅਤੇ ਦੁੱਖ ਸੁੱਖ ਸਾਂਝਾ ਕੀਤਾ। ਇਸ ਮੌਕੇ ਬਿਰਧ ਘਰ ਦੀ ਸੁਪਰਡੈਂਟ ਸੁਰਜੀਤ ਕੌਰ, ਕਲਰਕ ਮੈਡਮ, ਭਾਈ ਮੰਗਤ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਜਸਵੰਤ ਸਿੰਘ, ਭਾਈ ਦਲਜੀਤ ਸਿੰਘ, ਹਰਪ੍ਰਈਤ ਕੌਰ, ਗ੍ਰੰਥੀ ਨਿਸ਼ਾਨ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਅਣਪਛਾਤਿਆਂ ਵਲੋਂ ਨੌਜਵਾਨ ਨੂੰ ਮਾਰੀਆਂ ਗੋਲੀਆਂ, ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਕੱਤਕ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।