11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਨਸ਼ਿਆਂ ਦੇ ਖਾਤਮੇ ਲਈ ਮਾਵਾਂ ਦੀਆਂ ਅੱਖਾਂ ਵਿਚੋਂ ਵਹਿੰਦੇ ਹੰਝੂ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡਾ ਸਵਾਲ-ਬੀਬੀ ਬਾਦਲ

ਰਾਮ ਤੀਰਥ, 10 ਨਵੰਬਰ (ਧਰਵਿੰਦਰ ਸਿੰਘ ਔਲਖ)- ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਵੀਰ ਸਿੰਘ ਲੋਪੋਕੇ ਦੇ ਹੱਕ ਵਿਚ ਅੱਜ ਪਿੰਡ ਖਿਆਲਾ ਵਿਖੇ ‘ਮਾਵਾਂ-ਧੀਆਂ ਦੀ ਲਲਕਾਰ’ ਮੁਹਿੰਮ ਤਹਿਤ ਵਿਸ਼ਾਲ ਰੈਲੀ ਕਰਵਾਈ ਗਈ, ਜਿਸ ਵਿਚ ਵੱਡੀ ਗਿਣਤੀ ਬੀਬੀਆਂ ਨੇ ਸ਼ਮੂਲੀਅਤ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ, ਪਾਰਟੀ ਦੀ ਸਰਕਾਰ ਬਣਾਉਣ ਅਤੇ ਜਥੇਦਾਰ ਵੀਰ ਸਿੰਘ ਲੋਪੋਕੇ ਨੂੰ ਜਿਤਾਉਣ ਦੀ ਅਪੀਲ ਕੀਤੀ।

ਅਜੀਤ ਡੈਸਕ 11-11-2026
ਰਾਮ ਤੀਰਥ, 10 ਨਵੰਬਰ (ਧਰਵਿੰਦਰ ਸਿੰਘ ਔਲਖ)- ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਵੀਰ ਸਿੰਘ ਲੋਪੋਕੇ ਦੇ ਹੱਕ ਵਿਚ ਅੱਜ ਪਿੰਡ ਖਿਆਲਾ ਵਿਖੇ ‘ਮਾਵਾਂ-ਧੀਆਂ ਦੀ ਲਲਕਾਰ’ ਮੁਹਿੰਮ ਤਹਿਤ ਵਿਸ਼ਾਲ ਰੈਲੀ ਕਰਵਾਈ ਗਈ, ਜਿਸ ਵਿਚ ਵੱਡੀ ਗਿਣਤੀ ਬੀਬੀਆਂ ਨੇ ਸ਼ਮੂਲੀਅਤ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ, ਪਾਰਟੀ ਦੀ ਸਰਕਾਰ ਬਣਾਉਣ ਅਤੇ ਜਥੇਦਾਰ ਵੀਰ ਸਿੰਘ ਲੋਪੋਕੇ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀਆਂ ਮਾਵਾਂ-ਧੀਆਂ ਸਾਹਮਣੇ ਸਭ ਤੋਂ ਵੱਡੀ ਚਿੰਤਾ ਨਸ਼ਿਆਂ ਦਾ ਵਧਦਾ ਪ੍ਰਕੋਪ ਹੈ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਮਾਂ ਆਪਣੇ ਬੱਚਿਆਂ ਦੀ ਚੰਗੀ ਸਿਹਤ, ਤਰੱਕੀ ਅਤੇ ਲੰਮੀ ਉਮਰ ਲਈ ਸਾਰੀ ਜ਼ਿੰਦਗੀ ਅਰਦਾਸਾਂ ਕਰਦੀ ਹੈ ਅਤੇ ਆਪਣੀਆਂ ਖ਼ਾਹਿਸ਼ਾਂ ਕੁਰਬਾਨ ਕਰ ਦਿੰਦੀ ਹੈ। ਪਰ ਜਦੋਂ ਉਸ ਦੀਆਂ ਅੱਖਾਂ ਸਾਹਮਣੇ ਪੁੱਤਰ ਨਸ਼ਿਆਂ ਦੇ ਜਾਲ ਵਿਚ ਫਸ ਜਾਂਦਾ ਹੈ ਤਾਂ ਉਹ ਜਿਊਂਦੀ ਹੋਈ ਵੀ ਪਲ-ਪਲ ਮਰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ। ਇਸ ਮੌਕੇ ਬੀਬੀ ਵਜਿੰਦਰ ਕੌਰ ਵੇਰਕਾ, ਰਣਜੀਤ ਕੌਰ ਕੋਹਾਲੀ ਅਤੇ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਵੀ ਸੰਬੋਧਨ ਕਰਦਿਆਂ ਬੀਬੀ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਅਤੇ ਜਥੇਦਾਰ ਵੀਰ ਸਿੰਘ ਲੋਪੋਕੇ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਜ਼ਿਲ੍ਹਾ ਪ੍ਰਧਾਨ ਰਾਜਾ ਰਾਜਵਿੰਦਰ ਸਿੰਘ ਲਦੇਹ, ਮਾਸਟਰ ਕਾਬਲ ਸਿੰਘ ਪ੍ਰੀਤ ਨਗਰ, ਬਲਕਰਨ ਸਿੰਘ ਪੀ.ਏ., ਸਰਪੰਚ ਗੁਰਸੇਵਕ ਸਿੰਘ ਗੈਵੀ ਲੋਪੋਕੇ, ਡਾ. ਸ਼ਰਨਜੀਤ ਸਿੰਘ ਲੋਪੋਕੇ, ਬਲਵਿੰਦਰ ਸਿੰਘ ਕੋਹਾਲਾ, ਭਗਤ ਸਿੰਘ ਝੰਜੋਟੀ, ਗੁਰਪ੍ਰੀਤ ਸਿੰਘ ਵਡਾਲੀ, ਕਸ਼ਮੀਰ ਸਿੰਘ ਲਾਵੇਂ, ਪ੍ਰਤਾਪ ਸਿੰਘ ਕਲੇਰ, ਸੁਖਦੇਵ ਸਿੰਘ ਬਲੱਗਣ, ਚਰਨਜੀਤ ਸਿੰਘ ਡੱਲੇਕੇ, ਗੁਰਮੀਤ ਸਿੰਘ ਭੱਪਾ, ਜਗੀਰ ਸਿੰਘ ਭੰਬੀਰਾ, ਮਿਲਖਾ ਸਿੰਘ ਕੋਹਾਲੀ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਬਲਵਿੰਦਰ ਕੌਰ ਲੋਪੋਕੇ, ਸਰਪੰਚ ਅਮਨਦੀਪ ਕੌਰ ਲੋਪੋਕੇ, ਸਰਪੰਚ ਸੁਨੀਤਾ ਨਵਾਂ ਜੀਵਨ, ਮਮਤਾ ਨਵਾਂ ਜੀਵਨ, ਨਵਨੀਤ ਕੌਰ ਜੋਂਸ, ਰਾਜਬੀਰ ਕੌਰ ਚਾਹਲ, ਪ੍ਰਿੰਸੀਪਲ ਬਲਜੀਤ ਕੌਰ ਭਿੱਟੇਵੱਡ, ਰਾਜਵਿੰਦਰ ਕੌਰ ਭਿੱਟੇਵੱਡ, ਬੀਬੀ ਗੁਰਪਿੰਦਰਜੀਤ ਕੌਰ ਅਤੇ ਲਖਵਿੰਦਰ ਸਿੰਘ ਹੇਤਮਪੁਰਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਕੂਲੀ ਬੱਚਿਆਂ ਨੂੰ ਵਾਤਾਵਰਨ ਸ਼ੁੱਧ ਰੱਖਣ ਲਈ ਕੀਤਾ ਜਾਗਰੂਕ ਅਗਲੀ ਖ਼ਬਰ ਮਾਨ ਸਰਕਾਰ ਮੁੜ ਸੱਤਾ ’ਚ ਆਵੇਗੀ-ਛੱਜਲਵੱਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।