ਸਕੂਲੀ ਬੱਚਿਆਂ ਨੂੰ ਵਾਤਾਵਰਨ ਸ਼ੁੱਧ ਰੱਖਣ ਲਈ ਕੀਤਾ ਜਾਗਰੂਕ
ਤਰਨ ਤਾਰਨ, 10 ਨਵੰਬਰ (ਇਕਬਾਲ ਸਿੰਘ ਸੋਢੀ)— ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਤਰਨ ਤਾਰਨ ਵਲੋਂ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਤਰਨ ਤਾਰਨ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਜਾ ਕੇ ਬੱਚਿਆਂ ਨੂੰ ਪਟਾਕੇ ਨਾ ਚਲਾਉਣ ਸੰਬੰਧੀ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਜਾਗਰੂਕ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ, ਵਾਤਾਵਰਣ ਦੀ ਸੰਭਾਲ ਕਰਨ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਸੰਬੰਧੀ ਪ੍ਰੇਰਿਤ ਕੀਤਾ ਗਿਆ।
ਅਜੀਤ ਡੈਸਕ
11-11-2026