12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

13 ਦੀ ਖਹਿਰਾ ਫਾਰਮ ਸੇਰੋ ਵਿਚ ਹੋਣ ਵਾਲੀ ਰੈਲੀ ਪ੍ਰਤੀ ਔਰਤਾਂ ਵਿਚ ਭਾਰੀ ਉਤਸ਼ਾਹ–ਕੱਲ੍ਹਾ, ਦੁਗਲਵਾਲਾ

ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਖਡੂਰ ਸਾਹਿਬ ਦੇ ਸਰਕਲ ਪ੍ਰਧਾਨ ਬਲਦੇਵ ਸਿੰਘ ਕੱਲਾਂ ਅਤੇ ਸਰਕਲ ਪ੍ਰਧਾਨ ਪਿਆਰਾ ਸਿੰਘ ਦੁੱਗਲਵਾਲ਼ ਨੇ ਕਿਹਾ ਕਿ 13 ਨਵੰਬਰ ਨੂੰ ਖਹਿਰਾ ਫਾਰਮ ਸੇਰੋ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਇਲਾਕੇ ਦੀਆਂ ਔਰਤਾਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਬੀਬਾ ਰਮਨਦੀਪ ਕੌਰ ਸੇਰੋ ਦੀ ਅਗਵਾਈ ਅਤੇ ਔਰਤਾਂ ਦੇ ਮੁੱਦਿਆਂ ਨੂੰ ਉਭਾਰਨ ਦੇ ਯਤਨਾਂ ਸਦਕਾ ਵੱਖ-ਵੱਖ ਪਿੰਡਾਂ ਦੀਆਂ ਮਹਿਲਾਵਾਂ ਇਸ ਇਕੱਠ ਵਿਚ ਸ਼ਮੂਲੀਅਤ ਕਰਨ ਲਈ ਦਿਲਚਸਪੀ ਦਿਖਾ ਰਹੀਆਂ ਹਨ।

ਅਜੀਤ ਡੈਸਕ 12-11-2026
ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਖਡੂਰ ਸਾਹਿਬ ਦੇ ਸਰਕਲ ਪ੍ਰਧਾਨ ਬਲਦੇਵ ਸਿੰਘ ਕੱਲਾਂ ਅਤੇ ਸਰਕਲ ਪ੍ਰਧਾਨ ਪਿਆਰਾ ਸਿੰਘ ਦੁੱਗਲਵਾਲ਼ ਨੇ ਕਿਹਾ ਕਿ 13 ਨਵੰਬਰ ਨੂੰ ਖਹਿਰਾ ਫਾਰਮ ਸੇਰੋ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਇਲਾਕੇ ਦੀਆਂ ਔਰਤਾਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਬੀਬਾ ਰਮਨਦੀਪ ਕੌਰ ਸੇਰੋ ਦੀ ਅਗਵਾਈ ਅਤੇ ਔਰਤਾਂ ਦੇ ਮੁੱਦਿਆਂ ਨੂੰ ਉਭਾਰਨ ਦੇ ਯਤਨਾਂ ਸਦਕਾ ਵੱਖ-ਵੱਖ ਪਿੰਡਾਂ ਦੀਆਂ ਮਹਿਲਾਵਾਂ ਇਸ ਇਕੱਠ ਵਿਚ ਸ਼ਮੂਲੀਅਤ ਕਰਨ ਲਈ ਦਿਲਚਸਪੀ ਦਿਖਾ ਰਹੀਆਂ ਹਨ। ਇਹ ਬਦਲਾਅ ਪੰਜਾਬ ਦੀਆਂ ਔਰਤਾਂ ਦੀ ਵਧ ਰਹੀ ਸਮਾਜਿਕ ਅਤੇ ਸਿਆਸੀ ਚੇਤਨਾ ਦਾ ਪ੍ਰਤੀਕ ਹੈ। ਅੱਜ ਔਰਤਾਂ ਸਿਰਫ਼ ਆਪਣੇ ਪਰਿਵਾਰਾਂ ਤੱਕ ਸੀਮਤ ਰਹਿਣ ਦੀ ਬਜਾਏ ਨਸ਼ਿਆਂ, ਨੌਜਵਾਨਾਂ ਦੇ ਭਵਿੱਖ, ਸੁਰੱਖਿਆ ਅਤੇ ਸਮਾਜਿਕ ਬੁਰਾਈਆਂ ਵਰਗੇ ਗੰਭੀਰ ਮੁੱਦਿਆਂ ’ਤੇ ਆਪਣੀ ਆਵਾਜ਼ ਬੁਲੰਦ ਕਰਨ ਲਈ ਅੱਗੇ ਆ ਰਹੀਆਂ ਹਨ। ਬੀਬਾ ਰਮਨਦੀਪ ਕੌਰ ਸੇਰੋ ਵਲੋਂ ਔਰਤਾਂ ਨਾਲ ਲਗਾਤਾਰ ਸੰਪਰਕ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦੇ ਯਤਨਾਂ ਨੇ ਮਹਿਲਾਵਾਂ ਨੂੰ ਜਨਤਕ ਮੰਚਾਂ ’ਤੇ ਆਪਣੀ ਗੱਲ ਰੱਖਣ ਲਈ ਉਤਸ਼ਾਹਿਤ ਕੀਤਾ ਹੈ। ਅਵਤਾਰ ਸਿੰਘ ਬਿੱਲਾ ਸੇਰੋ ਦੀ ਸਰਗਰਮ ਭੂਮਿਕਾ ਵੀ ਇਸ ਮੁਹਿੰਮ ਨੂੰ ਨੌਜਵਾਨਾਂ ਨਾਲ ਜੋੜਨ ਵਿਚ ਅਹਿਮ ਹੈ। ਇਸ ਤੋਂ ਇਲਾਵਾ 13 ਨਵੰਬਰ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਦੀ ਸ਼ਮੂਲੀਅਤ ਵਾਲੀ ਇਹ ਰੈਲੀ ਔਰਤਾਂ ਦੀ ਆਵਾਜ਼ ਅਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਹੋਰ ਮਜ਼ਬੂਤੀ ਨਾਲ ਉਭਾਰਨ ਦਾ ਮੌਕਾ ਹੋਵੇਗੀ। ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਮਹਿਲਾਵਾਂ ਦੇ ਖਹਿਰਾ ਫਾਰਮ ਸੇਰੋ ਵਿਖੇ ਪਹੁੰਚਣ ਦੀ ਉਮੀਦ ਹੈ। ਅੰਤ ਵਿਚ ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੀਆਂ ਧੀਆਂ ਆਪਣੇ ਭਵਿੱਖ ਅਤੇ ਆਪਣੇ ਸੂਬੇ ਦੀ ਬਿਹਤਰੀ ਲਈ ਮੈਦਾਨ ਵਿਚ ਉਤਰਦੀਆਂ ਹਨ, ਤਾਂ ਇਹ ਸਿਰਫ਼ ਇੱਕ ਰੈਲੀ ਨਹੀਂ, ਸਗੋਂ ਬਦਲਾਅ ਦੀ ਆਵਾਜ਼ ਬਣਦੀ ਹੈ
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੀ ਪੰਜਾਬ ਜੇਤੂ ਲੜਕੀਆਂ ਦੀ ਅੰਡਰ-17 ਵਾਲੀਬਾਲ ਟੀਮ ਦਾ ਸਕੂਲ ਪਹੁੰ... ਅਗਲੀ ਖ਼ਬਰ ਸਵੈ-ਗਣਨਾ ਅਤੇ ਪ੍ਰਚਾਰ-ਪ੍ਰਸਾਰ ਲਈ ਤਰਨ ਤਾਰਨ ’ਚ ਜ਼ਿਲ੍ਹਾ ਨੋਡਲ ਅਫ਼ਸਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।