12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

‘ ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਨਾਲ ਚੇਅ. ਬਲਜੀਤ ਸਿੰਘ ਖਹਿਰਾ ਨੇ ਮੁਲਾਕਾਤ ਕੀਤੀ

ਖੇਮਕਰਨ, 11 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਖਾਦੀ ਬੋਰਡ ਦੇ ਸੀਨੀਅਰ ਵਾਈਸ ਚੇਅ. ਬਲਜੀਤ ਸਿੰਘ ਖਹਿਰਾ ਸੂਬਾ ਸਕੱਤਰ ਇੰਚਾਰਜ ਮਾਝਾ ਜੋਨ ਵੀ.

ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਦੇ ਹੋਏ ਪੰਜਾਬ ਖਾਦੀ ਬੋਰਡ ਦੇ ਸੀਨੀਅਰ ਵਾਈਸ ਚੇਅ. ਬਲਜੀਤ ਸਿੰਘ ਖਹਿਰਾ। ਅਜੀਤ ਤਸਵੀਰ 12-11-2026
ਖੇਮਕਰਨ, 11 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਖਾਦੀ ਬੋਰਡ ਦੇ ਸੀਨੀਅਰ ਵਾਈਸ ਚੇਅ. ਬਲਜੀਤ ਸਿੰਘ ਖਹਿਰਾ ਸੂਬਾ ਸਕੱਤਰ ਇੰਚਾਰਜ ਮਾਝਾ ਜੋਨ ਵੀ.ਐਸ.ਐਸ. ਤੇ ਨੈਸ਼ਨਲ ਕੌਂਸਲ ਮੈਂਬਰ ਨੇ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਵੀਂ ਦਿੱਲੀ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਉਚੇਚੇ ਤੌਰ ’ਤੇ ਮਿਲੇ। ਉਨ੍ਹਾਂ ਨੇ ਉੱਥੇ ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਵੀ ਕੀਤਾ ਤੇ ਕੁੱਝ ਪਲ ਖੁਸ਼ੀ ਦੇ ਸਾਂਝੇ ਕੀਤੇ। ‘ਆਪ’ ਆਗੂ ਨੇ ਆਪਣੀ ਮੁਲਾਕਾਤ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਹ ਮੁਲਾਕਾਤ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ । ਇਸ ਕਰਕੇ ਮੈਂ ਦਿਲ ਦੀਆਂ ਗਹਿਰਾਈਆਂ ’ਚੋ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦਾ ਧੰਨਵਾਦ ਕਰਦਾ ਹਾਂ।
ਪਿਛਲੀ ਖ਼ਬਰ ਰਸਤੇ ਵਿਚੋਂ ਕਾਰ ਪਾਸੇ ਕਰਨ ’ਤੇ ਧਮਕੀਆਂ ਅਤੇ ਫਾਇਰ ਕੀਤੇ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ—ਐੱਸ.ਐੱਸ.ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।