13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਤਰਨ ਤਾਰਨ, 12 ਨਵੰਬਰ (ਹਰਿੰਦਰ ਸਿੰਘ)—ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਹੇਠ ਚੱਲੀ ਰਹੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰਾ ਵਿਖੇ ਬੰਦੀ ਛੋੜ ਦਿਵਸ ਦਾ ਤਿਓਹਾਰ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਸਵੇਰ ਦੀ ਸਭਾ ਵਿਚ ਸ੍ਰੀ ਜਪੁਜੀ ਸਾਹਿਬ ਜੀ ਦੀਆਂ ਪੰਜ ਪਾਉੜੀਆਂ ਦਾ ਪਾਠ ਕੀਤਾ ਅਤੇ ਅਰਦਾਸ ਕੀਤੀ ਗਈ।

ਅਜੀਤ ਡੈਸਕ 13-11-2026
ਤਰਨ ਤਾਰਨ, 12 ਨਵੰਬਰ (ਹਰਿੰਦਰ ਸਿੰਘ)—ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਹੇਠ ਚੱਲੀ ਰਹੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰਾ ਵਿਖੇ ਬੰਦੀ ਛੋੜ ਦਿਵਸ ਦਾ ਤਿਓਹਾਰ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਸਵੇਰ ਦੀ ਸਭਾ ਵਿਚ ਸ੍ਰੀ ਜਪੁਜੀ ਸਾਹਿਬ ਜੀ ਦੀਆਂ ਪੰਜ ਪਾਉੜੀਆਂ ਦਾ ਪਾਠ ਕੀਤਾ ਅਤੇ ਅਰਦਾਸ ਕੀਤੀ ਗਈ। ਸਕੂਲ ਦੀਆਂ ਵਿਦਿਆਰਥਣਾਂ ਦਮਨਪ੍ਰੀਤ ਕੌਰ ਤੇ ਕੀਰਤਜੋਤ ਕੌਰ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ’ਤੇ ਚਾਨਣਾ ਪਾਇਆ ਅਤੇ ਦੱਸਿਆ ਕਿ ਕਿਵੇਂ ਗੁਰੂ ਸਾਹਿਬ ਗਵਾਲੀਅਰ ਦੇ ਕਿਲੇ ਵਿਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਲਿਆਏ ਸਨ। ਇਸ ਖੁਸ਼ੀ ਵਿਚ ਸਿੱਖ ਬੰਦੀ ਛੋੜ ਦਿਵਸ ਮਨਾਉਂਦੇ ਹਨ। ਸਕੂਲ ਵਿਚ ਵੱਖ ਵੱਖ ਗਤੀਵਿਧੀਆਂ ਹੋਈਆਂ ਅਤੇ ਵਿਦਿਆਰਥੀਆਂ ਨੇ ਮਿੱਅਂ ਦੇ ਦੀਵੇ ਬਣਾਏ ਤੇ ਉਨ੍ਹਾਂ ਨੂੰ ਰੰਗਾਂ ਨਾਲ ਸਜਾਇਆ। ਸਕੂਲ ਵਿਚ ਇੰਟਰ ਹਾਊਸ ਰੰਗੋਲੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੇ ਪ੍ਰਿੰਸੀ. ਮੈਡਮ ਸ੍ਰੀਮਤੀ ਸਲੋਨੀ ਅਰੋੜਾ ਨੇ ਬੰਦੀ ਛੋੜ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਤੇ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਤੇਜਿੰਦਪਾਲ ਸਿੰਘ ਚਾਵਲਾ, ਕੁਲਦੀਪ ਸਿੰਘ ਕੁਹਾੜਕਾ, ਜਸਜੀਤ ਸਿੰਘ ਨੇ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਈ.ਵੀ.ਐੱਮਜ਼ ਦੀ ਪਹਿਲੇ ਪੱਧਰ ਦੀ ਜਾਂਚ ਸ਼ੁਰੂ ਅਗਲੀ ਖ਼ਬਰ ਡਾ. ਨਿਰਮਲ ਓਸੇਪਚਨ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਸੰਭਾਲਿਆ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।