13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅਣਪਛਾਤੇ ਵਿਅਕਤੀ ਵਲੋਂ ਟਰੈਕਟਰ - ਟਰਾਲੀ ਕੀਤਾ ਚੋਰੀ

ਤਰਨ ਤਾਰਨ, 12 ਨਵੰਬਰ (ਪਰਮਜੀਤ ਜੋਸ਼ੀ)—ਪਿੰਡ ਘੜਕਾ ਵਿਖੇ ਘਰ ਦੇ ਬਾਹਰੋਂ ਇਕ ਅਣਪਛਾਤੇ ਵਿਅਕਤੀ ਵਲੋਂ ਟਰੈਕਟਰ–ਟਰਾਲੀ ਚੋਰੀ ਕਰ ਲਏ ਗਏ। ਇਸ ਸੰਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਹਰਮਨਦੀਪ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਘੜਕਾ ਨੇ ਬਿਆਨ ਦਰਜ ਕਰਵਾਏ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ।

ਅਜੀਤ ਡੈਸਕ 13-11-2026
ਤਰਨ ਤਾਰਨ, 12 ਨਵੰਬਰ (ਪਰਮਜੀਤ ਜੋਸ਼ੀ)—ਪਿੰਡ ਘੜਕਾ ਵਿਖੇ ਘਰ ਦੇ ਬਾਹਰੋਂ ਇਕ ਅਣਪਛਾਤੇ ਵਿਅਕਤੀ ਵਲੋਂ ਟਰੈਕਟਰ–ਟਰਾਲੀ ਚੋਰੀ ਕਰ ਲਏ ਗਏ। ਇਸ ਸੰਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਹਰਮਨਦੀਪ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਘੜਕਾ ਨੇ ਬਿਆਨ ਦਰਜ ਕਰਵਾਏ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ। ਉਸ ਕੋਲ ਇਕ ਟਰੈਕਟਰ ਮਾਰਕਾ ਮਹਿੰਦਰਾ ਅਰਜਨ ਪੀ.ਬੀ.46 ਏ.ਆਰ. 2789, ਜੋ ਕਿ ਉਸ ਨੇ ਮਹੀਨਾ ਮਈ ਸਾਲ 2026 ਵਿਚ ਖਰੀਦ ਕੀਤਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮਿਤੀ 7 ਨਵੰਬਰ ਨੂੰ ਉਸ ਨੇ ਆਪਣੇ ਟਰੈਕਟਰ ਨੂੰ ਘਰ ਦੇ ਮੁੱਖ ਦਰਵਾਜ਼ੇ ਅੱਗੇ ਖੜਾ ਕੀਤਾ ਸੀ ਅਤੇ ਉਹ ਖੁਦ ਆਪਣੇ ਕਿਸੇ ਨਿੱਜੀ ਕੰਮ ਲਈ ਬਾਜ਼ਾਰ ਚੋਹਲਾ ਸਾਹਿਬ ਨੂੰ ਆ ਗਿਆ ਅਤੇ ਘਰ ਵਿਚ ਉਸ ਸਮੇਂ ਕੋਈ ਨਹੀਂ ਸੀ। ਉਸ ਨੇ ਵਾਪਸ ਆ ਕੇ ਦੇਖਿਆ ਤਾਂ ਉਸ ਦਾ ਟਰੈਕਟਰ–ਟਰਾਲੀ ਬਾਹਰ ਨਹੀਂ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ। ਇਸ ਸੰਬੰਧੀ ਏ.ਐਸ.ਆਈ. ਗੁਰਦੇਵ ਸਿੰਘ ਨੇ ਮਾਮਲੇ ਦੀ ਜਾਂਚ ਕਰਦਿਆਂ ਅਣਪਛਾਤੇ ਵਿਅਕਤੀ ਵਿਰੁੱਧ ਥਾਣਾ ਚੋਹਲਾ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਦਾਤਰ ਦੀ ਨੋਕ ’ਤੇ ਮੋਟਰਸਾਈਕਲ ਖੋਹਿਆ ਅਗਲੀ ਖ਼ਬਰ ਦਵਿੰਦਰ ਸਿੰਘ ਨੂੰ ਸਬ ਇੰਸਪੈਕਟਰ ਵਜੋਂ ਮਿਲੀ ਤਰੱਕੀ ਡੀ.ਸੀ. ਤੇ ਏ.ਡੀ.ਸੀ. ਵਲੋਂ ਲਗਾਏ ਸਟਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।