14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੰਜਾਬ ਸਰਕਾਰ ਵਲੋਂ 2500 ਰੁਪਏ ਬੁਢਾਪਾ ਪੈਨਸ਼ਨ ਦੇ ਕੀਤੇ ਵਾਅਦੇ ਦੀ ਨਿਕਲੀ ਫੂਕ - ਰਾਜਵਿੰਦਰ ਸਿੰਘ ਧੂੰਦਾ

ਗੋਇੰਦਵਾਲ ਸਾਹਿਬ, 13 ਨਵੰਬਰ (ਸਕੱਤਰ ਸਿੰਘ ਅਟਵਾਲ)–ਭਾਜਪਾ ਆਗੂ ਅਤੇ ਸਰਕਲ ਪ੍ਰਧਾਨ ਐੱਸ. ਸੀ.

ਗੱਲਬਾਤ ਦੌਰਾਨ ਸਰਕਲ ਪ੍ਰਧਾਨ ਐਸ.ਸੀ. ਮੋਰਚਾ ਰਾਜਵਿੰਦਰ ਸਿੰਘ ਅਤੇ ਸਾਥੀ। ਤਸਵੀਰ–ਅਟਵਾਲ 14-11-2026
ਗੋਇੰਦਵਾਲ ਸਾਹਿਬ, 13 ਨਵੰਬਰ (ਸਕੱਤਰ ਸਿੰਘ ਅਟਵਾਲ)–ਭਾਜਪਾ ਆਗੂ ਅਤੇ ਸਰਕਲ ਪ੍ਰਧਾਨ ਐੱਸ.ਸੀ. ਮੋਰਚਾ ਰਾਜਵਿੰਦਰ ਸਿੰਘ ਧੂੰਦਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਆਮ ਆਦਮੀ ਪਾਰਟੀ ਵਲੋਂ ਬਜ਼ੁਰਗਾਂ ਦੀ ਬੁਢਾਪਾ ਪੈਨਸ਼ਨ 1500 ਰੁਪਏ ਤੋਂ ਵਧਾ ਕੇ 2500 ਰੁਪਏ ਪ੍ਰਤੀ ਮਹੀਨਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਦੇ ਕਾਰਜਕਾਲ ਦੌਰਾਨ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋ ਸਕਿਆ। ਚੋਣਾਂ ਸਮੇਂ ਆਮ ਆਦਮੀ ਪਾਰਟੀ ਵਲੋਂ ਬਜ਼ੁਰਗਾਂ, ਵਿਧਵਾਵਾਂ ਅਤੇ ਹੋਰ ਲੋੜਵੰਦ ਵਰਗਾਂ ਦੀ ਆਰਥਿਕ ਸਹਾਇਤਾ ਵਧਾਉਣ ਦੇ ਵਾਅਦੇ ਕੀਤੇ ਗਏ ਸਨ। ਖ਼ਾਸ ਕਰਕੇ ਬਜ਼ੁਰਗਾਂ ਨੂੰ ਉਮੀਦ ਸੀ ਕਿ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀ ਪੈਨਸ਼ਨ ਵਿਚ ਵਾਧਾ ਹੋਵੇਗਾ ਅਤੇ ਉਨ੍ਹਾਂ ਨੂੰ ਮਹਿੰਗਾਈ ਤੋਂ ਕੁਝ ਰਾਹਤ ਮਿਲੇਗੀ, ਪਰ ਅੱਜ ਵੀ ਪੰਜਾਬ ਦੇ ਬਜ਼ੁਰਗਾਂ ਨੂੰ 1500 ਰੁਪਏ ਮਹੀਨਾ ਪੈਨਸ਼ਨ ਹੀ ਮਿਲ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਆਖ਼ਰ 2500 ਰੁਪਏ ਪੈਨਸ਼ਨ ਕਰਨ ਦਾ ਵਾਅਦਾ ਕਿੱਥੇ ਗਿਆ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਦੀ ਨਿਕਲੀ ਫੂਕ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੀ ਬੁਢਾਪਾ ਪੈਨਸ਼ਨ ਦੀ ਤੁਲਨਾ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਨਵੰਬਰ 2025 ਤੋਂ ਬਜ਼ੁਰਗਾਂ ਦੀ ਪੈਨਸ਼ਨ ਵਧਾ ਕੇ 3200 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ, ਜਦਕਿ ਪੰਜਾਬ ਵਿਚ ਬਜ਼ੁਰਗਾਂ ਨੂੰ ਸਿਰਫ਼ 150 0 ਰੁਪਏ ਹੀ ਦਿੱਤੇ ਜਾ ਰਹੇ ਹਨ। ਇਸ ਤਰ੍ਹਾਂ ਦੋਵਾਂ ਸੂਬਿਆਂ ਦੀ ਪੈਨਸ਼ਨ ਵਿਚ 1700 ਰੁਪਏ ਪ੍ਰਤੀ ਮਹੀਨਾ ਦਾ ਫ਼ਰਕ ਹੈ। ਇਸ ਮੌਕੇ ਅੰਗਰੇਜ਼ ਸਿੰਘ ਨੌਰੰਗਾਬਾਦ ਜਨਰਲ ਸਕੱਤਰ ਗੋਇੰਦਵਾਲ ਸਾਹਿਬ, ਜਗਜੀਤ ਸਿੰਘ ਧੂੰਦਾ, ਕੁਲਵਿੰਦਰ ਸਿੰਘ ਧੂੰਦਾ, ਮਨਜਿੰਦਰ ਸਿੰਘ ਖੁਵਾਸਪੁਰ, ਬਲਜਿੰਦਰ ਸਿੰਘ ਚੱਕ ਮੇਹਰ, ਸੁਖਚੈਨ ਸਿੰਘ ਸੋਨੂੰ, ਕਰਮ ਸਿੰਘ ਖੱਖ, ਤਰਸੇਮ ਸਿੰਘ ਖੱਖ ਅਤੇ ਤਰਲੋਕ ਸਿੰਘ ਖੱਖ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਆਲੂਆਂ ਦੇ ਪਛੇਤੇ ਝੁਲਸ ਰੋਗ ਤੋਂ ਸਾਵਧਾਨ ਰਹਿਣ ਕਿਸਾਨ - ਡਾ. ਪਰਵਿੰਦਰ ਸਿੰਘ ਅਗਲੀ ਖ਼ਬਰ ਬੀਬੀ ਰਜਨੀ ਸਕੂਲ ਪੱਟੀ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।