ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਜਸਕਰਨ ਸਿੰਘ ਜੱਸਾ ਪੱਟੀ ਨੂੰ ਹਲਕਾ ਪੱਟੀ ਤੋਂ ਉਮੀਦਵਾਰ ਐਲਾਨੇ ਜਾਣ ਦਾ ਭਰਵਾਂ ਸਵਾਗਤ
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਜਸਕਰਨ ਸਿੰਘ ਜੱਸਾ ਪੱਟੀ ਨੂੰ ਵਿਧਾਨ ਸਭਾ ਹਲਕਾ ਪੱਟੀ ਤੋਂ ਉਮੀਦਵਾਰ ਐਲਾਨੇ ਜਾਣ ਦਾ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਲਿਆ ਗਿਆ ਇਹ ਫ਼ੈਸਲਾ ਹਲਕੇ ਅੰਦਰ ਜਥੇਬੰਦਕ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਣ ਵਾਲਾ ਹੈ ਅਤੇ ਉਹ ਜਸਕਰਨ ਸਿੰਘ ਜੱਸਾ ਪੱਟੀ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦੇ ਹਨ।
ਜਸਕਰਨ ਸਿੰਘ ਜੱਸਾ ਪੱਟੀ ਨਾਲ ਵਿਚਾਰ-ਵਟਾਂਦਰਾ ਕਰਦੇ ਹੋਏ ਰਵਿੰਦਰ ਸਿੰਘ ਬ੍ਰਹਮਪੁਰਾ।
14-11-2026