ਗੁਰਸੇਵਕ ਸਿੰਘ ਸੇਖ ਨੇ ਹਰਸਿਮਰਤ ਕੌਰ ਬਾਦਲ ਨਾਲ ਆਗਾਮੀ ਚੋਣਾਂ ਸੰਬੰਧੀ ਕੀਤਾ ਵਿਚਾਰ-ਵਟਾਂਦਰਾ
ਝਬਾਲ, 13 ਨਵੰਬਰ (ਸਰਬਜੀਤ ਸਿੰਘ)–ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ ਝਬਾਲ ਵਿਖੇ ਹੋਈ ਵਿਸ਼ਾਲ ਰੈਲੀ ਵਿਚ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨਾਲ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਚੇਅਰਮੈਨ ਗੁਰਸੇਵਕ ਸਿੰਘ ਸੇਖ ਨੇ ਵਿਸ਼ੇਸ਼ ਤੌਰ ’ਤੇ ਮਿਲ ਕੇ ਵਿਚਾਰ ਵਟਾਂਦਰਾ ਕਰਨ ਉਪਰੰਤ ਉਹਨਾਂ ਦੱਸਿਆ ਕਿ ਆਗਾਮੀ ਚੋਣਾਂ ਸਬੰਧੀ ਚਰਚਾ ਕੀਤੀ ਗਈ ਹੈ। ਜਦੋਂਕਿ ਰੈਲੀ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਬੀਬੀ ਹਰਸਿਮਰਤ ਕੌਰ ਬਾਦਲ ਦਾ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਅਤੇ ਚੇਅਰਪਰਸਨ ਬੀਬੀ ਰਜਵੰਤ ਕੌਰ ਝਬਾਲ ਨੇ ਸਵਾਗਤ ਕਰਦਿਆ ਉਨ੍ਹਾਂ ਨੂੰ ਸਨਮਾਨਿਤ ਕੀਤਾ।
ਝਬਾਲ ਵਿਖੇ ਰੈਲੀ ਦੌਰਾਨ ਸੰਸਦ ਮੈਂਬਰ ਹਰਸਿਮਰਤ ਕੌਰ ਨਾਲ ਵਿਚਾਰ ਵਟਾਂਦਰਾ ਕਰਨ ਸਮੇਂ ਬੈਠੇ ਹੋਏ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ। ਤਸਵੀਰ–ਗੱਗੋਬੂਹਾ
14-11-2026