ਤੀਰਥ ਯਾਤਰੀਆਂ ਦੀਆਂ ਬੱਸਾਂ ਨਾਲ ਵਾਪਰੇ ਭਿਆਨਕ ਹਾਦਸੇ ’ਤੇ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਜਾ ਰਹੀਆਂ ਬੱਸਾਂ ਅਤੇ ਇਕ ਮੋਟਰਸਾਈਕਲ ਦਰਮਿਆਨ ਨੌਸ਼ਹਿਰਾ ਪਨੂੰਆਂ ਲਾਗੇ ਵਾਪਰੇ ਭਿਆਨਕ ਸੜਕ ਹਾਦਸੇ ’ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਵਿਚ ਕਈ ਯਾਤਰੀਆਂ ਦੀ ਮੌਤ ਅਤੇ ਅਨੇਕਾਂ ਤੀਰਥ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਬੇਹੱਦ ਚਿੰਤਾਜਨਕ ਅਤੇ ਦੁਖਦਾਈ ਹੈ।
ਕਰਨੈਲ ਸਿੰਘ ਪੀਰ ਮੁਹੰਮਦ
15-11-2026