ਸ਼ੇਰੋਂ ਵਿਖੇ ਹੋਈ ਮਾਵਾਂ-ਧੀਆਂ ਲਲਕਾਰ ਰੈਲੀ ਨੇ ਸਰਕਾਰ ਦੀਆਂ ਜੜ੍ਹਾਂ ਹਿਲਾ ਦਿੱਤੀਆਂ - ਰਮਨਦੀਪ ਕੌਰ ਸ਼ੇਰੋਂ, ਬਿੱਲਾ ਸ਼ੇਰੋਂ
ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)—ਬੀਤੇ ਦਿਨ ਪਿੰਡ ਸੇਰੋ ਵਿਖੇ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਹੋਈ ਮਾਵਾਂ ਧੀਆਂ ਲਲਕਾਰ ਰੈਲੀ ਵਿਚ ਮਹਿਲਾਵਾਂ ਦੇ ਇਕੱਠ ਨੇ ਮੌਜੂਦਾ ਸਰਕਾਰ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ ਅਤੇ ਹੁਣ ਮਹਿਲਾਵਾਂ ਨੇ ਵੀ ‘ਆਪ’ ਸਰਕਾਰ ਖਿਲਾਫ਼ ਮੋਰਚਾ ਖੋਲ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋ ਅਤੇ ਅਵਤਾਰ ਸਿੰਘ ਬਿੱਲਾ ਸੇਰੋ ਨੇ ਰੈਲੀ ਵਿਚ ਪੁੱਜਣ ਵਾਲੀਆਂ ਮਹਿਲਾਵਾਂ ਦਾ ਤਹਿ ਦਿਲੋ ਧੰਨਵਾਦ ਕਰਦਿਆਂ ਕੀਤਾ।
ਰ
ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ।
15-11-2026
ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)—ਬੀਤੇ ਦਿਨ ਪਿੰਡ ਸੇਰੋ ਵਿਖੇ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਹੋਈ ਮਾਵਾਂ ਧੀਆਂ ਲਲਕਾਰ ਰੈਲੀ ਵਿਚ ਮਹਿਲਾਵਾਂ ਦੇ ਇਕੱਠ ਨੇ ਮੌਜੂਦਾ ਸਰਕਾਰ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ ਅਤੇ ਹੁਣ ਮਹਿਲਾਵਾਂ ਨੇ ਵੀ ‘ਆਪ’ ਸਰਕਾਰ ਖਿਲਾਫ਼ ਮੋਰਚਾ ਖੋਲ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋ ਅਤੇ ਅਵਤਾਰ ਸਿੰਘ ਬਿੱਲਾ ਸੇਰੋ ਨੇ ਰੈਲੀ ਵਿਚ ਪੁੱਜਣ ਵਾਲੀਆਂ ਮਹਿਲਾਵਾਂ ਦਾ ਤਹਿ ਦਿਲੋ ਧੰਨਵਾਦ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਵਿਚ ਮਹਿਲਾਵਾਂ ਨੂੰ ਅਹਿਮ ਸਥਾਨ ਦੇ ਕੇ ਉਨ੍ਹਾਂ ਦਾ ਮਾਣ ਸਨਮਾਨ ਕੀਤਾ ਜਾ ਰਿਹਾ ਹੈ, ਉਥੇ ਪੰਜਾਬ ਦੇ ਮੁੱਦਿਆਂ ਪ੍ਰਤੀ ਆਵਾਜ਼ ਨੂੰ ਬੁਲੰਦ ਕੀਤਾ ਜਾ ਰਿਹਾ ਹੈ, ਜਿਸ ਤੋਂ ਮੌਜੂਦਾ ‘ਆਪ’ ਸਰਕਾਰ ਘਬਰਾਈ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਨਸ਼ਿਆਂ ਕਾਰਨ ਹਜ਼ਾਰਾਂ ਮਾਵਾਂ ਦੇ ਪੁੱਤ ਮੌਤ ਦੇ ਮੂੰਹ ਵਿਚ ਚਲੇ ਗਏ ਹਨ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਗਏ ਹਨ, ਜਿਨ੍ਹਾਂ ਨੂੰ ਬਚਾਉਣ ਲਈ ਮਹਿਲਾਵਾਂ ਵੀ ਹੁਣ ਮੈਦਾਨ ਵਿਚ ਨਿੱਤਰ ਆਈਆਂ ਹਨ । ਉਨ੍ਹਾਂ ਕਿਹਾ ਕਿ ਸੇਰੋ ਵਿਖੇ ਰੈਲੀ ਵਿਚ ਮਹਿਲਾਵਾਂ ਦੇ ਵੱਡੇ ਇਕੱਠ ਨੇ ਸਾਬਿਤ ਕਰ ਦਿੱਤਾ ਹੈ ਕਿ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ ਵਿਚ ਚਾਹੁੰਦੇ ਹਨ । ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਇਆ ਜਾਵੇਗਾ ਅਤੇ ਰੁਜਗਾਰ ਦੇ ਸਾਧਨ ਪੈਦਾ ਕੀਤੇ ਜਾਣਗੇ ਅਤੇ ਪੰਜਾਬ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ।