16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਜ਼ਿਲ੍ਹਾ ਖ਼ਜ਼ਾਨਾ ਦਫਤਰ ਤਰਨ ਤਾਰਨ, ਖਡੂਰ ਸਾਹਿਬ ਅਤੇ ਪੱਟੀ ਵਿਖੇ 19 ਤੋਂ 21 ਤੱਕ ਲੱਗੇਗਾ ਪੈਨਸ਼ਨਰ ਸੇਵਾ ਮੇਲਾ-ਮਨਦੀਪ ਸਿੰਘ ਚੌਹਾਨ

ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਤਰਨ ਤਾਰਨ ਮਨਦੀਪ ਸਿੰਘ ਚੌਹਾਨ ਨੇ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਿੱਤ ਵਿਭਾਗ ਵਲੋਂ ਪੈਨਸ਼ਨਰਾਂ, ਫੈਮਿਲੀ ਪੈਨਸ਼ਨਰਾਂ ਦੀ ਸੁਵਿਧਾ ਲਈ ਮਿਤੀ 3 ਨਵੰਬਰ ਤੋਂ ਪੈਨਸ਼ਨਰ ਸੇਵਾ ਪੋਰਟਲ ਲਾਗੂ ਕੀਤਾ ਗਿਆ ਹੈ, ਜਿਸ ਰਾਹੀਂ ਮਹੀਨਾਵਾਰ ਪੈਨਸ਼ਨ ਦੀ ਅਕਾਉਂਟਿੰਗ, ਈ-ਪੀ. ਪੀ.

ਅਜੀਤ ਡੈਸਕ 16-11-2026
ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਤਰਨ ਤਾਰਨ ਮਨਦੀਪ ਸਿੰਘ ਚੌਹਾਨ ਨੇ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਿੱਤ ਵਿਭਾਗ ਵਲੋਂ ਪੈਨਸ਼ਨਰਾਂ, ਫੈਮਿਲੀ ਪੈਨਸ਼ਨਰਾਂ ਦੀ ਸੁਵਿਧਾ ਲਈ ਮਿਤੀ 3 ਨਵੰਬਰ ਤੋਂ ਪੈਨਸ਼ਨਰ ਸੇਵਾ ਪੋਰਟਲ ਲਾਗੂ ਕੀਤਾ ਗਿਆ ਹੈ, ਜਿਸ ਰਾਹੀਂ ਮਹੀਨਾਵਾਰ ਪੈਨਸ਼ਨ ਦੀ ਅਕਾਉਂਟਿੰਗ, ਈ-ਪੀ.ਪੀ.ਓ., ਪੈਨਸ਼ਨ ਡਾਟਾ, ਸ਼ਿਕਾਇਤ ਨਿਵਾਰਨ, ਸਕਸੈਸ਼ਨ ਮੋਡਿਊਲ ਆਦਿ ਦਾ ਉਪਬੰਧ ਕੀਤਾ ਗਿਆ ਹੈ। ਇਸ ਲਈ ਪੰਜਾਬ ਦੇ ਸਾਰੇ ਪੈਨਸ਼ਨਰਾਂ, ਜਿਨ੍ਹਾਂ ਵਿਚ ਸੇਵਾ ਮੁਕਤ ਹੋਏ ਫੈਮਿਲੀ ਪੈਨਸ਼ਨਰਾਂ ਦਾ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕੀਤਾ ਜਾਣਾ ਹੈ । ਇਸ ਕੰਮ ਲਈ ਵਿੱਤ ਵਿਭਾਗ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਮਿਤੀ 19 ਨੰਵਬਰ ਤੋਂ 21 ਨੰਵਬਰ 2026 ਤੱਕ ਪੈਨਸ਼ਨਰ ਸੇਵਾ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਰਹਿੰਦੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਮਿਤੀ 19, 20 ਅਤੇ 21 ਨਵੰਬਰ ਨੂੰ ਸਵੇਰੇ 9 ਵਜੇ ਤੋ ਸ਼ਾਮ 5 ਵਜੇ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਤਰਨ ਤਾਰਨ ਵਿਖੇ ਲਗਾਏ ਜਾ ਰਹੇ ਪੈਨਸ਼ਨਰ ਸੇਵਾ ਮੇਲੇ ਵਿਚ ਆਪਣੀ ਈ-ਕੇ.ਵਾਈ.ਸੀ. ਅਤੇ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਵਾ ਕੇ ਪੈਨਸ਼ਨਰ ਸੇਵਾ ਪੋਰਟਲ ਦਾ ਲਾਭ ਉਠਾਉਣ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਇਹ ਵੀ ਦੱਸਿਆ ਕਿ ਇਸੇ ਤਰ੍ਹਾਂ ਤਹਿਸੀਲ ਪੱਟੀ ਵਾਲੇ ਪੈਨਸ਼ਨਰ ਖ਼ਜ਼ਾਨਾ ਦਫ਼ਤਰ ਪੱਟੀ ਵਿਖੇ ਪਹੁੰਚਣ ਅਤੇ ਤਹਿਸੀਲ ਖਡੂਰ ਸਾਹਿਬ ਵਾਲੇ ਪੈਨਸ਼ਨਰ ਖ਼ਜ਼ਾਨਾ ਦਫ਼ਤਰ ਖਡੂਰ ਸਾਹਿਬ ਵਿਖੇ ਪਹੁੰਚ ਕੇ ਮੇਲੇ ਦਾ ਲਾਭ ਉਠਾਉਣ। ਇਸ ਮੇਲੇ ਵਿਚ ਪਹੁੰਚਣ ਵਾਲੇ ਪੈਨਸ਼ਨਰ ਆਪਣੇ ਨਾਲ ਪੀ.ਪੀ.ਓ. ਦੀ ਕਾਪੀ, ਆਧਾਰ ਕਾਰਡ, ਬੈਂਕ ਪਾਸ ਬੁੱਕ ਅਤੇ ਆਧਾਰ ਕਾਰਡ ਨਾਲ ਲਿੰਕਡ ਮੋਬਾਈਲ ਫੋਨ ਜ਼ਰੂਰ ਲੈ ਕੇ ਆਉਣ। ਉਨ੍ਹਾਂ ਵਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਜਿਹੜੇ ਪੈਨਸ਼ਨਰਾਂ ਵਲੋਂ ਈ-ਕੇ. ਵਾਈ. ਸੀ. ਨਹੀਂ ਕਰਵਾਈ ਜਾਵੇਗੀ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਨਹੀਂ ਦਿੱਤਾ ਜਾਵੇਗਾ, ਉਨ੍ਹਾਂ ਨੂੰ ਭਵਿੱਖ ਵਿਚ ਮਿਲਣ ਵਾਲੀ ਪੈਨਸ਼ਨ ਪ੍ਰਾਪਤ ਕਰਨ ਵਿਚ ਦਿੱਕਤ ਆ ਸਕਦੀ ਹੈ ਜਾਂ ਪੈਨਸ਼ਨ ‘ਤੇ ਰੋਕ ਵੀ ਲੱਗ ਸਕਦੀ ਹੈ।
ਪਿਛਲੀ ਖ਼ਬਰ ਬਲਾਕ ਪੱਟੀ ’ਚ 4 ਹਜ਼ਾਰ ਏਕੜ ਰਕਬੇ ਲਈ ਵੰਡਿਆ ਤਸਦੀਕਸ਼ੁਦਾ ਕਣਕ ਦਾ ਬੀਜ- ਡਾ. ਭੁਪਿੰਦਰ ਸਿੰਘ ਅਗਲੀ ਖ਼ਬਰ ਦਲਜੀਤ ਸਿੰਘ ਪੰਨੂੰ ਭੋਜੀਆਂ ਦੀ ਮੌਤ ’ਤੇ ਆਗੂਆਂ ਵਲੋਂ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।