16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਰਮਨਜੀਤ ਸਿੰਘ ਸਿੱਕੀ ਅਤੇ ਰਣਜੀਤ ਸਿੰਘ ਰਾਣਾ ਨੇ ਪਿੰਡ ਖੇਲਾ ਵਿਖੇ ਸਵ. ਜਤਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਫਤਿਆਬਾਦ, 15 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਖੇਲਾ ਵਿਖੇ ਸਵ. ਜਤਿੰਦਰ ਸਿੰਘ ਦੇ ਦਿਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਰਮਨਜੀਤ ਸਿੰਘ ਸਿੱਕੀ ਆਪਣੇ ਸਾਥੀਆਂ ਸਮੇਤ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ।

ਅਜੀਤ ਡੈਸਕ 16-11-2026
ਫਤਿਆਬਾਦ, 15 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਖੇਲਾ ਵਿਖੇ ਸਵ. ਜਤਿੰਦਰ ਸਿੰਘ ਦੇ ਦਿਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਰਮਨਜੀਤ ਸਿੰਘ ਸਿੱਕੀ ਆਪਣੇ ਸਾਥੀਆਂ ਸਮੇਤ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੀ.ਏ. ਰਣਜੀਤ ਸਿੰਘ ਰਾਣਾ ਖੇਲਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕੀਤੀ । ਇਸ ਮੌਕੇ ਪਿੰਡ ਖੇਲਾ ਦੇ ਸਰਪੰਚ ਪ੍ਰਕਾਸ਼ ਸਿੰਘ ਖੇਲਾ, ਮੈਂਬਰ ਪੰਚਾਇਤ ਜੈਮਲ ਸਿੰਘ, ਮੈਂਬਰ ਪੰਚਾਇਤ ਅਮਰਜੀਤ ਸਿੰਘ ਲੱਕੀ, ਮੈਂਬਰ ਪੰਚਾਇਤ ਬਲਵਿੰਦਰ ਸਿੰਘ ਪਵਾਰ, ਸੀਨੀਅਰ ਕਾਂਗਰਸੀ ਆਗੂ ਦੀਦਾਰ ਸਿੰਘ, ਸੁਰਿੰਦਰ ਸਿੰਘ, ਸਾਬਕਾ ਮੈਂਬਰ ਪੰਚਾਇਤ ਦਿਲਬਾਗ ਸਿੰਘ ਭੋਜੋਵਾਲੀ, ਸਾਬਕਾ ਸਰਪੰਚ ਹਰਭਜਨ ਸਿੰਘ, ਅੰਗਰੇਜ਼ ਸਿੰਘ ਫੌਜੀ, ਰਵਿੰਦਰ ਸਿੰਘ ਨੰਬਰਦਾਰ, ਬਾਊ ਨੰਬਰਦਾਰ, ਪ੍ਰਭ ਖੇਲਾ, ਬੱਬਲ, ਜਸਪਾਲ ਸਿੰਘ ਪਾਲਾ ਪਵਾਰ, ਜਗਰੂਪ ਸਿੰਘ ਜੱਗੂ ਪਵਾਰ, ਹਰਪਿੰਦਰ ਸਿੰਘ ਪਵਾਰ ਤੇ ਹਰਜੀਤ ਸਿੰਘ ਪਵਾਰ ਸਮੇਤ ਹੋਰ ਪਿੰਡ ਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਬਲਾਕ ਪੱਟੀ ’ਚ 4 ਹਜ਼ਾਰ ਏਕੜ ਰਕਬੇ ਲਈ ਵੰਡਿਆ ਤਸਦੀਕਸ਼ੁਦਾ ਕਣਕ ਦਾ ਬੀਜ- ਡਾ. ਭੁਪਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।