16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਵ. ਗੁਰਦਿਆਲ ਸਿੰਘ ਦੀ ਯਾਦ ’ਚ ਲਗਾਏ ਅੱਖਾਂ ਦੇ ਕੈਂਪ ਦੌਰਾਨ 320 ਮਰੀਜ਼ਾਂ ਦੀ ਜਾਂਚ, 35 ਆਪ੍ਰੇਸ਼ਨ ਲਈ ਚੁਣੇ

ਪੱਟੀ, 15 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਵ. ਗੁਰਦਿਆਲ ਸਿੰਘ ਦੀ ਬਰਸੀ ਨੂੰ ਸਮਰਪਿਤ ਉਨ੍ਹਾਂ ਦੇ ਸਪੁੱਤਰ ਸਰਪੰਚ ਅਮਰਜੀਤ ਸਿੰਘ ਅਤੇ ਸਮੂਹ ਪਰਿਵਾਰ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਬਰਵਾਲਾ ਦੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਚੈੱਕਅੱਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ।

ਅਜੀਤ ਡੈਸਕ 16-11-2026
ਪੱਟੀ, 15 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਵ. ਗੁਰਦਿਆਲ ਸਿੰਘ ਦੀ ਬਰਸੀ ਨੂੰ ਸਮਰਪਿਤ ਉਨ੍ਹਾਂ ਦੇ ਸਪੁੱਤਰ ਸਰਪੰਚ ਅਮਰਜੀਤ ਸਿੰਘ ਅਤੇ ਸਮੂਹ ਪਰਿਵਾਰ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਬਰਵਾਲਾ ਦੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਚੈੱਕਅੱਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਦੌਰਾਨ 320 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ 35 ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਚੁਣਿਆ ਗਿਆ। ਇਸ ਤੋਂ ਇਲਾਵਾ 280 ਲੋੜਵੰਦ ਮਰੀਜ਼ਾਂ ਨੂੰ ਨਜ਼ਰ ਦੀਆਂ ਐਨਕਾਂ ਅਤੇ ਦਵਾਈਆਂ ਮੁਫ਼ਤ ਤਕਸੀਮ ਕੀਤੀਆਂ ਗਈਆਂ। ਇਸ ਮੌਕੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੈਂਬਰ ਮਾ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ਸਮੇਂ-ਸਮੇਂ ’ਤੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਲਗਾਏ ਜਾਂਦੇ ਹਨ, ਤਾਂ ਜੋ ਲੋੜਵੰਦ ਅਤੇ ਬਜ਼ੁਰਗ ਲੋਕਾਂ ਨੂੰ ਅੱਖਾਂ ਦੀਆਂ ਬਿਮਾਰੀਆਂ ਤੋਂ ਰਾਹਤ ਦਿਵਾਈ ਜਾ ਸਕੇ ਅਤੇ ਉਹ ਇਸ ਖ਼ੂਬਸੂਰਤ ਦੁਨੀਆ ਨੂੰ ਸਾਫ਼ ਦੇਖ ਸਕਣ। ਉਨ੍ਹਾਂ ਦੱਸਿਆ ਕਿ ਸਰਪੰਚ ਅਮਰਜੀਤ ਸਿੰਘ ਵਲੋਂ ਆਪਣੇ ਪਿਤਾ ਸਵ. ਗੁਰਦਿਆਲ ਸਿੰਘ ਦੀ ਯਾਦ ਵਿਚ ਕੈਂਪ ਲਗਾਉਣ ਲਈ ਸੁਸਾਇਟੀ ਨਾਲ ਸੰਪਰਕ ਕੀਤਾ ਗਿਆ ਸੀ, ਜਿਸ ਤਹਿਤ ਪਰਿਵਾਰ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ। ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਲੁਧਿਆਣਾ ਦੇ ਪ੍ਰਸਿੱਧ ਸ਼ੰਕਰਾ ਆਈ ਕੇਅਰ ਹਸਪਤਾਲ ਦੀ ਡਾਕਟਰੀ ਟੀਮ ਵਲੋਂ ਕੀਤੀ ਗਈ। ਜਾਂਚ ਉਪਰੰਤ ਆਪ੍ਰੇਸ਼ਨ ਲਈ ਚੁਣੇ ਗਏ 35 ਮਰੀਜ਼ਾਂ ਨੂੰ ਅਗਲੇ ਇਲਾਜ ਅਤੇ ਆਪ੍ਰੇਸ਼ਨ ਲਈ ਸ਼ੰਕਰਾ ਆਈ ਕੇਅਰ ਹਸਪਤਾਲ ਲੁਧਿਆਣਾ ਵਿਖੇ ਭੇਜਿਆ ਗਿਆ। ਇਸ ਮੌਕੇ ਸਰਪੰਚ ਅਮਰਜੀਤ ਸਿੰਘ, ਗੁਰਬਚਨ ਸਿੰਘ ਮੈਂਬਰ ਪੰਚਾਇਤ, ਸੂਬੇਦਾਰ ਅਵਤਾਰ ਕ੍ਰਿਸ਼ਨ, ਰਸਪਾਲ ਸਿੰਘ ਮੈਂਬਰ, ਕੈਪਟਨ ਸਿੰਘ ਮੈਂਬਰ, ਉਪਵਿੰਦਰ ਸਿੰਘ, ਗੁਰਜੰਟ ਸਿੰਘ ਬੂਟਾ, ਜਰਨੈਲ ਸਿੰਘ, ਕਰਮ ਸਿੰਘ, ਗੁਰਪ੍ਰੀਤ ਸਿੰਘ, ਹਰਦੀਪ ਕੌਰ ਸਰਪੰਚਨੀ, ਡਾ. ਸਿਮਰਪ੍ਰੀਤ ਕੌਰ, ਡਾ. ਸਰਬਪ੍ਰੀਤ ਸਿੰਘ, ਰਵਿੰਦਰ ਸਿੰਘ, ਡਾ. ਇੰਦਰਪ੍ਰੀਤ ਸਿੰਘ ਧਾਮੀ, ਵਿਸ਼ਾਲ ਸੂਦ, ਜਸਪ੍ਰੀਤ ਸਿੰਘ, ਸੰਜੀਵ ਚੌਧਰੀ, ਗੁਰਵਿੰਦਰ ਸਿੰਘ ਬਰਵਾਲਾ ਅਤੇ ਭੁਪਿੰਦਰ ਸਿੰਘ ਸਭਰਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਘਰ ਪੁੱਜੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਗਲੀ ਖ਼ਬਰ ਗੈਵੀ ਕਲੇਰ’ ਨੇ 1 ਹਫ਼ਤੇ ਵਿਚ ਨਿਊਜੀਲੈਂਡ ਦੇ 7 ਵੀਜ਼ੇ ਲਗਵਾਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਚਲਦੀਆਂ ਬੱਸਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।