16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਚਿਨ ਪਾਇਲਟ ਨਾਲ ਪੀ.ਪੀ.ਸੀ.ਸੀ. ਮੈਂਬਰ ਹਰਪ੍ਰੀਤ ਸਿੰਘ ਸੰਧੂ ਨੇ ਕੀਤੀ ਮੁਲਾਕਾਤ

ਪੱਟੀ, 15 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਵਿਖੇ ਹੋਈ ਅਹਿਮ ਮੀਟਿੰਗ ਦੌਰਾਨ ਪੀ.

ਅਜੀਤ ਡੈਸਕ 16-11-2026
ਪੱਟੀ, 15 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਵਿਖੇ ਹੋਈ ਅਹਿਮ ਮੀਟਿੰਗ ਦੌਰਾਨ ਪੀ.ਪੀ.ਸੀ.ਸੀ. ਮੈਂਬਰ ਹਰਪ੍ਰੀਤ ਸਿੰਘ ਸੰਧੂ ਨੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਦਰਮਿਆਨ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪੱਟੀ ਵਿਧਾਨ ਸਭਾ ਹਲਕੇ ਸਮੇਤ ਜ਼ਿਲ੍ਹਾ ਤਰਨ ਤਾਰਨ ਦੇ ਸਮੁੱਚੇ ਖੇਤਰ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੇ ਜਥੇਬੰਦਕ ਢਾਂਚੇ ਅਤੇ ਚੋਣਾਂ ਦੀਆਂ ਤਿਆਰੀਆਂ ਬਾਰੇ ਵੀ ਚਰਚਾ ਹੋਈ। ਹਰਪ੍ਰੀਤ ਸਿੰਘ ਸੰਧੂ ਨੇ ਸਚਿਨ ਪਾਇਲਟ ਨਾਲ ਗੱਲਬਾਤ ਕਰਦਿਆਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਪਾਰਟੀ ਦੀਆਂ ਸਰਗਰਮੀਆਂ ਵਧਾਉਣ, ਵਰਕਰਾਂ ਅਤੇ ਆਗੂਆਂ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਕੇ ਜਥੇਬੰਦੀ ਨੂੰ ਹੋਰ ਸਰਗਰਮ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਸਿਆਸੀ ਹਲਕਿਆਂ ਵਿਚ ਜ਼ਿਲ੍ਹਾ ਤਰਨ ਤਾਰਨ ਵਿਖੇ ਹੋਈ ਇਸ ਮੀਟਿੰਗ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਖਾਸ ਕਰਕੇ ਪੱਟੀ ਹਲਕੇ ਵਿਚ ਕਾਂਗਰਸ ਦੀ ਜਥੇਬੰਦਕ ਮਜ਼ਬੂਤੀ ਅਤੇ ਵਰਕਰਾਂ ਦੀ ਸਰਗਰਮ ਭੂਮਿਕਾ ਆਉਣ ਵਾਲੇ ਸਮੇਂ ਵਿਚ ਪਾਰਟੀ ਲਈ ਮਹੱਤਵਪੂਰਨ ਰਹੇਗੀ।
ਪਿਛਲੀ ਖ਼ਬਰ ਅੱਜ ਦੀ ਮੁੱਖ ਮੰਤਰੀ ਦੀ ਪਿੰਡ ਸਭਰਾ ਫੇਰੀ ਸੰਬੰਧੀ ‘ਆਪ’ ਉਮੀਦਵਾਰ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਤੇ ਐਸ. ਡੀ. ਐਮ. ਪ... ਅਗਲੀ ਖ਼ਬਰ ਬੀ.ਐਸ.ਐਫ. ਨੇ ਸਰਹੱਦ ਪਾਰੋਂ ਆਈ ਢਾਈ ਕਰੋੜ ਰੁਪਏ ਦੀ ਹੈਰੋਇਨ ਤੇ ਇਕ ਮੋਬਾਇਲ ਫੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।