ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ
ਫਤਿਆਬਾਦ, 15 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ, ਜਿਸ ਦੌਰਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ ’ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਹਿਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ।
ਫਤਿਆਬਾਦ, 15 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ, ਜਿਸ ਦੌਰਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ ’ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਹਿਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ। ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦੀ ਛਹਿਬਰ ਲਗਾਈ । ਇਸ ਮੌਕੇ ’ਤੇ ਚੌਪਹਿਰਾ ਸਮਾਗਮ ਵਿਚ ਲੰਗਰ ਦੀ ਸੇਵਾ ਸਾਧ ਸੰਗਤ ਵਲੋ ਨਿਭਾਈ ਗਈ।