20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਹੀਰਾ ਸਿੰਘ ਗਗੜੇਵਾਲ ਨੇ ਪਿੰਡ ਭਲੋਜਲਾ ਵਿਖੇ ਕੀਤੀ ਮੀਟਿੰਗ

ਮੀਆਂਵਿੰਡ, 19 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ ਸੀ ਸੈੱਲ ਦੇ ਸਰਕਲ ਪ੍ਰਧਾਨ ਬਾਬਾ ਹੀਰਾ ਸਿੰਘ ਗਗੜੇਵਾਲ ਨੇ ਹਲਕੇ ਵਿੱਚ ਪੈਂਦੇ ਪਿੰਡ ਭਲੋਜਲਾ ਵਿਖੇ ਐਸ ਸੀ ਭਾਈਚਾਰੇ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਇਕੱਤਰ ਹੋਏ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਏ ਗਏ ਕੰਮਾਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਕੋਲੋਂ ਅਕਾਲੀ ਦਲ ਬਾਦਲ ਨਾਲ ਚੱਲਣ ਦਾ ਪ੍ਰਣ ਲਿਆ।

ਅਜੀਤ ਡੈਸਕ 20-11-2026
ਮੀਆਂਵਿੰਡ, 19 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ ਸੀ ਸੈੱਲ ਦੇ ਸਰਕਲ ਪ੍ਰਧਾਨ ਬਾਬਾ ਹੀਰਾ ਸਿੰਘ ਗਗੜੇਵਾਲ ਨੇ ਹਲਕੇ ਵਿੱਚ ਪੈਂਦੇ ਪਿੰਡ ਭਲੋਜਲਾ ਵਿਖੇ ਐਸ ਸੀ ਭਾਈਚਾਰੇ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਇਕੱਤਰ ਹੋਏ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਏ ਗਏ ਕੰਮਾਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਕੋਲੋਂ ਅਕਾਲੀ ਦਲ ਬਾਦਲ ਨਾਲ ਚੱਲਣ ਦਾ ਪ੍ਰਣ ਲਿਆ। ਇਸ ਮੌਕੇ ਉਨ੍ਹਾਂ ਕਰਦਿਆਂ ਹੀਰਾ ਸਿੰਘ ਨੇ ਕਿਹਾ ਕਿ ਜੋ ਸੁਖ ਸਹੂਲਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਗਰੀਬ ਵਰਗ ਨੂੰ ਮਿਲਦੀਆਂ ਸਨ ਉਹ ਸਾਰੀਆਂ ਇਸ ਸਰਕਾਰ ਨੇ ਲੱਗਭਗ ਖਤਮ ਕਰ ਦਿੱਤੀਆਂ ਹਨ। ਜਿਸ ਕਰਕੇ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਤਕੜਾ ਕਰਨ ਦੀ ਲੋੜ ਹੈ। ਇਸ ਮੌਕੇ ਗੁਰਮੇਜ ਸਿੰਘ ਫੌ਼ੌਜੀ ਗੁਰਨਾਮ ਸਿੰਘ, ਬਲਜੀਤ ਸਿੰਘ, ਤਰਸੇਮ ਸਿੰਘ, ਕੁਲਦੀਪ ਸਿੰਘ ਚੌਂਂਕੀਦਾ, ਕਾਕੂ, ਬਾਬਾ ਸੱਤ, ਅਮਰੀਕ ਸਿੰਘ, ਗੋਪੀ, ਵਿੱਕੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਬਾਬਾ ਸੁੱਖਾ ਸਿੰਘ ਨੂੰ ਪਿੰਡ ਸਭਰਾ ਦੀ ਸੰਗਤ ਵਲੋਂ ਕੀਤਾ ਸਨਮਾਨਿਤ ਅਗਲੀ ਖ਼ਬਰ ਸਰਹੱਦੀ ਪਿੰਡ ਕਲਸ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ’ਚ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।