20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਨੈਸ਼ਨਲ ਪਬਲਿਕ ਸਕੂਲ ਵਿਖੇ ਪੀ.ਟੀ. ਮੀਟ ਦੌਰਾਨ ਕਰਵਾਇਆ ਕਰੀਅਰ ਗਾਈਡੈਂਸ ਅਤੇ ਹੈਲਥ ਚੈੱਕਅੱਪ ਪ੍ਰੋਗਰਾਮ

ਨੌਸ਼ਹਿਰਾ ਪਨੂੰਆਂ, 19 ਨਵੰਬਰ (ਦੀਪਕ ਮੈਣੀ)- ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪਨੂੰਆਂ ਵਿਖੇ ਆਯੋਜਿਤ ਪੀ. ਟੀ.

ਅਜੀਤ ਡੈਸਕ 20-11-2026
ਨੌਸ਼ਹਿਰਾ ਪਨੂੰਆਂ, 19 ਨਵੰਬਰ (ਦੀਪਕ ਮੈਣੀ)- ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪਨੂੰਆਂ ਵਿਖੇ ਆਯੋਜਿਤ ਪੀ.ਟੀ. ਮੀਟ ਦੌਰਾਨ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਅਤੇ ਸਿਹਤ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਕੈਰੀਅਰ ਗਾਈਡੈਂਸ ਅਤੇ ਹੈਲਥ ਚੈੱਕਅੱਪ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਨੀਟ, ਸੀ.ਟੀ ਯੂਨੀਵਰਸਿਟੀ ਅਤੇ ਅੰਮ੍ਰਿਤਸਰ ਗਰੁੱਪ ਆਫ ਕਾਲਜ਼ਜ ਦੀਆਂ ਟੀਮਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਨ੍ਹਾਂ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ, ਉੱਚ ਸਿੱਖਿਆ ਦੇ ਮੌਕਿਆਂ ਅਤੇ ਭਵਿੱਖ ਵਿਚ ਕੈਰੀਅਰ ਚੁਣਨ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਇਸਦੇ ਨਾਲ ਹੀ ਵਿਦਿਆਰਥੀਆਂ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਨਿਊਟ੍ਰੇਸ਼ਨ ਅਤੇ ਹੈਲਥ ਚੈਕਅੱਪ ਵੀ ਕਰਵਾਇਆ ਗਿਆ । ਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਵਨੀਤ ਕੌਰ ਨੇ ਆਏ ਹੋਏ ਸਾਰੇ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ । ਵਨੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ।
ਪਿਛਲੀ ਖ਼ਬਰ ਐਨ.ਐਮ.ਐਮ.ਐਸ ਅੱਠਵੀਂ ਅਤੇ ਪੀ.ਐਸ.ਟੀ.ਐਸ.ਈ. ਦਸਵੀਂ ਦੀ ਪ੍ਰੀਖਿਆ ਲਈ ਸਾਰੇ ਪ੍ਰਬੰਧ ਮੁਕੰਮਲ ਅਗਲੀ ਖ਼ਬਰ ਬ੍ਰਿਟਿਸ਼ ਵਿਕਟੋਰੀਆ ਸਕੂਲ ਗੋਇੰਦਵਾਲ ਸਾਹਿਬ ਸਾਲਾਨਾ ਇਨਾਮ ਵੰਡ ਸਮਾਗਮ ਦਾ ਸ਼ਾਨਦਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।