21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਏਕਤਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀਆਂ ਹਨ - ਹਰਜੀਤ ਸਿੰਘ ਸੰਧੂ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਸੰਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਭਰ ਵਿਚ ਪੂਰੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਭਾਜਪਾ ਵਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਮਰਸਤਾ ਸੰਕਲਪ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ।

ਤਰਨ ਤਾਰਨ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਕਰਵਾਏ ਸਮਾਗਮ ਦੌਰਾਨ ਪਹੁੰਚੀ ਲੀਡਰਸ਼ਿਪ ਤੇ ਮੌਜੂਦ ਆਗੂ । 21-11-2026
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਸੰਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਭਰ ਵਿਚ ਪੂਰੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਭਾਜਪਾ ਵਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਮਰਸਤਾ ਸੰਕਲਪ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਇਸ ਦਾ ਮੁੱਖ ਉਦੇਸ਼ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ, ਸਮਾਜਿਕ ਬਰਾਬਰੀ, ਏਕਤਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਮੌਕੇ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਭਾਰਤੀ ਜਨਤਾ ਪਾਰਟੀ ਐੱਸ.ਸੀ. ਮੋਰਚਾ ਦੇ ਰਾਸ਼ਟਰੀ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਵੇਸ਼ ਕੁਮਾਰ, ਪ੍ਰਦੇਸ਼ ਮਹਾਮੰਤਰੀ ਰਜਨੀਸ਼ ਧੀਮਾਨ, ਮੀਤ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ, ਪ੍ਰਦੇਸ਼ ਸਕੱਤਰ ਸੂਰਜ ਭਾਰਦਵਾਜ, ਗੁਜਰਾਤ ਦੇ ਮਹਾਂਮੰਤਰੀ ਸ੍ਰੀ ਦੇਵ, ਕੇਵਲ ਵਰਮਾ, ਉੱਤਰਾਖੰਡ ਦੇ ਰਾਜ ਮੰਤਰੀ ਦੇਸਰਾਜ ਕਰਨਵਾਲ ਸਮੇਤ ਭਾਰਤੀ ਜਨਤਾ ਪਾਰਟੀ ਦੀ ਰਾਸ਼ਟਰੀ ਅਤੇ ਸੂਬਾਈ ਲੀਡਰਸ਼ਿਪ ਦੇ ਕਈ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸੇ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਇਲਾਕਿਆਂ ਵਿਚੋਂ ਹੁੰਦੀ ਹੋਈ ਸਮਰਸਤਾ ਸੰਕਲਪ ਯਾਤਰਾ ਸ਼ੁੱਕਰਵਾਰ ਨੂੰ ਤਰਨ ਤਾਰਨ ਵਿਖੇ ਪਹੁੰਚੀ। ਇਸ ਮੌਕੇ ਪਾਰਟੀ ਦੀ ਸੂਬਾਈ ਲੀਡਰਸ਼ਿਪ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਨੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਅਤੇ ਜ਼ਿਲ੍ਹਾ ਇੰਚਾਰਜ ਨਰੇਸ਼ ਸ਼ਰਮਾ ਦੀ ਰਹਿਨੁਮਾਈ ਹੇਠ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਯਾਤਰਾ ਵਿਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਸੰਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਾਵਨ ਬਾਣੀ ਅਤੇ ਉਨ੍ਹਾਂ ਵਲੋਂ ਦਰਸਾਇਆ ਗਿਆ ਮਾਰਗ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਸਾਨੂੰ ਗੁਰੂਆਂ, ਸੰਤਾਂ ਅਤੇ ਮਹਾਂਪੁਰਖਾਂ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ। ਗੁਰਬਾਣੀ ਦਾ ਸਿਮਰਨ, ਸੇਵਾ, ਸੱਚਾਈ, ਆਪਸੀ ਸਤਿਕਾਰ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਹੀ ਇੱਕ ਚੰਗੇ ਸਮਾਜ ਦੀ ਨੀਂਹ ਹਨ। ਇਸ ਮੌਕੇ ਹਲਕਾ ਖੇਮਕਰਨ ਤੋਂ ਪ੍ਰਦੇਸ਼ ਕਾਰਜਕਾਰੀ ਮੈਂਬਰ ਦਲਬੀਰ ਸਿੰਘ ਅਲਗੋਂ ਕੋਠੀ, ਖਡੂਰ ਸਾਹਿਬ ਹਲਕੇ ਤੋ ਪ੍ਰਦੇਸ਼ ਕਾਰਜਕਾਰੀ ਕਮੇਟੀ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੇ ਜੀਵਨ ਅਤੇ ਬਾਣੀ ਰਾਹੀਂ ਅਜਿਹੇ ਸਮਾਜ ਦੀ ਕਲਪਨਾ ਕੀਤੀ, ਜਿੱਥੇ ਹਰ ਮਨੁੱਖ ਨੂੰ ਬਰਾਬਰ ਦਾ ਸਤਿਕਾਰ ਅਤੇ ਅਧਿਕਾਰ ਮਿਲੇ, ਕਿਸੇ ਨਾਲ ਕੋਈ ਵਿਤਕਰਾ ਨਾ ਹੋਵੇ ਅਤੇ ਹਰ ਵਿਅਕਤੀ ਨੂੰ ਸਨਮਾਨ ਨਾਲ ਜੀਵਨ ਜਿਊਣ ਦਾ ਮੌਕਾ ਮਿਲੇ। ਉਨ੍ਹਾਂ ਸਮੁੱਚੀ ਸੰਗਤ ਅਤੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਗੁਰੂ ਰਵਿਦਾਸ ਦੀ ਪਾਵਨ ਬਾਣੀ ਅਤੇ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ। ਆਪਣੇ ਮਨਾਂ ਵਿਚੋਂ ਨਫ਼ਰਤ, ਭੇਦਭਾਵ ਅਤੇ ਊਚ-ਨੀਚ ਦੀ ਭਾਵਨਾ ਨੂੰ ਖ਼ਤਮ ਕਰਕੇ ਪਿਆਰ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਅੱਗੇ ਵਧਾਉਣ। ਇਸ ਮੌਕੇ ਜ਼ਿਲ੍ਹਾ ਟੀਮ, ਜਰਨਲ ਸਕੱਤਰ, ਪ੍ਰਦੇਸ਼ ਕਾਰਜਕਾਰਨੀ ਮੈਂਬਰ, ਮੋਰਚਿਆਂ ਦੇ ਅਹੁਦੇਦਾਰ ਤੋਂ ਇਲਾਵਾ ਜ਼ਿਲ੍ਹਾ ਤਰਨ ਤਾਰਨ ਚੋਂ ਸੈਂਕੜੇ ਹੋਰ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਸੁਖਜਿੰਦਰ ਸਿੰਘ ਭੁੱਲਰ 12 ਵੋਟਾਂ ਲੈ ਕੇ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਪੱਟੀ ਦੇ ਪ੍ਰਧਾਨ ਚੁਣੇ ਅਗਲੀ ਖ਼ਬਰ ਭਗਤ ਨਾਮਦੇਵ ਸਭਾ ਹਰੀਕੇ ਪੱਤਣ ਵਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਆਗਮਨ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।