22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਦੀਆਂ ਵਿਦਿਆਰਥਣਾਂ ਮਿਲਕ ਫੂਡ ਪ੍ਰਾਈਵੇਟ ਲਿਮਟਿਡ ਵਲੋਂ ਕਰਵਾਏ ਲੇਖ ਲਿਖਣ ਮੁਕਾਬਲੇ ਵਿਚ ਅੱਵਲ ਰਹੀਆਂ

ਮੀਆਂਵਿੰਡ, 21 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਲੁਧਿਆਣਾ ਮਿਲਕ ਫੂਡ ਪ੍ਰਾਈਵੇਟ ਲਿਮਟਿਡ ਵਲੋਂ ‘ਦੁੱਧ ਅਤੇ ਦੁੱਧ ਪਦਾਰਥਾਂ ਦਾ ਮਹੱਤਵ’ ਵਿਸ਼ੇ ’ਤੇ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਦਿਲਚਸਪੀ ਨਾਲ ਭਾਗ ਲਿਆ।

ਪ੍ਰਿੰਸੀਪਲ ਜਗਪ੍ਰੀਤ ਕੌਰ ਲੇਖ ਮੁਕਾਬਿਲਆਂ ਵਿਚ ਅਵੱਲ ਆਈਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ -ਸੰਧੂ 22-11-2026
ਮੀਆਂਵਿੰਡ, 21 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਲੁਧਿਆਣਾ ਮਿਲਕ ਫੂਡ ਪ੍ਰਾਈਵੇਟ ਲਿਮਟਿਡ ਵਲੋਂ ‘ਦੁੱਧ ਅਤੇ ਦੁੱਧ ਪਦਾਰਥਾਂ ਦਾ ਮਹੱਤਵ’ ਵਿਸ਼ੇ ’ਤੇ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਦਿਲਚਸਪੀ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੇ ਲੇਖਾਂ ਰਾਹੀਂ ਦੁੱਧ ਅਤੇ ਦੁੱਧ ਤੋਂ ਬਣਨ ਵਾਲੇ ਵੱਖ-ਵੱਖ ਪਦਾਰਥਾਂ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਬਹੁਤ ਹੀ ਸੁਚੱਜੇ ਢੰਗ ਨਾਲ ਪੇਸ਼ ਕੀਤੇ। ਇਸ ਮੁਕਾਬਲੇ ਵਿਚ ਸਮਰੀਤ ਕੌਰ ਅਤੇ ਨਵਰਾਜ ਕੌਰ ਨੇ ਪਹਿਲਾ ਸਥਾਨ, ਨਵਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਅਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲਜਗਪ੍ਰੀਤ ਕੌਰ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਜਗਪ੍ਰੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਲੇਖਣੀ ਕਲਾ, ਰਚਨਾਤਮਕ ਸੋਚ ਅਤੇ ਆਤਮ-ਵਿਸ਼ਵਾਸ ਨੂੰ ਵੀ ਨਿਖਾਰਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਿਆਨਵਰਧਕ ਗਤੀਵਿਧੀਆਂ ਵਿਚ ਵੀ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਹਰ ਛੋਟੀ-ਵੱਡੀ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੁੰਦੀ ਹੈ। ਅਜਿਹੇ ਮੁਕਾਬਲੇ ਬੱਚਿਆਂ ਅੰਦਰ ਨਵੀਆਂ ਸੰਭਾਵਨਾਵਾਂ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੰਦੇ ਹਨ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਬਾਬਾ ਗੁੱਜਰ ਸਿੰਘ ਜੀ ਵਿਖੇ ਲੰਗਰਾਂ ਲਈ ਜਥੇਦਾਰ ਭਾਟੀਆ ਨੇ ਭੇਟ ਕੀਤੇ ਬਰਤਨ ਅਗਲੀ ਖ਼ਬਰ ਵਿਸ਼ਵ ਪਖਾਨਾ ਦਿਵਸ ਮੌਕੇ ਸਾਫ਼ ਪਖਾਨਾ-ਸਨਮਾਨ ਭਰਿਆ ਭਵਿੱਖ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।