25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਪੱਟੀ ਵਿਖੇ ਸੱਤਪਾਲ ਪੁੱਤਰ ਤਿਲਕ ਰਾਜ ਵਾਸੀ ਕਾਲੇਕੇ ਹਿਥਾੜ ਹਾਲ ਵਾਸੀ ਮੱਲਾਂਵਾਲਾ ਜ਼ਿਲ੍ਹਾ ਫਿਰੋਜਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪਿੰਡ ਮੱਲਾਂਵਾਲਾ ਤੋਂ ਪਿੰਡ ਘਰਿਆਲਾ ਵਿਖੇ ਮਾਤਾ ਜੀ ਦੇ ਮੰਦਰ ਮੱਥਾ ਟੇਕਣ ਲਈ ਆਇਆ ਸੀ ਅਤੇ ਉਸ ਦਾ ਭਰਾ ਰਾਜ ਕੁਮਾਰ ਸਮੇਤ ਆਪਣੀ ਪਤਨੀ ਸੋਨੀਆ ਨਾਲ ਪਿੰਡ ਕਾਲੇ ਹਿਥਾੜ ਤੋਂ ਆਪਣੇ ਮੋਟਰਸਾਈਕਲ ਨੰਬਰ ਪੀ.

ਅਜੀਤ ਡੈਸਕ 25-11-2026
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਪੱਟੀ ਵਿਖੇ ਸੱਤਪਾਲ ਪੁੱਤਰ ਤਿਲਕ ਰਾਜ ਵਾਸੀ ਕਾਲੇਕੇ ਹਿਥਾੜ ਹਾਲ ਵਾਸੀ ਮੱਲਾਂਵਾਲਾ ਜ਼ਿਲ੍ਹਾ ਫਿਰੋਜਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪਿੰਡ ਮੱਲਾਂਵਾਲਾ ਤੋਂ ਪਿੰਡ ਘਰਿਆਲਾ ਵਿਖੇ ਮਾਤਾ ਜੀ ਦੇ ਮੰਦਰ ਮੱਥਾ ਟੇਕਣ ਲਈ ਆਇਆ ਸੀ ਅਤੇ ਉਸ ਦਾ ਭਰਾ ਰਾਜ ਕੁਮਾਰ ਸਮੇਤ ਆਪਣੀ ਪਤਨੀ ਸੋਨੀਆ ਨਾਲ ਪਿੰਡ ਕਾਲੇ ਹਿਥਾੜ ਤੋਂ ਆਪਣੇ ਮੋਟਰਸਾਈਕਲ ਨੰਬਰ ਪੀ.ਬੀ. 05 ਏ. 6578 ’ਤੇ ਸਵਾਰ ਹੋ ਕੇ ਪਿੰਡ ਘਰਿਆਲਾ ਵਿਖੇ ਮਾਤਾ ਜੀ ਦੇ ਮੰਦਰ ਮੱਥਾ ਟੇਕਣ ਲਈ ਆਏ ਹੋਈ ਸੀ ਤਾਂ ਉਸਦਾ ਭਰਾ ਰਾਜ ਕੁਮਾਰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਅੱਡਾ ਘਰਿਆਲਾ ਬਾਜ਼ਾਰ ਵਿਚ ਮੰਦਰ ਲਈ ਕੁਝ ਖ੍ਰੀਦਣ ਲਈ ਲਈ ਗਿਆ ਅਤੇ ਜਦ ਵਾਪਸ ਆ ਰਿਹਾ ਸੀ ਤਾਂ ਉਸ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੇ ਭਰਾ ਦੇ ਗੰਭੀਰ ਸੱਟਾਂ ਲੱਗ ਗਈਆਂ, ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸਨੂੰ ਮਿ੍ਰਤਕ ਘੋਸ਼ਿਤ ਕਰ ਦਿੱਤਾ। ਜਾਂਚ ਅਧਿਕਾਰੀ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਸੂਬੇ ਦੇ ਚੰਗੇ ਭਵਿੱਖ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਅਕਾਲੀ-ਭਾਜਪਾ ਗੱਠਜੋੜ ਜ਼ਰੂਰੀ - ਔਲਖ, ਲਾਹੋਰੀਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।