25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮਨਜੀਤ ਸਿੰਘ ਮੰਨਾ ਦੇ ਚੋਣ ਕਮੇਟੀ ਦੇ ਮੈਂਬਰ ਬਣਨ ’ਤੇ ਹਲਕੇ ਵਿਚ ਖ਼ੁਸ਼ੀ ਦੀ ਲਹਿਰ

ਮੀਆਂਵਿੰਡ, 24 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਭਾਜਪਾ ਹਾਈਕਮਾਨ ਵਲੋਂ ਬੀਤੇ ਕੱਲ੍ਹ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿੰਨਾਂ ਵਿਚ ਪਾਰਟੀ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੀ ਇਸ ਨਿਯੁਕਤੀ ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਭਾਜਪਾ ਵਰਕਰਾਂ ਅਤੇ ਆਗੂਆਂ ਵਲੋਂ ਮਨਜੀਤ ਸਿੰਘ ਮੰਨਾ ਨੂੰ ਵਧਾਈ ਦਿੱਤੀ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ।

ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਨੂੰ ਚੋਣ ਕਮੇਟੀ ਮੈਂਬਰ ਬਣਨ ’ਤੇ ਉਨ੍ਹਾਂ ਨੂੰ ਸਨਮਾਨਿਤ ਕਰਦੇ ਹੋਏ ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਰਵੀ ਟਪਿਆਲਾ, ਪਿੰਦਰ ਦੌਲੋਨੰਗਲ ਅਤੇ ਉਨ੍ਹਾਂ ਦੇ ਸਾਥੀ। ਤਸਵੀਰ: ਸੰਧੂ 25-11-2026
ਮੀਆਂਵਿੰਡ, 24 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਭਾਜਪਾ ਹਾਈਕਮਾਨ ਵਲੋਂ ਬੀਤੇ ਕੱਲ੍ਹ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿੰਨਾਂ ਵਿਚ ਪਾਰਟੀ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੀ ਇਸ ਨਿਯੁਕਤੀ ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਭਾਜਪਾ ਵਰਕਰਾਂ ਅਤੇ ਆਗੂਆਂ ਵਲੋਂ ਮਨਜੀਤ ਸਿੰਘ ਮੰਨਾ ਨੂੰ ਵਧਾਈ ਦਿੱਤੀ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਭਾਜਪਾ ਆਗੂਆਂ ਕਿਹਾ ਕਿ ਪਾਰਟੀ ਵਲੋਂ ਮੰਨਾ ਨੂੰ ਇਹ ਜ਼ਿੰਮੇਵਾਰੀ ਦੇ ਕੇ ਪੰਜਾਬ ਦੀ ਮੁਹਰਲੀ ਲੀਡਰਸ਼ਿਪ ਵਿਚ ਜਗ੍ਹਾ ਦਿੱਤੀ ਹੈ, ਜਿਸ ਨਾਲ ਹਲਕਾ ਬਾਬਾ ਬਕਾਲਾ ਸਾਹਿਬ ਦੇ ਨਾਲ-ਨਾਲ ਮਾਝੇ ਵਿਚ ਵੀ ਪਾਰਟੀ ਵਰਕਰਾਂ ਵਲੋਂ ਖੁਸ਼ੀ ਮਨਾਈ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਇਸ ਫ਼ੈਸਲੇ ਨਾਲ ਜਿੱਥੇ ਭਾਜਪਾ ਆਗੂ, ਵਰਕਰ ਅਤੇ ਉਨ੍ਹਾਂ ਦੇ ਸਮਰਥਕ ਪਾਰਟੀ ਪ੍ਰਤੀ ਇਮਾਨਦਾਰ ਰਹਿਣਗੇ, ਉੱਥੇ ਹੀ ਉਹ ਪਾਰਟੀ ਲਈ ਪੂਰੇ ਜੋਸ਼ੋ ਖਰੋਸ਼ ਨਾਲ ਕੰਮ ਕਰਨਗੇ। ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਉਹ ਧੰਨਵਾਦੀ ਹਨ ਪਾਰਟੀ ਹਾਈਕਮਾਨ, ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਸੰਗਠਨ ਮੰਤਰੀ ਸ੍ਰੀ ਨਿਵਾਸਲੂ, ਪੰਜਾਬ ਪ੍ਰਭਾਰੀ ਡਾ. ਸਤੀਸ਼ ਪੂਨੀਆ ਦੇ ਜਿੰਨ੍ਹਾਂ ਵਲੋਂ ਮੇਰੇ ਤੇ ਭਰੋਸਾ ਕਰਕੇ ਇਹ ਜ਼ਿੰਮੇਵਾਰੀ ਸੌਂਪੀ ਹੈ, ਉਨ੍ਹਾਂ ਕਿਹਾ ਕਿ ਉਹ ਆਪਣੀ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਸਾਬਕਾ ਚੇਅ. ਰਣਜੀਤ ਸਿੰਘ ਮੀਆਂਵਿੰਡ, ਪੀ.ਏ. ਹਰਪ੍ਰੀਤ ਸਿੰਘ ਹੈਪੀ ਖੱਖ, ਜ਼ਿਲ੍ਹਾ ਜਨਰਲ ਰਜੇਸ਼ ਕੁਮਾਰ ਟਾਂਗਰੀ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਸਰਕਲ ਪ੍ਰਧਾਨ ਲਾਟ ਬਿਆਸ, ਸਰਕਲ ਪ੍ਰਧਾਨ ਗੁਰਚਰਨ ਸਿੰਘ ਸਠਿਆਲਾ, ਸਰਕਲ ਪ੍ਰਧਾਨ ਰਜੇਸ਼ ਕੁਮਾਰ ਦਨਿਆਲ, ਸੁਖਵੰਤ ਸਿੰਘ ਦੌਲੌਨੰਗਲ, ਜਨਰਲ ਸਕੱਤਰ ਅਵਤਾਰ ਸਿੰਘ ਵਜ਼ੀਰ ਭੁੱਲਰ, ਬਿਕਰਮਜੀਤ ਸਿੰਘ ਨਰਿੰਜਣਪੁਰ ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ, ਠੇਕੇਦਾਰ ਬਲਵਿੰਦਰ ਸਿੰਘ ਸਰਾਂ, ਡਾਕਟਰ ਜਗਦੀਸ਼ ਸਿੰਘ ਸਰਾਂ, ਸਲਵਿੰਦਰ ਸਿੰਘ ਢੋਟਾ, ਰਵੀ ਟਪਿਆਲਾ, ਜਸ ਭੋਰਛੀ, ਪਿੰਦਰ ਦੌਲੋਨੰਗਲ, ਬਲਵਿੰਦਰ ਸਿੰਘ ਭੁੱਲਰ, ਗਾਂਧੀ ਭਿੰਡਰ, ਗੁਰਪ੍ਰੀਤ ਸਿੰਘ ਸਰਕਲ, ਪੰਮਾ ਛਾਪਿਆਂਵਾਲੀ, ਅੰਗਰੇਜ਼ ਸਿੰਘ ਵਡਾਲਾ, ਗੁਰਪ੍ਰੀਤ ਸਿੰਘ ਬੁਤਾਲਾ, ਗੁਰਦੀਪ ਸਿੰਘ ਸਠਿਆਲਾ, ਬੱਬੂ ਕਰਤਾਰਪੁਰ, ਦਲਜੀਤ ਸਿੰਘ ਜਸਪਾਲ, ਰਵੀ ਬਦੇਸ਼ਾ, ਜੱਜ ਬਦੇਸ਼ਾ, ਲਾਡੀ ਪੁਰੇਵਾਲ, ਪੋਰਸ ਦੌਲੌਨੰਗਲ, ਹਰਭਜਨ ਸਿੰਘ ਮੀਆਂਵਿੰਡ, ਹਰਪ੍ਰੀਤ ਸਿੰਘ ਹੈਪੀ ਮੀਆਂਵਿੰਡ, ਸਾਬਕਾ ਸਰਪੰਚ ਬਲਵਿੰਦਰ ਸਿੰਘ ਮੀਆਂਵਿੰਡ, ਜਗਜੀਤ ਸਿੰਘ, ਸੁਖਰਾਜ ਸਿੰਘ ਫੇਰੂਮਾਨ, ਨਿਸ਼ਾਨ ਸਿੰਘ, ਭੁਪਿੰਦਰ ਸਿੰਘ ਕੋਟ ਮਹਿਤਾਬ, ਰਾਜ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਹੋਈਆਂ ਗੁ... ਅਗਲੀ ਖ਼ਬਰ ਸੂਬੇ ਦੇ ਚੰਗੇ ਭਵਿੱਖ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਅਕਾਲੀ-ਭਾਜਪਾ ਗੱਠਜੋੜ ਜ਼ਰੂਰੀ - ਔਲਖ, ਲਾਹੋਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।