26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ ਦਲ ਅਤੇ ਭਾਜਪਾ ਗੱਠਜੋੜ ਹੋਣ ’ਤੇ ਕੰਚਨਪ੍ਰੀਤ ਕੌਰ ਦੀ ਅਗਵਾਈ ’ਚ ਅਕਾਲੀ ਵਰਕਰਾਂ ਖੁਸ਼ੀ ਵਿਚ ਵੰਡੇ ਲੱਡੂ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)—ਅਕਾਲੀ ਦਲ ਅਤੇ ਭਾਜਪਾ ਵਿਚ ਗਠਜੋੜ ਹੋਣ ’ਤੇ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਵਿਚ ਇਕੱਠੇ ਹੋਏ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਖੁਸ਼ੀ ਵਿਚ ਲੱਡੂ ਵੰਡੇ ਗਏ। ਇਸ ਮੌਕੇ ਕੰਚਨਪ੍ਰੀਤ ਕੌਰ ਨੇ ਕਿਹਾ ਕਿ ਅਕਾਲੀ ਦਲ ਦੀ ਭਾਜਪਾ ਨਾਲ ਪੁਰਾਣੀ ਸਾਂਝ ਹੈ ਅਤੇ ਨਹੁੰ-ਮਾਸ ਵਾਲਾ ਰਿਸ਼ਤਾ ਹੈ ਅਤੇ ਗਠਬੰਧਨ ਹੋਣ ਨਾਲ ਪੰਜਾਬ ਖੁਸ਼ਹਾਲੀ ਦੇ ਰਸਤੇ ਜਾਵੇਗਾ ਅਤੇ ਨਸ਼ਾ ਮੁਕਤ ਹੋਵੇਗਾ।

ਅਜੀਤ ਡੈਸਕ 26-11-2026
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)—ਅਕਾਲੀ ਦਲ ਅਤੇ ਭਾਜਪਾ ਵਿਚ ਗਠਜੋੜ ਹੋਣ ’ਤੇ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਵਿਚ ਇਕੱਠੇ ਹੋਏ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਖੁਸ਼ੀ ਵਿਚ ਲੱਡੂ ਵੰਡੇ ਗਏ। ਇਸ ਮੌਕੇ ਕੰਚਨਪ੍ਰੀਤ ਕੌਰ ਨੇ ਕਿਹਾ ਕਿ ਅਕਾਲੀ ਦਲ ਦੀ ਭਾਜਪਾ ਨਾਲ ਪੁਰਾਣੀ ਸਾਂਝ ਹੈ ਅਤੇ ਨਹੁੰ-ਮਾਸ ਵਾਲਾ ਰਿਸ਼ਤਾ ਹੈ ਅਤੇ ਗਠਬੰਧਨ ਹੋਣ ਨਾਲ ਪੰਜਾਬ ਖੁਸ਼ਹਾਲੀ ਦੇ ਰਸਤੇ ਜਾਵੇਗਾ ਅਤੇ ਨਸ਼ਾ ਮੁਕਤ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ ਅਤੇ ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਵਾਲੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਦੌਰਾਨ ਪੰਜਾਬ ਵਿਚ ਆਏ ਦਿਨ ਕਤਲੋਗਾਰਦ, ਗੈਗਸਟਰਵਾਦ, ਨਸ਼ਾ ਤਸਕਰੀ ਆਦਿ ਦੇ ਮਾਮਲੇ ਬਹੁਤ ਜਿਆਦਾ ਵੱਧ ਗਏ ਹਨ, ਜਿਸ ਕਾਰਨ ਪੰਜਾਬ ਦੇ ਲੋਕ ਇਸ ਸਰਕਾਰ ਤੋ ਡਾਹਢੇ ਦੁਖੀ ਹਨ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਬਨਣ ’ਤੇ ਪੰਜਾਬ ਨੂੰ ਜਿਥੇ ਗੈਗਸਟਰਵਾਦ ਤੋ ਮੁਕਤ ਕੀਤਾ ਜਾਵੇਗਾ, ਉਥੇ ਨਸ਼ੇ ਨੂੰ ਜੜੋ ਖਤਮ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਸੀ ਵਿੰਗ ਪ੍ਰਧਾਨ ਕੌਂਸਲਰ ਸ਼ਾਮ ਸਿੰਘ ਮੁਰਾਦਪੁਰਾ, ਯੂਥ ਵਿੰਗ ਪ੍ਰਧਾਨ ਕੌਂਸਲਰ ਮਨੋਜ ਅਗਨੀਹੋਤਰੀ, ਸਾਬਕਾ ਸੂਬਾ ਡੈਲੀਗੇਟ ਪਰਮਜੀਤ ਸਿੰਘ ਪੰਮਾ, ਚੇਅਰਮੈਨ ਪ੍ਰਭਜੋਤ ਸਿੰਘ ਕੋਟ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਕੁਲਦੀਪ ਸਿੰਘ, ਗੁਰਿੰਦਰ ਸਿੰਘ ਲਾਡੀ ਪ੍ਰਧਾਨ, ਜਨਰਲ ਕੌਂਸਲ ਸੋਨੂੰ ਦੋਦੇ, ਜਨਰਲ ਕੌਂਸਲ ਸਰਪੰਚ ਮਨਜਿੰਦਰ ਸਿੰਘ ਐਮਾ, ਕੌਂਸਲਰ ਸੰਜੀਵ ਕੁੰਦਰਾ, ਕੌਂਸਲਰ ਸਨਮ ਸ਼ਰਮਾ, ਕੌਂਸਲਰ ਮਨਪ੍ਰੀਤ ਸਿੰਘ, ਕੌਂਸਲਰ ਜਸਪ੍ਰੀਤ ਸਿੰਘ, ਕੌਂਸਲਰ ਹਰਜਿੰਦਰ ਸਿੰਘ, ਕੌਂਸਲਰ ਸਨਮ ਸ਼ਰਮਾ, ਕੌਂਸਲਰ ਰਜਿੰਦਰ ਸ਼ਰਮਾ, ਸਰਪੰਚ ਚਰਨਜੀਤ ਸਿੰਘ ਪੰਡੋਰੀ ਰਣ ਸਿੰਘ, ਸਰਪੰਚ ਸੋਨੂੰ ਬਰਾੜ, ਸਰਪੰਚ ਬੱਬੂ ਪਲਾਸੌਰ, ਹਨੀ ਮੱਲ੍ਹੀ, ਇੰਦਰਜੀਤ ਸਿੰਘ ਬੁੱਲੀ, ਸਿਕੰਦਰ ਸਿੰਘ ਪੰਡੋਰੀ ਰਣ ਸਿੰਘ, ਅਰੂੜ ਸਿੰਘ ਤੋਂ ਇਲਾਵਾ ਹੋਰ ਆਗੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਸਤਿੰਦਰਜੀਤ ਛੱਜਲਵੱਡੀ ਦੀ ਅਗਵਾਈ ਹੇਠ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਮਾਈ ਭਾਗੋ ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਕੀਤੀ ਡਿਜ਼ੀਟਲ ਸਵੈ-ਗਣਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।