ਅਕਾਲੀ ਦਲ ਅਤੇ ਭਾਜਪਾ ਗੱਠਜੋੜ ਹੋਣ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ - ਸ਼ੇਖ
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)—ਪੰਜਾਬ ਦੇ ਲੋਕਾਂ ਵਲੋਂ ਪਿਛਲੇ ਸਮੇਂ ਤੋਂ ਇਹ ਮੰਗ ਸੀ ਕਿ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦਾ ਗਠਜੋੜ ਹੋਵੇ ਅਤੇ ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਬਣੇ ਅਤੇ ਲੋਕਾਂ ਦੀ ਇਹ ਮੰਗ ਪੂਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਵਲੋਂ ਗਠਜੋੜ ਕਰ ਲਿਆ ਗਿਆ ਹੈ ਜੋ ਕਿ ਬਹੁਤ ਹੀ ਖੁਸ਼ੀ ਵਾਲੀ ਗੱਲ ਹੈ ਅਤੇ ਲੋਕਾਂ ਵਿਚ ਇਸ ਪ੍ਰਤੀ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਗੁਰਸੇਵਕ ਸਿੰਘ ਸ਼ੇਖ ਨੇ ਗੱਲਬਾਤ ਦੌਰਾਨ ਕੀਤਾ।
ਅਜੀਤ ਡੈਸਕ
26-11-2026