ਭਾਜਪਾ ਅਤੇ ਅਕਾਲੀ ਦਲ ਦਾ ਗੱਠਜੋੜ ਪੰਜਾਬ ਦੇ ਹਿੱਤ ਵਿਚ– ਠੇਕੇਦਾਰ ਚੰਦਨ ਭਾਰਦਵਾਜ
ਪੱਟੀ, 26 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਆਪਸ ਵਿਚ ਹੋਇਆ ਗਠਜੋੜ ਪੰਜਾਬ ਦੇ ਹਿੱਤ ਵਿਚ ਹੈ ਅਤੇ ਇਸ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸੁਨੇਹਾ ਦਿੱਤਾ ਗਿਆ ਹੈ ਕਿ ਪੰਜਾਬ ਵਿਚ ਨਸ਼ੇ ਅਤੇ ਗੈਂਗਸਟਰਵਾਦ ਨੂੰ ਖਤਮ ਕੀਤਾ ਜਾਵੇਗਾ। ਜਿਸ ਦਾ ਲੋਕਾਂ ਵਿਚ ਚੰਗਾ ਹੁੰਗਾਰਾ ਜਾਵੇਗਾ।
ਅਜੀਤ ਡੈਸਕ
27-11-2026