30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੀ ਵਿਦਿਆਰਥਣ ਸਾਨਵੀ ਨੂੰ ਮਿਲਿਆ ਬੈਸਟ ਸਟੂਡੈਂਟ ਐਵਾਰਡ

ਪੱਟੀ, 29 ਨਵੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)–ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਸਾਨਵੀ ਨੂੰ ਸਾਹੋਦਯਾ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ‘ਬੈਸਟ ਸਟੂਡੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਦਾਵਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਬਾਲ ਦਿਵਸ ਸਮਾਰੋਹ ਦੇ ਮੌਕੇ ’ਤੇ ਕਰਵਾਇਆ ਗਿਆ।

ਅਜੀਤ ਡੈਸਕ 30-11-2026
ਪੱਟੀ, 29 ਨਵੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)–ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਸਾਨਵੀ ਨੂੰ ਸਾਹੋਦਯਾ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ‘ਬੈਸਟ ਸਟੂਡੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਦਾਵਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਬਾਲ ਦਿਵਸ ਸਮਾਰੋਹ ਦੇ ਮੌਕੇ ’ਤੇ ਕਰਵਾਇਆ ਗਿਆ। ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਇਸ ਮੌਕੇ ਸਾਨਵੀ ਨੂੰ ਉਸ ਦੀ ਮਿਹਨਤ, ਲਗਨ ਅਤੇ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਇਸ ਮਾਣਮੱਤੀ ਪ੍ਰਾਪਤੀ ’ਤੇ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਗਰੁੱਪ ਦੇ ਚੇਅਰਮੈਨ ਡਾਕਟਰ ਰਾਜੇਸ਼ ਭਾਰਦਵਾਜ, ਪਿ੍ੰਸੀਪਲ ਕਮ ਐਗਜ਼ੀਕਿਊਟਿਵ ਡਾਕਟਰ ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ, ਡਾਇਰੈਕਟਰ ਸੁੱਭੀ ਭਾਰਦਵਾਜ ਅਤੇ ਸਮੂਹ ਸਟਾਫ਼ ਨੇ ਸਾਨਵੀ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਸਾਨਵੀ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਉਸ ਦੀ ਇਹ ਪ੍ਰਾਪਤੀ ਸਕੂਲ ਅਤੇ ਮਾਪਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ।
ਪਿਛਲੀ ਖ਼ਬਰ ਸਰਬਜੀਤ ਸਿੰਘ ਲਾਲੀ ਵਸੀਕਾ ਦੀ ਪ੍ਰੇਰਨਾ ਸਦਕਾ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਸੁਰ-ਸੰਗਮ ਗਰੁੱਪ ਗਾਇਨ ਮੁਕਾਬਲੇ ਵਿਚ ਪ੍ਰਾਪਤ ਕੀਤਾ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।