19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪੁਲਿਸ ਹਿਰਾਸਤ ਵਿਚੋਂ ਨਾਟਕੀ ਢੰਗ ਨਾਲ ਮੁਲਜ਼ਮ ਫਰਾਰ

ਅਜੀਤ ਡੈਸਕ 26-01-2026
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਗਰਾਉਂ ਪੁਲ ਨੇੜੇ ਪੁਲਿਸ ਹਿਰਾਸਤ ਵਿਚੋਂ ਨਾਟਕੀ ਢੰਗ ਨਾਲ ਮੁਲਜ਼ਮ ਦੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਵਿੱਕੀ ਰਾਜ ਵਾਸੀ ਨੇੜੇ ਰੇਲਵੇ ਸਟੇਸ਼ਨ ਨੂੰ ਇਕ ਅਪਰਾਧਿਕ ਮਾਮਲੇ ਵਿਚ ਗਿ੍ਫਤਾਰ ਕੀਤਾ ਸੀ ਅਤੇ ਉਸ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਜਦੋਂ ਵਾਪਸ ਥਾਣਾ ਡਿਵੀਜ਼ਨ ਨੰਬਰ ਦੋ ਲਿਜਾਇਆ ਜਾ ਰਿਹਾ ਸੀ ਤਾਂ ਉਕਤ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸਰਕਾਰੀ ਗੱਡੀ ਵਿੱਚੋਂ ਧੱਕਾ ਦੇ ਕੇ ਫਰਾਰ ਹੋ ਗਿਆ | ਪੁਲਿਸ ਮੁਲਾਜ਼ਮਾਂ ਵਲੋਂ ਉਸਦਾ ਪਿੱਛਾ ਵੀ ਕੀਤਾ ਗਿਆ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ | ਪੁਲਿਸ ਵੱਲੋਂ ਹੁਣ ਉਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਫਰਾਰ ਹੋਏ ਮੁਲਜ਼ਮ ਬਾਰੇ ਕੁਝ ਪਤਾ ਨਹੀਂ ਲੱਗਾ ਸੀ |

ਪਿਛਲੀ ਖ਼ਬਰ ਗਣਤੰਤਰ ਦਿਵਸ ਮੌਕੇ ਪੁਲਿਸ ਵਲੋਂ ਸ਼ਹਿਰ ਵਿਚ ਸਖ਼ਤ ਸੁਰੱਖਿਆ ਪ੍ਰਬੰਧ <br/> ਅਗਲੀ ਖ਼ਬਰ ਪਿੰਡ ਖਹਿਰਾ ਮਾਝਾ ਵਿਖੇ ਕਬੱਡੀ ਕੱਪ 30 ਜਨਵਰੀ ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।