19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗਣਤੰਤਰ ਦਿਵਸ ਮੌਕੇ ਪੁਲਿਸ ਵਲੋਂ ਸ਼ਹਿਰ ਵਿਚ ਸਖ਼ਤ ਸੁਰੱਖਿਆ ਪ੍ਰਬੰਧ <br/>

ਅਜੀਤ ਡੈਸਕ 26-01-2026
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਗਣਤੰਤਰ ਦਿਵਸ ਮੌਕੇ ਪੁਲਿਸ ਵਲੋਂ ਸ਼ਹਿਰ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਇਸ ਸਬੰਧੀ ਬੀਤਿਆ ਦਿਨ ਸਪੈਸ਼ਲ ਡੀ. ਜੀ. ਪੀ. ਐਸ. ਐਸ. ਸ਼੍ਰੀਵਾਸਤਵ ਦੀ ਅਗਵਾਈ ਹੇਠ ਇਕ ਉਚ ਪੱਧਰੀ ਮੀਟਿੰਗ ਹੋਈ, ਜਿਸ ਵਿਚ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਹਿੱਸਾ ਲਿਆ | ਦੇਰ ਸ਼ਾਮ ਤੱਕ ਪੁਲਿਸ ਉੱਚ ਅਧਿਕਾਰੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹੇ | ਪੁਲਿਸ ਵਲੋਂ ਪੀ.ਏ.ਯੂ. ਦਾ ਗਰਾਊਾਡ ਜਿੱਥੇ ਕਿ ਮੁੱਖ ਸਮਾਗਮ ਹੋਣਾ ਹੈ, ਉੱਥੇ ਵੀ ਸੁਰੱਖਿਆ ਸਖ਼ਤ ਕੀਤੀ ਗਈ ਹੈ ਅਤੇ ਪੀ.ਏ.ਯੂ. ਨੂੰ ਜਾਣ ਵਾਲੇ ਰਸਤਿਆਂ 'ਤੇ ਵੀ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ | ਇਸ ਤੋਂ ਇਲਾਵਾ ਸ਼ਹਿਰ ਦੇ ਚਾਰੇ ਪ੍ਰਮੁੱਖ ਬਾਈਪਾਸਾਂ 'ਤੇ ਵੀ ਪੁਲਿਸ ਵਲੋਂ ਸਖ਼ਤ ਨਾਕਾਬੰਦੀ ਕੀਤੀ ਗਈ ਹੈ | ਸ਼ਹਿਰ ਵਿਚ ਆਉਣ ਵਾਲੇ ਹਰ ਵਾਹਨ ਦੀ ਪੁਲਿਸ ਵਲੋਂ ਤਲਾਸ਼ੀ ਲਈ ਜਾ ਰਹੀ ਹੈ | ਪੁਲਿਸ ਵਲੋਂ ਦੇਰ ਸ਼ਾਮ ਰੇਲਵੇ ਸਟੇਸ਼ਨ ਬੱਸ ਸਟੈਂਡ ਅਤੇ ਹੋਰ ਜਨਤਕ ਥਾਵਾਂ 'ਤੇ ਵੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ | ਰੇਲਵੇ ਸਟੇਸ਼ਨ 'ਤੇ ਕੁੱਝ ਵਿਅਕਤੀਆਂ ਨੂੰ ਪੁਲਿਸ ਵਲੋਂ ਪੁੱਛ ਪੜਤਾਲ ਲਈ ਹਿਰਾਸਤ ਵਿਚ ਲਿਆ ਗਿਆ ਹੈ, ਪਰ ਇਹਨਾਂ ਵਿਚੋਂ ਜ਼ਿਆਦਾਤਰ ਨੂੰ ਪੁੱਛ ਪੜਤਾਲ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ | ਪੁਲਿਸ ਅਧਿਕਾਰੀਆਂ ਨੇ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਨੂੰ ਚਾਰ ਜ਼ੋਨਾਂ ਵਿਚ ਵੰਡਿਆ ਗਿਆ ਹੈ, ਹਰ ਜ਼ੋਨ ਵਿਚ ਇਕ ਏ.ਡੀ.ਸੀ.ਪੀ. ਰੈਂਕ ਦਾ ਅਧਿਕਾਰੀ ਤੈਨਾਤ ਕੀਤਾ ਗਿਆ ਹੈ | ਗਣਤੰਤਰ ਦਿਵਸ ਮੌਕੇ ਪੁਲਿਸ ਵਲੋਂ ਸ਼ਹਿਰ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ | ਸਰਹਿੰਦ ਨੇੜੇ ਹੋਏ ਧਮਾਕੇ ਤੋਂ ਬਾਅਦ ਪੁਲਿਸ ਵਲੋਂ ਲੁਧਿਆਣਾ ਵਿਚ ਵੀ ਚੌਕਸੀ ਵਰਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਵਲੋਂ ਇਹਨਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਖੁਦ ਲਿਆ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸ਼ੱਕੀ ਵਿਅਕਤੀਆਂ ਅਤੇ ਵਸਤੂਆਂ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਪੁਲਿਸ ਵਲੋਂ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ |

ਪਿਛਲੀ ਖ਼ਬਰ ਘਾਟੀ ਮੁਹੱਲੇ ਵਿਚ ਸੀਐਨਜੀ ਟਰੱਕ ਨੰੂ ਲੱਗੀ ਭਿਆਨਕ ਅੱਗ <br/> ਅਗਲੀ ਖ਼ਬਰ ਪੁਲਿਸ ਹਿਰਾਸਤ ਵਿਚੋਂ ਨਾਟਕੀ ਢੰਗ ਨਾਲ ਮੁਲਜ਼ਮ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।