19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਅੱਜ <br/>

ਅਜੀਤ ਡੈਸਕ 26-01-2026
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਅੱਜ 26 ਜਨਵਰੀ ਦਿਨ ਸੋਮਵਾਰ ਨੂੰ ਰਾਤ 7.00 ਵਜੇ ਤੋਂ ਰਾਤ 12.00 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਸੁਰਿੰਦਰਪਾਲ ਸਿੰਘ ਬਿੰਦਰਾ ਪ੍ਰਧਾਨ ਅਤੇ ਸੁਖਵਿੰਦਰਪਾਲ ਸਿੰਘ ਲਾਲੀ ਸਰਨਾ ਜਨਰਲ ਸਕੱਤਰ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਪੰਥ ਪ੍ਰਸਿੱਧ ਰਾਗੀ ਅਤੇ ਢਾਡੀ ਜੱਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸਾਬਕਾ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਅਤੇ ਮਾਤਾ ਵਿਪਨਪ੍ਰੀਤ ਕੌਰ ਬਾਬਾ ਕੁੰਦਨ ਸਿੰਘ ਜੀ ਭਲਾਈ ਟਰੱਸਟ ਵਾਲੇ ਵਿਸ਼ੇਸ਼ ਤੌਰ ਤੇ ਹਾਜ਼ਰੀਆਂ ਭਰਨਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਵਿਸ਼ੇਸ਼ ਤੌਰ ਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ | ਉਨ੍ਹਾਂ ਸਮੂਹ ਸਾਧ ਸੰਗਤ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ਵਿਚ ਵੱਧ ਚੜ੍ਹਕੇ ਹਿੱਸਾ ਲੈਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਪਾਲ ਸਿੰਘ ਸਰਨਾ, ਅਮਰਜੀਤ ਸਿੰਘ ਟਿੱਕਾ, ਕੰਵਲਜੀਤ ਸਿੰਘ ਸਰਨਾ, ਜਸਵਿੰਦਰ ਸਿੰਘ ਸੇਠੀ, ਹਰਵਿੰਦਰਪਾਲ ਸਿੰਘ ਚਾਵਲਾ, ਜਸਨੀਤ ਸਿੰਘ ਸਰਨਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅੱਜ ਦੇ ਟਰੈਕਟਰ ਮਾਰਚ ਦੇ ਸੰਬੰਧ ਵਿਚ ਲਲਤੋਂ ਕਲਾਂ ਵਿਖੇ ਹੋਈ ਮੀਟਿੰਗ <br/> ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।