20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਨਗਰ ਕੀਰਤਨ ਅੱਜ ਪੰਜਾਬ ਪੁਲਿਸ ਦੀ ਤੀਸਰੀ ਭਾਰਤੀ ਰਿਜ਼ਰਵ ਬਟਾਲੀਅਨ ਵਲੋਂ ਸਤਿਕਾਰ ਸਹਿਤ ਸਲਾਮੀ ਦਿੱਤੀ ਜਾਵੇਗੀ <br/>

ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਗਗਨਪ੍ਰੀਤ ਸਿੰਘ ਅਤੇ ਹੋਰ ਪ੍ਰਬੰਧਕ | ਤਸਵੀਰ-ਸੇਵਕ ਸਿੰਘ <br/> 26-01-2026
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਧੰਨ ਧੰਨ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ, ਦਸ਼ਮੇਸ਼ ਸੇਵਾ ਸੋਸਾਇਟੀ, ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਬਲਾਕ-ਜੇ ਅਤੇ ਸਮੁੱਚੀ ਗੁਰਿੰਦਰ ਪਾਲ ਸਿੰਘ ਪੱਪੂ ਟੀਮ ਦੀ ਭਾਈ ਰਣਧੀਰ ਸਿੰਘ ਵਿਖੇ ਸੀਨੀਅਰ ਅਹੁਦੇਦਾਰਾਂ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਦੌਰਾਨ ਆਪਣੇ ਸਾਂਝੇ ਬਿਆਨ 'ਚ ਕਿਹਾ ਕਿ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਉਣ ਦਾ ਫ਼ੈਸਲਾ ਕੀਤਾ ਹੈ ਅਤੇ ਅੱਜ 26 ਜਨਵਰੀ ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 12 ਵਜੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ 26 ਜਨਵਰੀ ਨੂੰ ਸਵੇਰੇ 10 ਵਜੇ ਹੋਵੇਗੀ | ਉਪਰੰਤ ਨਗਰ ਕੀਰਤਨ ਆਪਣੇ ਪੁਰਾਣੇ ਰੂਟ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ | ਇਸ ਤੋਂ ਪਹਿਲਾਂ ਐਚ ਆਈ ਬਲਾਕ ਵਿਖੇ ਪੰਜਾਬ ਪੁਲਿਸ ਦੀ ਤੀਸਰੀ ਭਾਰਤੀ ਰਿਜ਼ਰਵ ਬਟਾਲੀਅਨ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਸਹਿਤ ਸਲਾਮੀ ਦਿੱਤੀ ਜਾਵੇਗੀ ਅਤੇ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ | ਨਗਰ ਕੀਰਤਨ ਵਿਚ ਗਤਕਾ ਪਾਰਟੀਆਂ, ਸ਼ਬਦੀ ਜਥੇ, ਇਸਤਰੀ ਸਤਿਸੰਗ ਸਭਾਵਾਂ, ਪ੍ਰਦਰਸ਼ਨੀਆਂ ਅਤੇ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਸ਼ਾਮਿਲ ਹੋਵੇਗੀ | ਮੀਟਿੰਗ ਦੌਰਾਨ ਰੂਟ ਤੇ ਸਾਫ਼ ਸਫ਼ਾਈ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਜਦ ਕਿ ਸਮਾਗਮ ਸਬੰਧੀ ਇਕ ਪੋਸਟਰ ਵੀ ਜਾਰੀ ਕੀਤਾ ਗਿਆ | ਉਨ੍ਹਾਂ ਦੱਸਿਆ ਕਿ 27 ਜਨਵਰੀ ਨੂੰ ਮਹਾਨ ਕੀਰਤਨ ਦਰਬਾਰ ਹੋਵੇਗਾ | ਇਸ ਮੌਕੇ ਪ੍ਰਧਾਨ ਤਜਿੰਦਰਪਾਲ ਸਿੰਘ ਸਮਾਈਲ, ਗੁਲਸ਼ਨ ਸਿੰਘ ਬੁੱਟਰ, ਸੁਰਜੀਤ ਸਿੰਘ ਅਰੋੜਾ, ਨਗਿੰਦਰ ਸਿੰਘ, ਐਡਵੋਕੇਟ ਗਗਨਪ੍ਰੀਤ ਸਿੰਘ, ਗੁਰਚਰਨ ਸਿੰਘ ਮਿੰਟਾ, ਸਚਿਨ ਅਰੋੜਾ, ਕੁਲਵਿੰਦਰ ਸ਼ਰਮਾ ਕਿੰਦਾ, ਮਨਮੋਹਨ ਸਿੰਘ ਮਨੀ, ਗੁਰਚਰਨ ਸਿੰਘ ਟੌਹੜਾ, ਵਰਿੰਦਰ ਸਿੰਘ ਸ਼ੈਲੀ, ਬਲਜਿੰਦਰ ਸਿੰਘ ਮਠਾੜੂ, ਕਰਮਜੀਤ ਸਿੰਘ ਸੇਠੀ, ਪਰਮਜੀਤ ਸਿੰਘ ਲਵਲੀ, ਰਜੇਸ਼ ਗੁਪਤਾ, ਦਲਜੀਤ ਸਿੰਘ ਚਹਿਲ, ਜਸਵੀਰ ਸਿੰਘ ਸਾਹਨੀ, ਰਵਿੰਦਰ ਪਾਲ ਸਿੰਘ, ਅਮਰਜੀਤ ਸਿੰਘ ਬਿੱਟੂ, ਕਰਮਜੀਤ ਸਿੰਘ ਸੇਠੀ, ਰਜਿੰਦਰ ਸਿੰਘ ਮਿਨੀ, ਕੁਲਵਿੰਦਰ ਸਿੰਘ ਰਾਜਨ, ਜਤਿੰਦਰ ਮਿੱਤਲ, ਦਲਜੀਤ ਸਿੰਘ ਖਾਲਸਾ, ਅਮਰਜੀਤ ਸਿੰਘ ਬਬਲਾ, ਅਜੀਤ ਪਾਲ ਸਿੰਘ, ਰਵਿੰਦਰ ਪਾਲ ਸਿੰਘ ਬੇਦੀ, ਕੁਲਦੀਪ ਸਿੰਘ, ਮਨਮੋਹਨ ਸਿੰਘ ਮੋਹਾਣੀ, ਨਰਿੰਦਰ ਪਾਲ ਸਿੰਘ ਸੋਨੂੰ, ਲਖਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਚੰਡੀਗੜ੍ਹ ਰੋਡ 'ਤੇ ਗੈਸ ਲੀਕ ਨਾਲ ਦਰਦਨਾਕ ਹਾਦਸਾ 3 ਬੱਚੇ ਅੱਗ ਦੀ ਲਪੇਟ 'ਚ ਆ ਕੇ ਝੁਲਸੇ <br/> ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਸੀਨੀਅਰ ਆਗੂ ਜਸਵੰਤ ਸਿੰਘ ਚੀਮਾ ਉੱਪਰ ਗੋਲੀ ਚਲਾਉਣ ਦੀ ਘਟਨਾ ਦੀ ਪਾਰਟੀ ਆਗੂਆਂ ਨੇ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।