20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪੁਲਿਸ ਮੁਲਾਜ਼ਮ ਦੀ ਕਾਰ ਵਿਚੋਂ ਪਿਸਤੌਲ, ਨਕਦੀ ਅਤੇ ਹੋਰ ਸਾਮਾਨ ਚੋਰੀ <br/>

ਅਜੀਤ ਡੈਸਕ 26-01-2026
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਸਹਾਇਕ ਪੁਲਿਸ ਇੰਸਪੈਕਟਰ ਦੀ ਕਾਰ ਵਿਚੋਂ ਚੋਰਾਂ ਵਲੋਂ ਪਿਸਤੌਲ, ਨਗਦੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਘਟਨਾ ਬੀਤੇ ਦਿਨ ਉਸ ਵਕਤ ਵਾਪਰੀ, ਜਦੋਂ ਅਸਲਾ ਬਰਾਂਚ ਵਿਚ ਤੈਨਾਤ ਇਕ ਸਹਾਇਕ ਪੁਲਿਸ ਸਬ ਇੰਸਪੈਕਟਰ ਨੇ ਆਪਣੀ ਕਾਰ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਖੜੀ ਕੀਤੀ ਸੀ | ਇਸ ਦੌਰਾਨ ਕਾਰ ਵਿਚੋਂ ਚੋਰਾਂ ਵਲੋਂ ਕਾਰ ਵਿਚ ਪਿਆ ਪਿਸਤੌਲ, 10 ਕਾਰਤੂਸ, ਪਾਸਪੋਰਟ ਅਤੇ 10 ਹਜ਼ਾਰ ਦੀ ਨਗਦੀ ਚੋਰੀ ਕਰ ਲਈ ਗਈ | ਸਹਾਇਕ ਸਬ ਇੰਸਪੈਕਟਰ ਵਲੋਂ ਇਸ ਸਬੰਧੀ ਪੁਲਿਸ ਥਾਣਾ ਡਿਵੀਜ਼ਨ ਨੰਬਰ 8 ਵਿਚ ਸ਼ਿਕਾਇਤ ਦਿੱਤੀ ਗਈ ਹੈ | ਹਾਲ ਦੀ ਘੜੀ ਕੋਈ ਵੀ ਪੁਲਿਸ ਅਧਿਕਾਰੀ ਇਸ ਸਬੰਧੀ ਕੁੱਝ ਵੀ ਦੱਸਣ ਤੋਂ ਇਨਕਾਰ ਕਰ ਰਿਹਾ ਹੈ, ਜਦਕਿ ਪੁਲਿਸ ਵਲੋਂ ਆਪਣੇ ਪੱਧਰ 'ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਭਾਮੀਆਂ ਕਲਾਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਏ <br/> ਅਗਲੀ ਖ਼ਬਰ ਨਾਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।