28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸੰਤ ਆਲੋਵਾਲ ਨੇ ਸੰਤ ਬੱਗਾ ਸਿੰਘ ਦੀ ਬਰਸੀ ਮੌਕੇ ਕੀਤੀ ਸ਼ਿਰਕਤ <br/>

ਸੰਤ ਬਾਬਾ ਬੱਗਾ ਸਿੰਘ ਦੀ ਸਾਲਾਨਾ ਬਰਸੀ ਮੌਕੇ ਸੰਤ ਬਾਬਾ ਬਲਦੇਵ ਸਿੰਘ, ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਅਤੇ ਹੋਰ ਹਾਜ਼ਰ ਮਹਾਂਪੁਰਸ਼ਾਂ ਦਾ ਦਿ੍ਸ਼ | ਤਸਵੀਰ-ਬਲਬੀਰ ਸਿੰਘ ਰਾਣਾ <br/> 01-02-2026
ਲਾਡੋਵਾਲ, 31 ਜਨਵਰੀ (ਬਲਬੀਰ ਸਿੰਘ ਰਾਣਾ)-ਸੰਤ ਬਾਬਾ ਬੱਗਾ ਸਿੰਘ ਦੀ 37ਵੀਂ ਬਰਸੀ ਦੇ ਸੰਬੰਧ ਵਿਚ ਇਕ ਵਿਸ਼ਾਲ ਸੰਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬਾਬਾ ਬਲਦੇਵ ਸਿੰਘ ਦੀ ਰਹਿਨੁਮਾਈ ਹੇਠ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਸਾਥੀਆਂ ਸਮੇਤ ਸ਼ਿਰਕਤ ਕੀਤੀ | ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਸੰਤ ਬਾਬਾ ਬੱਗਾ ਸਿੰਘ ਦੀ ਬਰਸੀ ਮੌਕੇ ਜਿੱਥੇ ਵੱਡੇ ਪੱਧਰ 'ਤੇ ਸੰਤਾਂ ਮਹਾਂਪੁਰਸ਼ਾਂ ਨੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ, ਉਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਆਪਣੀ ਹਾਜ਼ਰੀ ਭਰੀ ਅਤੇ ਸ਼ਰਧਾ ਸੁਮਨ ਭੇਟ ਕੀਤੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸੰਤ ਬਾਬਾ ਕੇਹਰ ਸਿੰਘ ਨਾਨਕਸਰ ਮਹਿਲ ਕਲਾਂ, ਸੰਤ ਬਾਬਾ ਇੰਦਰ ਦਾਸ ਰਾਮਪੁਰ, ਸੰਤ ਬਾਬਾ ਜੋਗਿੰਦਰ ਸਿੰਘ ਲੱਲਾ ਵਾਲੇ, ਸੰਤ ਬਾਬਾ ਸਰਬਜੋਤ ਸਿੰਘ ਡਾਂਗੋ ਵਾਲੇ, ਸੰਤ ਬਾਬਾ ਫਕੀਰ ਸਿੰਘ, ਭਾਈ ਭੁਪਿੰਦਰ ਸਿੰਘ ਅਤੇ ਬਾਬਾ ਅਨਹਦ ਗਜ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 'ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ-2026' ਦੇ ਤਹਿਤ ਫਰਵਰੀ ਮਹੀਨੇ ਦੌਰਾਨ ਬਜ਼ੁਰਗਾਂ ਦੀ ਸਿਹਤ ਜਾਂਚ ਤੇ ਜਾਗਰੂਕਤਾ ਕੈਂ... ਅਗਲੀ ਖ਼ਬਰ ਸੀਸੂ ਹਲਵਾਰਾ ਹਵਾਈ ਅੱਡੇ ਦੇ ਸੰਚਾਲਨ ਦਾ ਸਵਾਗਤ ਕਰਦਾ ਹੈ-ਆਹੂਜਾ, ਹਨੀ ਸੇਠੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।