29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਨਗਰ ਕੀਰਤਨ ਦੌਰਾਨ ਪੰਜ ਪਿਆਰਿਆਂ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਇਲਾਕੇ ਦੇ ਪਤਵੰਤੇ ਸੱਜਣ | ਤਸਵੀਰ-ਜਰਨੈਲ ਸਿੰਘ ਪੱਟੀ <br/> 01-02-2026
ਆਲਮਗੀਰ, 31 ਜਨਵਰੀ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਪ੍ਰਮੁੱਖ ਪਿੰਡ ਗਿੱਲ ਸਥਿਤ ਗੁਰਦੁਆਰਾ ਭਗਤ ਰਵਿਦਾਸ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਸੰਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ | ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ, ਪੰਜ ਨਿਸ਼ਾਨਚੀਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਮੌਕੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਜਥੇ, ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਜੱਸ ਗਾ ਕੇ ਸੰਗਤ ਨੂੰ ਨਿਹਾਲ ਕੀਤਾ | ਵੱਖ-ਵੱਖ ਪੜਾਵਾਂ 'ਤੇ ਸ਼ਰਧਾਵਾਨ ਸੰਗਤਾਂ ਵਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾ ਕੇ ਸੰਗਤ ਦੀ ਸੇਵਾ ਕੀਤੀ | ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਸ਼ਾਮ ਨੂੰ ਗੁਰੂ ਘਰ ਆ ਕੇ ਸਮਾਪਤ ਹੋਇਆ | ਇਸ ਮੌਕੇ ਹੈੱਡ ਗ੍ਰੰਥੀ ਕਰਨੈਲ ਸਿੰਘ, ਬਲਰਾਜ ਸਿੰਘ ਸੋਨੂੰ, ਰਾਜ ਸਿੰਘ ਪੰਚ, ਮਨਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਸੰਦੀਪ ਸਿੰਘ, ਜਗਰੂਪ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਪਵਿੱਤਰ ਸਿੰਘ, ਪ੍ਰਧਾਨ ਕਮਲਜੀਤ ਸਿੰਘ, ਮਾਸਟਰ ਲਖਵੀਰ ਸਿੰਘ, ਵਰਿਆਮ ਸਿੰਘ, ਹਰਕੀਰਤ ਸਿੰਘ ਆਦਿ ਨੇ ਹਾਜ਼ਰੀ ਲਗਵਾਈ |

ਪਿਛਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਵਿਖੇ ਰੋਬੋਟਿਕ ਤਕਨੀਕ ਨਾਲ ਗੋਡੇ ਬਦਲਣ ਦੀ ਹੋਈ ਸਫਲ ਸਰਜਰੀ <br/> ਅਗਲੀ ਖ਼ਬਰ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ, ਜੀ. ਟੀ. ਬੀ. ਐਚ. ਦੇ ਵਿਦਿਆਰਥੀਆਂ ਨੇ ਗੂੰਗੇ ਤੇ ਬੋਲੇ ਬੱਚਿਆਂ ਦੇ ਸਕੂਲ ਦਾ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।